Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 129 ਨਵੇਂ ਮਾਮਲੇ, 3 ਮੌਤਾਂ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10124 ’ਤੇ ਪੁੱਜੀ, 2042 ਐਕਟਿਵ ਕੇਸ, 273 ਨੂੰ ਮਿਲੀ ਛੁੱਟੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਸਤੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ 129 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10 ਹਜ਼ਾਰ 124 ’ਤੇ ਪਹੁੰਚ ਗਈ ਹੈ। ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 186 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 273 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਨਜ਼ਦੀਕੀ ਪਿੰਡ ਜੁਝਾਰ ਨਗਰ ਦੀ 50 ਸਾਲਾ ਅੌਰਤ ਦੀ ਮੌਤ ਹੋ ਗਈ। ਉਹ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਸੀ ਅਤੇ ਪਹਿਲਾਂ ਤੋਂ ਹੀ ਸ਼ੂਗਰ ਦੀ ਮਰੀਜ਼ ਸੀ। ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਜੇਰੇ ਇਲਾਜ ਮੁਹਾਲੀ ਵਾਸੀ 32 ਸਾਲਾ ਪੁਰਸ਼ ਦੀ ਮੌਤ ਹੋ ਗਈ। ਇਸੇ ਤਰ੍ਹਾਂ ਮੁਹਾਲੀ ਦੇ ਏਸੀਈ ਹਾਰਟ ਹਸਪਤਾਲ ਵਿੱਚ ਦਾਖ਼ਲ ਜ਼ੀਕਰਪੁਰ ਦੀ 92 ਸਾਲਾ ਬਜ਼ੁਰਗ ਅੌਰਤ ਨੇ ਵੀ ਦਮ ਤੋੜ ਦਿੱਤਾ। ਉਹ ਵੀ ਪਹਿਲਾਂ ਤੋਂ ਹੀ ਬ੍ਰੌਨਿਕਲ ਦਮਾ ਅਤੇ ਸ਼ੂਗਰ ਰੋਗ ਤੋਂ ਪੀੜਤ ਸੀ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 88 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 15, ਢਕੌਲੀ ਵਿੱਚ 8, ਲਾਲੜੂ ਵਿੱਚ 2, ਕੁਰਾਲੀ ਵਿੱਚ 8, ਬਨੂੜ ਵਿੱਚ ਦੋ ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2042 ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 7896 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ