Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਵਿੱਚ ਬਜ਼ੁਰਗ ਅੌਰਤ ਦੀ ਮੌਤ, 204 ਨਵੇਂ ਮਾਮਲੇ, ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 6060 ’ਤੇ ਪੁੱਜੀ, 2067 ਐਕਟਿਵ ਕੇਸ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ 204 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 6060 ’ਤੇ ਪਹੁੰਚ ਗਈ ਹੈ। ਅੱਜ ਇਕ ਹੋਰ ਕਰੋਨਾ ਪੀੜਤ ਬਜ਼ੁਰਗ ਅੌਰਤ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 126 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 271 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਨਵਾਂ ਗਾਉਂ ਦੀ ਵਸਨੀਕ 66 ਸਾਲਾ ਬਜ਼ੁਰਗ ਅੌਰਤ ਦੀ ਮੌਤ ਹੋ ਗਈ। ਉਹ ਸਰਕਾਰੀ ਮੈਡੀਕਲ ਤੇ ਜਨਰਲ ਹਸਪਤਾਲ ਸੈਕਟਰ-16 ਵਿੱਚ ਜੇਰੇ ਇਲਾਜ ਸੀ। ਉਨ੍ਹਾਂ ਦੱਸਿਆ ਕਿ ਅੱਜ 204 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 79 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 27, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 35, ਢਕੌਲੀ ਵਿੱਚ 36, ਬੂਥਗੜ੍ਹ ਬਲਾਕ ਵਿੱਚ 9, ਕੁਰਾਲੀ ਵਿੱਚ ਚਾਰ, ਲਾਲੜੂ ਵਿੱਚ 10 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2067 ਨਵੇਂ ਕੇਸ ਐਕਟਿਵ ਹਨ। ਜਦੋਂਕਿ 3867 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ