Nabaz-e-punjab.com

ਕਰੋਨਾਵਾਇਰਸ: ਮੁਹਾਲੀ ਦੇ ਡੀਸੀ ਗਿਰੀਸ਼ ਦਿਆਲਨ ਦੀ ਕਰੋਨਾ ਰਿਪੋਰਟ ਪਾਜ਼ੇਟਿਵ

ਮੁਹਾਲੀ ਜ਼ਿਲ੍ਹੇ ਵਿੱਚ 74 ਹੋਰ ਨਵੇਂ ਮਾਮਲੇ, 160 ਮਰੀਜ਼ਾਂ ਨੂੰ ਮਿਲੀ ਛੁੱਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੀ ਕਰੋਨਾ ਮਹਾਮਾਰੀ ਦੀ ਲਪੇਟੇ ਵਿੱਚ ਆ ਗਏ ਹਨ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੇ ਦੂਜੇ ਚਰਨ ਦਾ ਆਗਾਜ਼ ਕਰਨ ਸਬੰਧੀ ਇੱਥੋਂ ਦੇ ਸਰਕਾਰੀ ਹਾਈ ਸਕੂਲ ਪਿੰਡ ਬਹਿਲੋਲਪੁਰ ਵਿੱਚ ਆਯੋਜਿਤ ਸਮਾਗਮ ਵਿੱਚ ਵੀ ਡੀਸੀ ਨੇ ਸ਼ਿਰਕਤ ਕੀਤੀ ਸੀ। ਉਨ੍ਹਾਂ ਨੇ ਰੂਟੀਨ ਚੈੱਕਅਪ ਲਈ ਆਪਣਾ ਕਰੋਨਾ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਸਬੰਧੀ ਡੀਸੀ ਨੇ ਖ਼ੁਦ ਟਵੀਟ ਕਰਕੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਅਧਿਕਾਰੀਆਂ ਅਤੇ ਹੋਰਨਾਂ ਵਿਅਕਤੀਆਂ ਨੂੰ ਆਪੋ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੰਦਿਆਂ ਸਾਵਧਾਨੀ ਵਰਤਨ ਦੀ ਅਪੀਲ ਕੀਤੀ ਹੈ।
ਉਧਰ, ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਕਰੋਨਾ ਮਹਾਮਾਰੀ ਦੇ 74 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 17 ਹਜ਼ਾਰ 572 ’ਤੇ ਪਹੁੰਚ ਗਈ ਹੈ। ਉਂਜ ਨਾਲ ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 160 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਜਦੋਂਕਿ ਹੁਣ ਤੱਕ ਹੁਣ ਤੱਕ 328 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਕਰੋਨਾ ਮਹਾਮਾਰੀ ਦੇ 74 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 54 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਢਕੋਲੀ ਵਿੱਚ 2, ਬਨੂੜ ਵਿੱਚ 3, ਘੜੂੰਆਂ ਵਿੱਚ 4 ਅਤੇ ਡੇਰਾਬੱਸੀ ਵਿੱਚ 11 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1717 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ ਅਤੇ ਹੁਣ ਤੱਕ 15 ਹਜ਼ਾਰ 527 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ ਜਦੋਂਕਿ ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਫਿਰ ਤੋਂ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…