Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 5 ਮੌਤਾਂ, 509 ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਗਾਤਾਰ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਕਰੋਨਾ ਮਹਾਮਾਰੀ ਦੇ 509 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 32 ਹਜ਼ਾਰ 611 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ ਇਕੱਠੇ 725 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਇਨ੍ਹਾਂ ਸਾਰੇ ਵਿਅਕਤੀਆਂ ਨੂੰ ਅਗਲੇ ਕੁੱਝਾਂ ਦਿਨਾਂ ਤੱਕ ਸਾਵਧਾਨੀ ਵਰਤਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ 5 ਹੋਰ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 483 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 188 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਬਨੂੜ ਤੇ ਲਾਲੜੂ ਵਿੱਚ 2-2, ਕੁਰਾਲੀ ਵਿੱਚ 5, ਬੂਥਗੜ੍ਹ ਵਿੱਚ 6, ਘੜੂੰਆਂ ਵਿੱਚ 14, ਡੇਰਾਬੱਸੀ ਵਿੱਚ 29, ਖਰੜ ਵਿੱਚ 76 ਅਤੇ ਢਕੋਲੀ ਵਿੱਚ 187 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 4775 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 27 ਹਜ਼ਾਰ 353 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਕੋਵਿਡ ਨਿਯਮਾਂ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …