nabaz-e-punjab.com

ਕਰੋਨਾਵਾਇਰਸ: ਸਿਵਲ ਸਰਜਨ ਡਾ. ਮਨਜੀਤ ਸਿੰਘ ਵੱਲੋਂ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਮੁਹਾਲੀ ਹਵਾਈ ਅੱਡੇ ’ਤੇ ਦੁਬਈ ਤੋਂ ਆਈ ਫਲਾਈਟ ’ਚ ਸਵਾਰ 173 ਯਾਤਰੀਆਂ ਦੀ ਕੀਤੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਸਿਹਤ ਵਿਭਾਗ ਨੇ ਉੱਘੇ ਸਮਾਜ ਸੇਵੀ ਸੋਨੂੰ ਸੇਠ ਦੀ ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਮੁਹਾਲੀ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕਰੋਨਾਵਾਇਰਸ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਅੱਜ ਸਰਕਾਰੀ ਹਸਪਤਾਲ ਦੇ ਵਿਹੜੇ ’ਚੋਂ ਕਰੋਨਾਵਾਇਰਸ ਬਾਰੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਵੈਨ ਦੇ ਬਾਹਰ ਦੋਵੇਂ ਪਾਸੇ ਕਰੋਨਾਵਾਇਰਸ ਤੋਂ ਬਚਾਅ ਅਤੇ ਸਾਵਧਾਨੀਆਂ ਬਾਰੇ ਪੋਸਟਰ ਅਤੇ ਬੈਨਰ ਲਗਾਏ ਗਏ ਹਨ। ਇਹ ਵੈਨ ਸਮੁੱਚੇ ਅੰਦਰ ਅੰਦਰ ਪਿੰਡ ਪੱਧਰ ’ਤੇ ਘੁੰਮ ਫਿਰ ਕੇ ਲੋਕਾਂ ਨੂੰ ਇਸ ਮਾਰੂ ਬਿਮਾਰੀ ਤੋਂ ਬਚਨ ਦਾ ਹੋਕਾ ਦੇਵੇਗੀ।
ਸਿਵਲ ਸਰਜਨ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਕਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਸੋਨੂੰ ਸੇਠੀ ਨੂੰ ਜਾਗਰੂਕਤਾ ਵੈਨ ਤਿਆਰ ਕਰਨ ਲਈ ਪ੍ਰੇਰਿਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਮੀਟਿੰਗ ਵਿੱਚ ਹਦਾਇਤਾਂ ਦਿੱਤੀਆਂ ਸਨ ਕਿ ਕਰੋਨਾਵਾਇਰਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਵੈਨ ਵਿੱਚ ਅਤਿ-ਆਧੁਨਿਕ ਸਕਰੀਨ, ਸਾਊਂਡ ਤੇ ਮਾਈਕਿੰਗ ਸਿਸਟਮ ਲੱਗਾ ਹੋਇਆ ਹੈ। ਜਿਸ ਰਾਹੀਂ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
(ਬਾਕਸ ਆਈਟਮ)
ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਅੱਜ ਦੁਬਈ ਤੋਂ ਮੁਹਾਲੀ ਹਵਾਈ ਅੱਡੇ ’ਤੇ ਪਹੁੰਚੀ ਫਲਾਈਟ ਵਿੱਚ ਸਵਾਰ 173 ਯਾਤਰੀਆਂ ਦੀ ਜਾਂਚ ਕੀਤੀ ਗਈ ਹੈ। ਸਾਰੇ ਯਾਤਰੀ ਬਿਲਕੁਲ ਤੰਦਰੁਸਤ ਹਨ ਅਤੇ ਕਿਸੇ ਵਿਅਕਤੀ ਵਿੱਚ ਕਰੋਨਾਵਾਇਰਸ ਦੇ ਲੱਛਣ ਨਜ਼ਰ ਨਹੀਂ ਆਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਵੱਖ ਵੱਖ ਦੇਸ਼ਾਂ ਤੋਂ ਪਰਤੇ ਕਰੀਬ 5400 ਤੋਂ ਵੱਧ ਯਾਤਰੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਭਲਕੇ ਵੀ ਸ਼ਾਹਜਾਹ ਅਤੇ ਦੁਬਈ ਤੋਂ ਆਉਣ ਵਾਲੀ ਫਲਾਈਟਾਂ ਦੇ ਯਾਤਰੀਆਂ ਦੀ ਜਾਂਚ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਸੈਂਪਲ ਲੈ ਕੇ ਪੂਣਾ, ਅਤੇ ਏਮਜ਼ ਹਸਪਤਾਲ ਦਿੱਲੀ ਦੀ ਲੈਬਾਰਟਰੀ ਵਿੱਚ ਜਾਂਚ ਲਈ ਭੇਜੇ ਗਏ ਸੀ ਅਤੇ ਸਾਰੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹੇ ਵਿੱਚ ਇਸ ਵਾਇਰਸ ਨਾਲ ਕੋਈ ਪੀੜਤ ਵਿਅਕਤੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਹਵਾਈ ਅੱਡੇ ’ਤੇ ਯਾਤਰੀਆਂ ਦੀ ਸੁਵਿਧਾ ਲਈ ਇਕ ਆਰਜ਼ੀ ਆਈਸੋਲੇਸ਼ਨ ਵਾਰਡ ਸਥਾਪਿਤ ਕੀਤਾ ਗਿਆ ਹੈ। ਜਿੱਥੇ ਇਕ ਡਾਕਟਰ ਅਤੇ ਮੈਡੀਕਲ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਮਰਜੈਂਸੀ ਲਈ ਏਅਰਪੋਰਟ ’ਤੇ ਐਂਬੂਲੈਂਸ ਵੀ ਖੜੀ ਕੀਤੀ ਗਈ ਹੈ ਤਾਂ ਜੋ ਹੰਗਾਮੀ ਹਾਲਾਤਾਂ ਦੌਰਾਨ ਸਬੰਧਤ ਮਰੀਜ਼ ਨੂੰ ਨਜ਼ਦੀਕੀ ਹਸਪਤਾਲ ਵਿੱਚ ਪਹੁੰਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…