Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 4 ਮੌਤਾਂ, 192 ਹੋਰ ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦਾ ਪ੍ਰਕੋਪ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਕਰੋਨਾ ਮਹਾਮਾਰੀ ਦੇ 192 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 22 ਹਜ਼ਾਰ 218 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 83 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਚਾਰ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਜਦੋਂਕਿ ਹੁਣ ਤੱਕ 407 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਸ੍ਰੀ ਦਿਆਲਨ ਨੇ ਦੱਸਿਆ ਕਿ ਇਕੱਲੇ ਮੁਹਾਲੀ ਸ਼ਹਿਰੀ ਖੇਤਰ ਵਿੱਚ 178 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਲਾਲੜੂ ਤੇ ਬੂਥਗੜ੍ਹ ਵਿੱਚ 1-1, ਖਰੜ ਵਿੱਚ 2 ਅਤੇ ਢਕੌਲੀ ਵਿੱਚ 10 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1443 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ ਅਤੇ ਹੁਣ ਤੱਕ 20 ਹਜ਼ਾਰ 368 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…