Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ ਦੋ ਦਿਨਾਂ ਵਿੱਚ 5 ਮੌਤਾਂ, 563 ਨਵੇਂ ਮਾਮਲੇ ਸਾਹਮਣੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਦੋ ਦਿਨਾਂ (ਸੋਮਵਾਰ ਨੂੰ 290 ਅਤੇ ਮੰਗਲਵਾਰ ਨੂੰ 273) ਵਿੱਚ ਕਰੋਨਾ ਮਹਾਮਾਰੀ ਦੇ 563 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 26 ਹਜ਼ਾਰ 439 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਬੀਤੇ ਦਿਨੀਂ 239 ਅਤੇ ਅੱਜ 364 (ਕੁੱਲ 603) ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਦੋ ਦਿਨਾਂ ਵਿੱਚ ਪੰਜ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ 4 ਅਤੇ ਅੱਜ ਇਕ ਹੋਰ ਕਰੋਨਾ ਪੀੜਤ ਦੀ ਮੌਤ ਹੋ ਗਈ ਅਤੇ ਹੁਣ ਤੱਕ 428 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ 3252 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 22 ਹਜ਼ਾਰ 759 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…