Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਸਿਹਤ ਵਿਭਾਗ ਨੇ 10 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ 2416 ਵਿਅਕਤੀਆਂ ਦਾ ਇਕਾਂਤਵਾਸ ਖ਼ਤਮ, 445 ਲੋਕ ਹਾਲੇ ਵੀ ਇਕਾਂਤਵਾਸ ਹੁਣ ਤੱਕ 1253 ਵਿਅਕਤੀਆਂ ਦੇ ਸੈਂਪਲਾਂ ਦੀ ਕੀਤੀ ਜਾਂਚ, 1109 ਰਿਪੋਰਟਾਂ ਨੈਗੇਟਿਵ, 81 ਰਿਪੋਰਟਾਂ ਪੈਂਡਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ: ਜ਼ਿਲ੍ਹਾ ਸਿਹਤ ਵਿਭਾਗ ਨੇ ਐਤਵਾਰ ਨੂੰ 10 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 1253 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ’ਚੋਂ 1109 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ 63 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਅਤੇ 81 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦਸ ਹੋਰ ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਏ ਭੇਜੇ ਗਏ ਹਨ। ਉਂਜ ਨਵਾਂ ਗਾਉਂ, ਪਿੰਡ ਜਵਾਹਰਪੁਰ, ਜਗਤਪੁਰਾ, ਕੁੰਭੜਾ, ਮੌਲੀ ਬੈਦਵਾਨ ਅਤੇ ਖਰੜ ਵਿੱਚ ਸਥਿਤੀ ਕਾਬੂ ਹੇਠ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਦੋ ਮਰੀਜ਼ਾਂ ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ ਅਤੇ ਰਾਜ ਕੁਮਾਰੀ ਵਾਸੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ 22 ਮਰੀਜ਼ ਠੀਕ ਹੋ ਚੁੱਕੇ ਹਨ। ਜਿਨ੍ਹਾਂ ’ਚੋਂ ਅੱਠ ਮਰੀਜ਼ ਆਪੋ ਆਪਣੇ ਘਰਾਂ ਵਿੱਚ ਪਰਤ ਗਏ ਹਨ ਜਦੋਂਕਿ ਅੱਜ ਅੱਠ ਹੋਰ ਪੀੜਤ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ ਪ੍ਰੰਤੂ ਇਨ੍ਹਾਂ ਮਰੀਜ਼ਾਂ ਨੂੰ ਹਾਲੇ ਘਰ ਨਹੀਂ ਭੇਜਿਆ ਗਿਆ ਹੈ ਸਗੋਂ ਸਾਵਧਾਨੀ ਵਜੋਂ ਇਨ੍ਹਾਂ ਵਿਅਕਤੀਆਂ ਨੂੰ ਇੱਥੋਂ ਦੇ ਸੈਕਟਰ-70 ਵਿੱਚ ਬਣਾਏ ਗਏ ਵਿਸ਼ੇਸ਼ ਇਕਾਂਤਵਾਸ ਵਿੱਚ ਅਗਲੇ ਹੁਕਮਾਂ (ਘੱਟੋ-ਘੱਟ 14 ਦਿਨ) ਤੱਕ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇੰਜ ਹੀ ਪਿਛਲੇ ਦਿਨੀਂ ਠੀਕ ਹੋਏ ਛੇ ਮਰੀਜ਼ਾਂ ਨੂੰ ਵੀ ਇੱਥੇ ਹੀ ਆਪਣੀ ਨਿਗਰਾਨਹੀ ਹੇਠ ਰੱਖਿਆ ਹੋਇਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 2343 ਵਿਅਕਤੀਆਂ ਦਾ ਇਕਾਂਤਵਾਸ ਖ਼ਤਮ ਹੋ ਚੁੱਕਾ ਹੈ ਜਦੋਂਕਿ 486 ਵਿਅਕਤੀ ਹਾਲੇ ਵੀ ਆਪੋ ਆਪਣੇ ਘਰਾਂ ਵਿੱਚ ਨਜ਼ਰਬੰਦ ਹਨ। ਜਿਨ੍ਹਾਂ ’ਤੇ ਮੈਡੀਕਲ ਟੀਮਾਂ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਮੁੱਚੇ ਜ਼ਿਲ੍ਹੇ ਵਿੱਚ 39 ਪੀੜਤ ਮਰੀਜ਼ ਹਨ, ਜੋ ਪੀਜੀਆਈ, ਸਰਕਾਰੀ ਹਸਪਤਾਲ ਮੁਹਾਲੀ ਸਮੇਤ ਹੋਰ ਵੱਖ ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ ਅਤੇ ਇਨ੍ਹਾਂ ਸਾਰੇ ਮਰੀਜ਼ਾਂ ਦੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਸੰਪਰਕ ਵਿੱਚ ਆਉਣ ਵਾਲੇ ਹੋਰ ਵਿਅਕਤੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਕਿਹਾ ਕਿ ਕਰੋਨਾ ਦੀ ਮਹਾਮਾਰੀ ਦੇ ਮਾਮਲੇ ਵਿੱਚ ਪ੍ਰਾਈਵੇਟ ਸੈਕਟਰ ਦਾ ਵੀ ਅਹਿਮ ਰੋਲ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਘਰਾਂ ਵਿੱਚ ਰਹਿਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ