Nabaz-e-punjab.com

ਕਰੋਨਾਵਾਇਰਸ: ਅਨਾਜ ਮੰਡੀਆਂ ਵਿੱਚ ਸਰਕਾਰੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ: ਲਾਲ ਸਿੰਘ

ਚੇਅਰਮੈਨ ਲਾਲ ਸਿੰਘ ਨੇ ਕਣਕ ਦੀ ਸਰਕਾਰੀ ਖਰੀਦ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਕੀਤੀ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-65ਏ (ਫੇਜ਼-11) ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਅਤੇ ਹੋਰਨਾਂ ਉੱਚ-ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਣਕ ਦੀ ਸਰਕਾਰੀ ਖ਼ਰੀਦ ਲਈ ਕੀਤੇ ਜਾਣ ਵਾਲੇ ਆਊਂ ਪ੍ਰਬੰਧਾਂ ਬਾਰੇ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਕਰੋਨਾਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਜ਼ਰੂਰੀ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਣਕ ਦੀ ਵੇਚ/ਖਰੀਦ ਕਰਵਾਈ ਜਾਵੇਗੀ ਤਾਂ ਜੋ ਕਿਸੇ ਵਿਅਕਤੀ ਦਾ ਜਾਨੀ ਨੁਕਸਾਨ ਨਾ ਹੋਵੇ ਕਿਉਂਕਿ ਮੰਡੀਆਂ ਵਿੱਚ ਮੰਡੀ ਬੋਰਡ, ਮਾਰਕੀਟ ਕਮੇਟੀਆਂ ਅਤੇ ਖ਼ਰੀਦ ੲੰਜੇਸੀਆ ਦੇ ਮੁਲਾਜ਼ਮਾਂ, ਕਿਸਾਨਾਂ, ਆੜ੍ਹਤੀਏ ਅਤੇ ਮਜ਼ਦੂਰ ਮੌਜੂਦ ਰਹਿੰਦੇ ਹਨ। ਇਨ੍ਹਾਂ ਸਾਰਿਆਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਣਾ ਅਤਿ ਜ਼ਰੂਰੀ ਹੈ।
ਲਾਲ ਸਿੰਘ ਨੇ ਦੱਸਿਆ ਕਿ ਆਪਸੀ ਦੂਰੀ ਬਣਾਉਣ ਲਈ ਰਾਜ ਦੀ ਹਰੇਕ ਯਾਰਡ ਅਤੇ ਖ਼ਰੀਦ ਕੇਂਦਰ ਵਿੱਚ ਪੇਂਟ ਨਾਲ 30ਗ30 ਫੁੱਟ ਦੇ ਖਾਨੇ ਬਣਾਏ ਜਾਣਗੇ ਅਤੇ ਕਿਸਾਨ ਆਪਣੀ ਫਸਲ ਉਸ ਖਾਨੇ ਵਿੱਚ ਹੀ ਢੇਰੀ ਕਰੇਗਾ। ਉਨ੍ਹਾਂ ਦੀ ਇਹ ਕੋਸ਼ਿਸ਼ ਹੋਵੇਗੀ ਕਿ ਫਸਲ ਮੰਡੀ ਵਿੱਚ ਲਿਆਉਣ ਵਾਲੇ ਕਿਸਾਨ ਨੂੰ 12 ਘੰਟੇ ਵਿੱਚ ਫਾਰਗ ਕਰ ਦਿੱਤਾ ਜਾਵੇ। ਪ੍ਰੰਤੂ ਕਿਸੇ ਖਾਸ ਵਜ੍ਹਾ ਕਰਕੇ ਵੱਧ ਤੋਂ ਵੱਧ ਕਿਸਾਨ ਨੂੰ 48 ਘੰਟਿਆਂ ਵਿੱਚ ਵਿਹਲਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1865 ਖ਼ਰੀਦ ਕੇਂਦਰਾਂ ਤੋਂ ਇਲਾਵਾ ਐਤਕੀਂ ਕਣਕ ਦੀ ਖ਼ਰੀਦ ਲਈ ਹੋਰ ਥਾਵਾਂ ਸ਼ੈਲਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰਾਂ/ਮੁੱਖ ਮੰਡੀਆਂ ਵਿੱਚ ਭੀੜ-ਭੜੱਕੇ ਤੋਂ ਬਚਿਆ ਜਾ ਸਕੇ। ਸਰਕਾਰ ਵੱਲੋਂ ਕਣਕ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ 15 ਅਪਰੈਲ ਤੋਂ 31 ਮਈ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸ ਲਈ ਜਿਹੜੇ ਕਿਸਾਨ ਕੁਝ ਸਮੇਂ ਲਈ ਕਣਕ ਨੂੰ ਆਪਣੇ ਘਰਾਂ ਜਾਂ ਫਾਰਮਾਂ ਵਿੱਚ ਸਟੋਰ ਕਰ ਸਕਦੇ ਹਨ, ਉਹ ਇਸ ਗੱਲ ਜ਼ਰੂਰ ਧਿਆਨ ਰੱਖਣ ਤਾਂ ਜੋ ਮੰਡੀ ਵਿੱਚ ਕਣਕ ਦੀ ਇੱਕੋ ਸਮੇਂ ਜ਼ਿਆਦਾ ਆਮਦ ਨਾ ਹੋਵੇ।
ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਮਾਰਕੀਟ ਕਮੇਟੀਆਂ ਦੇ ਨਾਲ-ਨਾਲ ਬਾਕੀ ਸਹੂਲਤਾਂ ਤੋਂ ਇਲਾਵਾ ਆੜ੍ਹਤੀਆਂ ਵੱਲੋਂ ਸੈਨੇਟਾਈਜਰ ਅਤੇ ਮਾਸਕ ਦਿੱਤੇ ਜਾਣਗੇ ਤਾਂ ਜੋ ਕਿਸੇ ਵੀ ਕਿਸਾਨ ਦਾ ਜਾਨੀ ਨੁਕਸਾਨ ਨਾ ਹੋਵੇ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸਮੇਂ-ਸਮੇਂ ਆਪਣੇ ਹੱਥਾਂ ਨੂੰ ਸੈਨੇਟਾਈਜਰ ਜਾਂ ਸਾਬਣ ਨਾਲ ਧੋਣਾ ਯਕੀਨੀ ਬਣਾਉਣ ਅਤੇ ਆਪਣੇ ਮੂੰਹ ’ਤੇ ਮਾਸਕ ਲਗਾ ਕੇ ਰੱਖਣ। ਇਸ ਤੋਂ ਇਲਾਵਾ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਅਤੇ ਅਨਾਜ ਮੰਡੀਆਂ ਵਿੱਚ ਥੁੱਕਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਦੂਜੇ ਵਿਅਕਤੀ ਤੋਂ ਦੂਰੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਨੂੰ ਬੁਖ਼ਾਰ, ਖਾਂਸੀ, ਜ਼ੁਕਾਮ, ਸਿਰ ਦਰਦ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ, ਉਹ ਮੰਡੀਆਂ ਵਿੱਚ ਆਉਣ ਤੋਂ ਗੁਰੇਜ਼ ਕਰਨ ਅਤੇ ਤੁਰੰਤ ਡਾਕਟਰੀ ਸਲਾਹ ਜ਼ਰੂਰ ਲੈਣ ਤਾਂ ਜੋ ਬਿਮਾਰੀ ਸਬੰਧੀ ਕਿਸੇ ਵੀ ਤਰ੍ਹਾਂ ਦਾ ਖਤਰਾ ਪੈਦਾ ਨਾ ਹੋਵੇ।
(ਬਾਕਸ ਆਈਟਮ)
ਲਾਲ ਸਿੰਘ ਨੇ ਦੱਸਿਆ ਕਿ ਆੜ੍ਹਤੀਆ ਰਾਹੀਂ ਕਿਸਾਨਾਂ ਨੂੰ 50-50 ਕੁਇੰਟਲ ਦੇ ਕੂਪਨ ਮੁਹੱਈਆ ਕਰਵਾਏ ਜਾਣਗੇ। ਕੂਪਨ ਦੀ ਮਿਆਦ ਇਕ ਦਿਨ ਦੀ ਹੋਵੇਗੀ। ਉਸ ਕੂਪਨ ਦੀ ਅਸਲ ਕਾਪੀ ਹੋਲਾਗਰਾਮ\ਕਿਊਆਰ ਨਾਲ ਕੋਡ ਕੀਤੀ ਜਾਏਗੀ ਅਤੇ ਉਹ ਹੀ ਵੈਲਿਡ ਹੋਵੇਗੀ। ਇਸ ਵਾਰ ਖਾਸ ਵਿਵਸਥਾ ਇਹ ਕੀਤੀ ਹੈ ਕਿ ਕਿਸਾਨਾਂ ਵੱਲੋਂ ਆੜ੍ਹਤੀਆਂ ਨਾਲ ਸੰਪਰਕ ਕਰਕੇ ਹੀ ਜਿਸ ਮਿਤੀ ਅਤੇ ਜਿਸ ਸਥਾਨ ਤੇ ਕਣਕ ਢੇਰੀ ਕੀਤੀ ਜਾਣੀ ਹੈ, ਲਿਆਂਦੀ ਜਾਵੇਗੀ। ਇਸ ਲਈ ਨਿਸ਼ਚਿਤ ਜਗ੍ਹਾ ਦਾ ਪ੍ਰਬੰਧ ਕਰਨ ਲਈ ਰਾਜ ਦੀਆਂ ਮਾਰਕਿਟ ਕਮੇਟੀਆਂ ਵੱਲੋਂ ਮੰਡੀਆਂ ਵਿੱਚ ਨਿਸ਼ਾਨ ਲਗਾ ਦਿੱਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਕਣਕ ਢੇਰੀ ਕਰਨ ਵਿੱਚ ਮੁਸ਼ਕਿਲ ਨਾ ਆਵੇ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…