Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 278 ਨਵੇਂ ਮਾਮਲੇ, ਚਾਰ ਮੌਤਾਂ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 7652 ’ਤੇ ਪੁੱਜੀ, 2481 ਐਕਟਿਵ ਕੇਸ, 236 ਨੂੰ ਮਿਲੀ ਛੁੱਟੀ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ: ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ 278 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 7652 ’ਤੇ ਪਹੁੰਚ ਗਈ ਹੈ। ਅੱਜ ਇਕ ਅੌਰਤ ਸਮੇਤ ਚਾਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 152 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 236 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਚਾਰ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਸੋਹਾਣਾ ਚੈਰੀਟੇਬਲ ਹਸਪਤਾਲ ਵਿੱਚ ਖਰੜ ਦੇ 55 ਸਾਲਾ ਪੁਰਸ਼ ਦੀ ਮੌਤ ਹੋ ਗਈ। ਉਹ ਪਹਿਲਾਂ ਹੀ ਕਿਡਨੀ ਅਤੇ ਲੰਗਜ਼ ਦੀ ਬਿਮਾਰੀ ਤੋਂ ਪੀੜਤ ਸੀ। ਪਿੰਡ ਬਡਾਣਾ ਦੀ 60 ਸਾਲਾ ਬਜ਼ੁਰਗ ਅੌਰਤ ਨੇ ਸਰਕਾਰੀ ਹਸਪਤਾਲ ਅੰਬਾਲਾ ਵਿੱਚ ਦਮ ਤੋੜ ਦਿੱਤਾ। ਇੰਜ ਹੀ ਪਿੰਡ ਛੱਤ ਦੇ 62 ਸਾਲਾ ਬਜ਼ੁਰਗ ਅਤੇ ਪਿੰਡ ਦੇਸੂਮਾਜਰਾ ਦੇ 80 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਇਹ ਦੋਵੇਂ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਜੇਰੇ ਇਲਾਜ ਸਨ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 278 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 73 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 26, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 69, ਢਕੌਲੀ ਵਿੱਚ 71, ਬੂਥਗੜ੍ਹ ਵਿੱਚ 2, ਕੁਰਾਲੀ ਵਿੱਚ 19, ਲਾਲੜੂ ਵਿੱਚ 4 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2481 ਨਵੇਂ ਕੇਸ ਐਕਟਿਵ ਹਨ। ਜਦੋਂਕਿ 5019 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ