Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 158 ਹੋਰ ਨਵੇਂ ਮਾਮਲੇ, 1 ਮੌਤ

ਸਿਹਤ ਮੰਤਰੀ ਬਲਬੀਰ ਸਿੱਧੂ ਦੇ ਸ਼ਹਿਰ ਵਿੱਚ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦਾ ਪ੍ਰਕੋਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸ਼ਹਿਰ ਵਿੱਚ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਤਹਿਤ ਮੁੜ ਇਸ ਖਤਰਨਾਕ ਵਾਇਰਸ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ। ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਕਰੋਨਾ ਮਹਾਮਾਰੀ ਦੇ 158 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 14 ਹਜ਼ਾਰ 554 ’ਤੇ ਪਹੁੰਚ ਗਈ ਹੈ। ਉਂਜ ਨਾਲ ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ ਸੱਤ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਇਕ ਹੋਰ ਕਰੋਨਾ ਪੀੜਤ ਨੇ ਦਮ ਤੋੜ ਦਿੱਤਾ ਹੈ ਅਤੇ ਹੁਣ ਤੱਕ 267 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡੀਸੀ ਨੇ ਦੱਸਿਆ ਕਿ ਅੱਜ 158 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਇਕੱਲੇ ਮੁਹਾਲੀ ਸ਼ਹਿਰੀ ਖੇਤਰ ਵਿੱਚ 105 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਲਾਲੜੂ, ਖਰੜ ਤੇ ਕੁਰਾਲੀ ਵਿੱਚ 4-4, ਘੜੂੰਆਂ ਵਿੱਚ 22, ਢਕੋਲੀ ਵਿੱਚ ਸੱਤ ਅਤੇ ਡੇਰਾਬੱਸੀ ਵਿੱਚ 12 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1395 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 12 ਹਜ਼ਾਰ 892 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਫਿਰ ਤੋਂ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…