Nabaz-e-punjab.com

ਕਰੋਨਾਵਾਇਰਸ: ਆਈਟੀ ਤੇ ਇੰਡਸਟਰੀ ਸੈਕਟਰ ਨੂੰ ਬੰਦ ਹੋਣ ਦੀ ਲੋੜ ਨਹੀਂ: ਡੀਸੀ ਗਿਰੀਸ਼ ਦਿਆਲਨ

ਡੀਸੀ ਵੱਲੋਂ ਸਨਅਤੀ ਅਦਾਰਿਆਂ ਨੂੰ ਕਰਮਚਾਰੀਆਂ ਤੋਂ ਸ਼ਿਫ਼ਟਾਂ ਵਿੱਚ ਕੰਮ ਲੈਣ ਦਾ ਸੁਝਾਅ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਰੋਨਾਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਸਪੱਸ਼ਟ ਆਖਿਆ ਹੈ ਕਿ ਜ਼ਿਲ੍ਹਾ ਮੁਹਾਲੀ ਵਿਚਲੇ ਸੂਚਨਾ ਟੈਕਨਾਲੋਜੀ, ਉਦਯੋਗਿਕ ਖੇਤਰ ਅਤੇ ਕਾਰਪੋਰੇਟ ਦਫ਼ਤਰਾਂ ਨੂੰ ਇਸ ਖ਼ਤਰਨਾਕ ਬਿਮਾਰੀ ਦੇ ਮੱਦੇਨਜ਼ਰ ਬੰਦ ਹੋਣ ਦੀ ਜ਼ਰੂਰਤ ਨਹੀਂ ਹੈ, ਬਲਕਿ ਸਬੰਧਤ ਸਨਅਤੀ ਅਦਾਰੇ ਆਪਣੇ ਕਰਮਚਾਰੀਆਂ ਤੋਂ ਸ਼ਫ਼ਿਟਾਂ ਵਿੱਚ ਕੰਮ ਕਰਵਾ ਸਕਦੇ ਹਨ ਅਤੇ ਗੈਰ ਜ਼ਰੂਰੀ ਸਟਾਫ਼ ਘਰੋਂ ਵੀ ਕੰਮ ਕਰ ਸਕਦਾ ਹੈ। ਅੱਜ ਇੱਥੇ ਦੇਰ ਸ਼ਾਮ ਡੀਸੀ ਗਿਰੀਸ਼ ਦਿਆਲਨ ਨੇ ਕਿਹਾ ਕਿ ਇਸ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ ਇਕ ਮੀਟਰ ਦੀ ਘੱਟੋ ਘੱਟ ਦੂਰੀ ਬਣੀ ਰਹੇ ਅਤੇ 50 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਾ ਹੋਵੇ। ਨਾਲ ਹੀ ਹੱਥ ਧੋਣ ਦੀ ਸਹੂਲਤ ਉੱਥੇ ਹੋਣੀ ਚਾਹੀਦੀ ਹੈ ਅਤੇ ਬਿਮਾਰੀ ਦੀ ਸਥਿਤੀ ਵਿੱਚ ਪ੍ਰਭਾਵਿਤ ਵਿਅਕਤੀ ਨੂੰ ਆਪਣੇ ਆਪ ਨੂੰ ਦੂਜਿਆਂ ਤੋਂ ਅਲੱਗ ਰੱਖਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਕੰਪਨੀਆਂ ਦਾ ਪ੍ਰਬੰਧਨ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਵੇਗਾ ਅਤੇ ਨਿਯਮਤ ਨਿਗਰਾਨੀ ਐਮਸੀਜ਼ ਦੇ ਏਰੀਆ ਐਸਐਚਓ/ਈਓ, ਡੀ.ਡੀ ਫੈਕਟਰੀਆਂ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਜੀਐਮ ਪੀਐਸਆਈਈਸੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸਡੀਐਮ ਅਤੇ ਡੀਐਸਪੀ ਇਨ੍ਹਾਂ ਆਦੇਸ਼ਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਨਗੇ।
ਡੀਸੀ ਨੇ ਇਹ ਵੀ ਕਿਹਾ ਕਿ ਜਿਹੜੇ ਸ਼ੱਕੀ ਵਿਅਕਤੀ ਹਾਊਸ ਆਈਸੋਲੇਸ਼ਨ ਪੀਰੀਅਡ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਉਲੰਘਣਾ ਕਰਕੇ ਆਪਣੇ ਘਰ ਤੋਂ ਬਾਹਰ ਅੰਦਰ ਆਉਣ ਜਾਣਗੇ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਹੁਣ ਤੱਕ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦਾ ਕੋਈ ਮਰੀਜ਼ ਸਾਹਮਣੇ ਆਈ ਨਹੀਂ ਆਇਆ ਹੈ ਪ੍ਰੰਤੂ ਫਿਰ ਵੀ ਹਰੇਕ ਵਿਅਕਤੀ ਨੂੰ ਇਸ ਪ੍ਰਕੋਪ ਤੋਂ ਬਚਨ ਲਈ ਸਾਵਧਾਨੀ ਵਰਤਣ ਦੀ ਸਖ਼ਤ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਇਸ ਵਾਇਰਸ ਦੇ ਖ਼ਤਰੇ ਨਾਲ ਨਜਿੱਠਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇੱਥੋਂ ਦੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਸਮੇਤ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…