Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਵਿੱਚ 272 ਨਵੇਂ ਕੇਸ ਸਾਹਮਣੇ ਆਏ, 4 ਮਰੀਜ਼ਾਂ ਦੀ ਮੌਤ ਮੁਹਾਲੀ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4495 ’ਤੇ ਪੁੱਜੀ, 2058 ਐਕਟਿਵ ਕੇਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ: ਮੁਹਾਲੀ ਜ਼ਿਲ੍ਹੇ ਵਿੱਚ ਅੱਜ 272 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4495 ’ਤੇ ਪਹੁੰਚ ਗਈ ਹੈ। ਅੱਜ ਮੁਹਾਲੀ ਜ਼ਿਲ੍ਹੇ ਵਿੱਚ ਇਕੱਠੇ ਕਰੀਬ ਪੌਣੇ 300 ਨਵੇਂ ਮਾਮਲੇ ਸਾਹਮਣੇ ਆਉਣ ਲਾਲ ਜ਼ਿਲ੍ਹੇ ਦੇ ਲੋਕ ਫਿਰ ਤੋਂ ਭੈਅਭੀਤ ਹੋ ਗਏ ਹਨ। ਅੱਜ ਚਾਰ ਹੋਰ ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 94 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 82 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਇੱਥੋਂ ਦੇ ਫੇਜ਼-3ਬੀ2 ਦੇ 38 ਸਾਲਾ ਪੁਰਸ਼ ਦੀ ਮੌਤ ਹੋ ਗਈ। ਉਹ ਗਿਆਨ ਸਾਗਰ ਹਸਪਤਾਲ ਵਿੱਚ ਜੇਰੇ ਇਲਾਜ ਸੀ ਅਤੇ ਪਹਿਲਾਂ ਹੀ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ। ਇੰਜ ਹੀ ਸੈਕਟਰ-114 ਦੀ 63 ਸਾਲਾ ਅੌਰਤ ਨੇ ਮਾਇਓ ਹਸਪਤਾਲ ਵਿੱਚ ਦਮ ਤੋੜ ਦਿੱਤਾ। ਪਿੰਡ ਸ਼ਾਹੀਮਾਜਰਾ ਦੀ 52 ਸਾਲਾ ਅੌਰਤ ਦੀ ਪੀਜੀਆਈ ਵਿੱਚ ਮੌਤ ਹੋ ਗਈ। ਇਸੇ ਤਰ੍ਹਾਂ ਪਿੰਡ ਬਠਲਾਣਾ ਦੇ 58 ਸਾਲਾ ਪੁਰਸ਼ ਦੀ ਮੌਤ ਹੋ ਗਈ। ਉਹ ਪੀਜੀਆਈ ਵਿੱਚ ਦਾਖ਼ਲ ਸੀ। ਉਨ੍ਹਾਂ ਦੱਸਿਆ ਕਿ ਉਕਤ ਸਾਰੇ ਪਹਿਲਾਂ ਤੋਂ ਸ਼ੂਗਰ ਤੇ ਹੋਰਨਾਂ ਬਿਮਾਰੀ ਨਾਲ ਪੀੜਤ ਸਨ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 130 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 93 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 34, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 59, ਢਕੌਲੀ ਵਿੱਚ 56, ਲਾਲੜੂ ਵਿੱਚ 4, ਬੂਥਗੜ੍ਹ ਵਿੱਚ 6, ਬਨੂੜ ਵਿੱਚ ਦੋ ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2058 ਨਵੇਂ ਕੇਸ ਐਕਟਿਵ ਹਨ। ਜਦੋਂਕਿ 2343 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ