ਕਰੋਨਾਵਾਇਰਸ: ਮੁਹਾਲੀ ਵਿੱਚ 100 ਲੋਕਾਂ ਦੇ ਚਲਾਨ, 50 ਹਜ਼ਾਰ ਜੁਰਮਾਨਾ ਵਸੂਲਿਆ

ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ:
ਜ਼ਿਲ੍ਹਾ ਮੁਹਾਲੀ ਵਿੱਚ ਮਹੀਨਾ ਭਰ ਚੱਲੀ ਕੋਵਿਡ-19 ਜਾਗਰੂਕਤਾ ਮੁਹਿੰਮ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸ ਦਿੱਤਾ ਹੈ। ਇਸ ਸਬੰਧੀ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ ਦੀ ਅਗਵਾਈ ਹੇਠ ਨਗਰ ਨਿਗਮ ਅਤੇ ਪੁਲੀਸ ਸਾਂਝੀਆਂ ਟੀਮਾਂ ਨੇ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਵਾਲੇ 100 ਤੋਂ ਵੱਧ ਵਿਅਕਤੀਆਂ ਦੇ ਚਲਾਨ ਕੀਤੇ ਗਏ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ’ਚੋਂ ਜ਼ਿਆਦਾਤਰ ਵਿਅਕਤੀਆਂ ਨੇ ਮੂੰਹ ’ਤੇ ਮਾਸਕ ਨਹੀਂ ਲਾਇਆ ਹੋਇਆ ਸੀ ਅਤੇ ਕਈ ਵਿਅਕਤੀਆਂ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣ ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ। ਉਨ੍ਹਾਂ ਸਹਾਇਕ ਕਮਿਸ਼ਨਰ ਯਸ਼ਪਾਲ ਸ਼ਰਮਾ ਜਿਨ੍ਹਾਂ ਕੋਲ ਐਸਡੀਐਮ ਦਾ ਵਾਧੂ ਚਾਰਜ ਵੀ ਹੈ ਦੀ ਅਗਵਾਈ ਵਾਲੀ ਟੀਮ ਨੇ ਫੇਜ਼-9 ਅਤੇ ਫੇਜ਼-10 ਵਿੱਚ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ। ਉਨ੍ਹਾਂ ਨਾਲ ਤਹਿਸੀਲਦਾਰ ਸੁਖਪਿੰਦਰ ਕੌਰ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਨਗਰ ਨਿਗਮ ਤੇ ਪੁਲੀਸ ਅਧਿਕਾਰੀ ਵੀ ਸਨ। ਪ੍ਰਸ਼ਾਸਨਿਕ ਟੀਮ ਨੇ ਸਬੰਧਤ ਵਿਅਕਤੀਆਂ ਕੋਲੋਂ ਮੌਕੇ ’ਤੇ ਹੀ 50 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਗਿਆ।
ਡੀਸੀ ਨੇ ਕਿਹਾ ਕਿ ਸਮੁੱਚੇ ਜ਼ਿਲ੍ਹੇ ਵਿੱਚ ਲਗਾਤਾਰ ਵੱਧ ਰਹੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ। ਰੋਜ਼ਾਨਾ ਜਤਨਕ ਥਾਵਾਂ ’ਤੇ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਲੰਘਣਾ ਕਰਨ ਵਾਲਿਆਂ ਨਾਲ ਨਰਮੀ ਨਾ ਵਰਤੀ ਜਾਵੇ ਕਿਉਂ ਜੋ ਸ਼ੁਰੂ ਵਿੱਚ ਇਸ ਸਬੰਧੀ ਸਾਰੇ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਚੈਕਿੰਗ ਟੀਮਾਂ ਨਾ ਸਿਰਫ਼ ਵੱਡੇ ਬਾਜ਼ਾਰਾਂ ਵਿੱਚ ਚੌਕਸ ਰਹਿਣਗੀਆਂ ਬਲਕਿ ਰਿਹਾਇਸ਼ੀ ਕਲੋਨੀਆਂ ਅਤੇ ਪਾਰਕਾਂ ਵਿੱਚ ਨਜ਼ਰ ਰੱਖੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …