nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 149 ਨਵੇਂ ਕੇਸ ਸਾਹਮਣੇ ਆਏ, 93 ਮਰੀਜ਼ਾਂ ਨੂੰ ਮਿਲੀ ਛੁੱਟੀ

ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3314 ’ਤੇ ਪੁੱਜੀ, 1471 ਐਕਟਿਵ ਕੇਸ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕ ਭੈਅਭੀਤ ਹਨ। ਮੁਹਾਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ 1149 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3314 ’ਤੇ ਪਹੁੰਚ ਗਈ ਹੈ। ਹੁਣ ਤੱਕ 68 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 93 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ 149 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 63 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 35, ਬਨੂੜ ਵਿੱਚ 2, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 26, ਕੁਰਾਲੀ ਵਿੱਚ 1, ਢਕੌਲੀ ਵਿੱਚ 19 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1471 ਨਵੇਂ ਕੇਸ ਐਕਟਿਵ ਹਨ। ਜਦੋਂਕਿ 1775 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …