Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ 15 ਹੋਰ ਨਵੇਂ ਮਾਮਲੇ ਸਾਹਮਣੇ ਆਏ

ਹੁਣ ਤੱਕ 314 ਕਰੋਨਾ ਪੀੜਤ ਮਰੀਜ਼ ਆਏ, 85 ਐਕਟਿਵ ਕੇਸ, 224 ਠੀਕ ਹੋਏ ਤੇ 5 ਮਰੀਜ਼ਾਂ ਦੀ ਹੋ ਚੁੱਕੀ ਹੈ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਮੁਹਾਲੀ ਵਿੱਚ ਕਰੋਨਾਵਾਇਰਸ ਤੋਂ ਪੀੜਤ ਸੋਮਵਾਰ ਨੂੰ 15 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 314 ਹੋ ਗਈ ਹੈ। ਜਿਨ੍ਹਾਂ ’ਚੋਂ 85 ਨਵੇਂ ਕੇਸ ਐਕਟਿਵ ਹਨ। ਉਂਜ ਨਾਲ-ਨਾਲ ਪੀੜਤ ਮਰੀਜ਼ ਠੀਕ ਵੀ ਹੋ ਰਹੇ ਹਨ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਅੱਜ 15 ਹੋਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ 52 ਸਾਲ ਦੀ ਅੌਰਤ, 27 ਸਾਲ ਦਾ ਨੌਜਵਾਨ ਅਤੇ 26 ਸਾਲ ਦੀ ਲੜਕੀ ਹੈ। ਇਹ ਤਿੰਨੇ ਇੱਥੋਂ ਦੇ ਸੈਕਟਰ-66 ਦੇ ਵਸਨੀਕ ਹਨ। ਇੰਜ ਹੀ ਫੇਜ਼-11 ਦਾ 70 ਸਾਲਾ ਬਜ਼ੁਰਗ, ਸੈਕਟਰ-80 ਦੀ 29 ਸਾਲਾ ਅੌਰਤ, ਨਵਾਂ ਗਾਉਂ ਦਾ 35 ਸਾਲ ਦਾ ਵਿਅਕਤੀ, ਨਿਊਂ ਚੰਡੀਗੜ੍ਹ ਦਾ 65 ਸਾਲਾ ਬਜ਼ਰਗ ਅਤੇ ਪਿੰਡ ਬੱਲੋਮਾਜਰਾ ਦਾ 23 ਸਾਲਾ ਨੌਜਵਾਨ ਸ਼ਾਮਲ ਹੈ। ਇਸ ਤੋਂ ਇਲਾਵਾ ਸੰਨੀ ਇਨਕਲੇਵ ਦਾ 46 ਸਾਲ ਦਾ ਵਿਅਕਤੀ, ਸੈਕਟਰ-127 ਦਾ 37 ਸਾਲਾ ਵਿਅਕਤੀ ਅਤੇ ਖਰੜ ਦੀ 32 ਸਾਲ ਦੀ ਅੌਰਤ ਸਮੇਤ 33 ਸਾਲ, 20 ਸਾਲ, 45 ਸਾਲ ਅਤੇ 70 ਸਾਲ ਦਾ ਬਜ਼ੁਰਗ ਸਾਰੇ ਵਾਸੀ ਪਿੰਡ ਮਜਾਤ ਅੱਜ ਸ਼ਾਮ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਸਾਰੇ ਪੀੜਤ ਮਰੀਜ਼ਾਂ ਨੂੰ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 314 ਪੀੜਤ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਪੰਜ ਮਰੀਜ਼ਾਂ ਪੀਟੀਸੀ ਟੀਵੀ ਮੀਡੀਆ ਦੇ ਸੀਨੀਅਰ ਪੱਤਰਕਾਰ ਤੇ ਐਂਕਰ ਦਵਿੰਦਰਪਾਲ ਸਿੰਘ ਸਮੇਤ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਅਤੇ ਜ਼ੀਰਕਪੁਰ ਦੀ ਅੌਰਤ ਦੀ ਮੌਤ ਹੋ ਚੁੱਕੀ ਹੈ ਅਤੇ 224 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਵਿੱਚ ਪਰਤ ਚੁੱਕੇ ਹਨ। ਇਸ ਸਮੇਂ ਮੁਹਾਲੀ ਵਿੱਚ ਐਕਟਿਵ ਕੇਸਾਂ ਦੀ ਗਿਣਤੀ 85 ਹੈ। ਇਨ੍ਹਾਂ ਸਾਰਿਆਂ ਦੀ ਹਾਲਤ ਠੀਕ ਹੈ। ਮੈਡੀਕਲ ਟੀਮਾਂ ਵੱਲੋਂ ਲਗਾਤਾਰ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਉਧਰ, ਇੱਥੋਂ ਦੇ ਸੈਕਟਰ-71 ਦੀ 57 ਸਾਲਾ ਅੌਰਤ, ਸੈਕਟਰ-80 ਸਥਿਤ ਮੌਲੀ ਬੈਦਵਾਨ ਦਾ 28 ਸਾਲਾ ਨੌਜਵਾਨ, ਪਿੰਡ ਬਲਟਾਣਾ ਦਾ 20 ਸਾਲਾ ਨੌਜਵਾਨ ਅਤੇ 48 ਸਾਲਾ ਅੌਰਤ ਨੇ ਕਰੋਨਾ ਮਹਾਮਾਰੀ ਨੂੰ ਮਾਤ ਦੇਣ ਵਿੱਚ ਸਫਲ ਰਹੇ ਹਨ। ਇਨ੍ਹਾਂ ਸਾਰਿਆਂ ਨੂੰ ਅੱਜ ਸ਼ਾਮ ਹਸਪਤਾਲ ’ਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਜੀਤ ਕੌਰ ਨੇ ਕਿਹਾ ਕਿ ਜੇ ਕੋਈ ਵਿਅਕਤੀ ਵਿਦੇਸ਼ ਜਾਂ ਬਾਹਰਲੇ ਸੂਬੇ ਤੋਂ ਆਉਂਦਾ ਹੈ ਤਾਂ ਉਸ ਬਾਰੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 0172 2219506 ’ਤੇ ਤੁਰੰਤ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕੱਪੜੇ, ਚੁੰਨੀ, ਪਰਨੇ ਨਾਲ ਮੂੰਹ ਢੱਕ ਕੇ ਰੱਖਣ, ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰੱਖਣ ਅਤੇ ਵਾਰ-ਵਾਰ ਹੱਥ ਧੋਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਮੁੜ ਅਪੀਲ ਕਰਦਿਆਂ ਕਿਹਾ ਕਿ ਜੇਕਰ ਲੋਕ ਮਾੜੀ-ਮੋਟੀ ਵੀ ਲਾਪਰਵਾਹੀ ਦਿਖਾਉਣਗੇ ਤਾਂ ਹਾਲਾਤ ਹੋਰ ਖ਼ਰਾਬ ਹੋ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…