Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਕਰੋਨਾਵਾਇਰਸ ਦੀ ਮਹਾਮਾਰੀ ਸਬੰਧੀ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ: ਬਲਬੀਰ ਸਿੱਧੂ ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ਸਰਕਾਰੀ ਹਸਪਤਾਲ ਨੂੰ ਦਿੱਤੀਆਂ ਪੀਪੀਈ ਕਿੱਟਾਂ ਤੇ ਮਾਸਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ: ਪੰਜਾਬ ਵਿੱਚ ਭਾਵੇਂ ਕਰੋਨਾਵਾਇਰਸ ਦੀ ਮਹਾਮਾਰੀ ਸਬੰਧੀ ਹਾਲਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਪ੍ਰੰਤੂ ਹਾਲੇ ਵੀ ਖ਼ਤਰਾ ਟਲਿਆ ਨਹੀਂ ਹੈ। ਇਹ ਗੱਲ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਵਿੱਚ ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਫਰੰਟ ਲਾਈਨ ’ਤੇ ਡਿਊਟੀ ਨਿਭਾ ਰਹੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਸਿਵਲ ਸਰਜਨ ਡਾ. ਮਨਜੀਤ ਸਿੰਘ ਨੂੰ 100 ਪੀਪੀਈ ਕਿੱਟਾਂ, ਐਨ-95 ਅਤੇ ਐਨ-99 ਪ੍ਰੋਟੈਕਟਿਵ ਮਾਸਕ, 100 ਸੈਨੇਟਾਈਜਰ ਦੀਆਂ ਬੋਤਲਾਂ ਅਤੇ 500 ਥ੍ਰੀ ਲੇਅਰ ਮਾਸਕ ਵੰਡਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਜਿਹੜੇ ਵਿਅਕਤੀ ਵੱਖ ਵੱਖ ਸੂਬਿਆਂ ਤੋ ਆ ਰਹੇ ਹਨ ਜਾਂ ਵਿਦੇਸ਼ਾਂ ਤੋਂ ਆ ਰਹੇ ਹਨ ਉਨ੍ਹਾਂ ਵਿੱਚ ਵਾਇਰਸ ਇਨਫੈਕਸ਼ਨ ਹੋ ਸਕਦਾ ਹੈ ਅਤੇ ਇਸ ਵੇਲੇ ਪੂਰੀ ਸਾਵਧਾਨੀ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਮਿਊਨਿਟੀ ਸਪਰੈਡ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਪੱਤਰਕਾਰ ਮੇਜਰ ਸਿੰਘ ਦੀ ਫੇਜ਼-1 ਥਾਣੇ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਬੜੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਹੁਣ ਤੱਕ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਫੌਜਦਾਰੀ ਕੇਸ ਦਰਜ ਨਾ ਕਰਨ ਸਬੰਧੀ ਪੁੱਛੇ ਜਾਣ ’ਤੇ ਮੰਤਰੀ ਨੇ ਕਿਹਾ ਕਿ ਮੇਜਰ ਸਿੰਘ ਦੀ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਸਿੱਧੂ ਵੱਲੋਂ ਕਰੋਨਾ ਯੋਧਿਆਂ ਦੀ ਮਦਦ ਕਰਨ ਲਈ ਐਸੋਸੀਏਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਐਸੋਸੀਏਸ਼ਨ ਨੂੰ 51 ਹਜ਼ਾਰ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿੰਸੀਪਲ ਐਸ ਚੌਧਰੀ, ਸਕੱਤਰ ਜਨਰਲ ਸੁਖਵਿੰਦਰ ਸਿੰਘ ਬੇਦੀ, ਸਕੱਤਰ ਪ੍ਰਸ਼ਾਸਨ ਜੀਐਸ ਬਿੰਦਰਾ, ਪ੍ਰੈੱਸ ਸਕੱਤਰ ਹਰਿੰਦਰਪਾਲ ਸਿੰਘ ਹੈਰੀ, ਰੁਪਿੰਦਰ ਕੌਰ ਅਤੇ ਵਿਜੇ ਲਕਸ਼ਮੀ ਸ਼ਾਰਦਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ