Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 67 ਹੋਰ ਨਵੇਂ ਕੇਸ ਸਾਹਮਣੇ ਆਏ, 5 ਮਰੀਜ਼ਾਂ ਦੀ ਮੌਤਾਂ

ਮੁਹਾਲੀ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 1603 ’ਤੇ ਪੁੱਜੀ, 717 ਐਕਟਿਵ ਕੇਸ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ 67 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 1603 ’ਤੇ ਪਹੁੰਚ ਗਈ ਹੈ। ਅੱਜ ਪੰਜ ਹੋਰ ਪੀੜਤ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ। ਹੁਣ ਤੱਕ 30 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 31 ਦਿਨਾਂ ਵਿੱਚ 1210 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 84 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿੱਚ ਅੱਜ ਚਾਰ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਜਿਨ੍ਹਾਂ ਵਿੱਚ ਮੁਹਾਲੀ ਦੇ 61 ਸਾਲਾ ਪੁਰਸ਼, 70 ਸਾਲਾ ਬਜ਼ੁਰਗ ਅਤੇ 71 ਸਾਲਾ ਬਜ਼ੁਰਗ ਅੌਰਤ ਸ਼ਾਮਲ ਹੈ। ਇੰਜ ਹੀ ਡੇਰਾਬੱਸੀ ਵਿੱਚ 59 ਸਾਲਾ ਅੌਰਤ ਅਤੇ 68 ਸਾਲ ਦੇ ਬਜ਼ੁਰਗ ਨੇ ਦਮ ਤੋੜ ਦਿੱਤਾ ਹੈ। ਉਹ ਪਹਿਲਾਂ ਤੋਂ ਹੀ ਹੋਰ ਕਈ ਬਿਮਾਰੀਆਂ ਤੋਂ ਪੀੜਤ ਸਨ। ਸਿਵਲ ਸਰਜਨ ਨੇ ਦੱਸਿਆ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 717 ਨਵੇਂ ਕੇਸ ਐਕਟਿਵ ਹਨ। ਜਦੋਂਕਿ 858 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles

Check Also

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ ਮੁਲ…