Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 17 ਮੌਤਾਂ, 1056 ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਕਰੋਨਾ ਮਹਾਮਾਰੀ ਦੇ 1056 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 50 ਹਜ਼ਾਰ 988 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ ਇਕੱਠੇ 1002 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਇਕ ਦਿਨ ਵਿੱਚ 17 ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 651 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 362 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਲਾਲੜੂ ਵਿੱਚ 8, ਬਨੂੜ ਵਿੱਚ 17, ਕੁਰਾਲੀ ਵਿੱਚ 26, ਬੂਥਗੜ੍ਹ ਵਿੱਚ 36, ਘੜੂੰਆਂ ਵਿੱਚ 84, ਖਰੜ ਵਿੱਚ 125, ਡੇਰਾਬੱਸੀ ਵਿੱਚ 128 ਅਤੇ ਢਕੋਲੀ ਵਿੱਚ 270 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 8701 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 41 ਹਜ਼ਾਰ 636 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …