Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 188 ਨਵੇਂ ਮਾਮਲੇ, ਤਿੰਨ ਮੌਤਾਂ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 7125 ’ਤੇ ਪੁੱਜੀ, 2320 ਐਕਟਿਵ ਕੇਸ, 154 ਨੂੰ ਮਿਲੀ ਛੁੱਟੀ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ 188 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 7125 ’ਤੇ ਪਹੁੰਚ ਗਈ ਹੈ। ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 145 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 154 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਫੇਜ਼-9 ਦੇ ਵਸਨੀਕ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਉਹ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸੀ। ਪਿੰਡ ਸੋਹਾਣਾ ਦੇ 47 ਸਾਲਾ ਪੁਰਸ਼ ਨੇ ਜੀਐਮਸੀਐਚ ਪਟਿਆਲਾ ਵਿੱਚ ਦਮ ਤੋੜ ਦਿੱਤਾ। ਇੰਜ ਹੀ ਸੈਬਲੀ ਹਸਪਤਾਲ ਵਿੱਚ ਦਾਖ਼ਲ ਕੁਰਾਲੀ ਦੇ 62 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਨੂੰ ਛੱਡ ਕੇ ਬਾਕੀ ਦੋਵੇਂ ਮਰੀਜ਼ ਪਹਿਲਾਂ ਤੋਂ ਹੀ ਹੋਰਨਾਂ ਬਿਮਾਰੀਆਂ ਤੋਂ ਪੀੜਤ ਸਨ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 188 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 76 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 22, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 21, ਬੂਥਗੜ੍ਹ ਵਿੱਚ 1, ਕੁਰਾਲੀ ਵਿੱਚ 1, ਢਕੌਲੀ ਵਿੱਚ 45, ਲਾਲੜੂ ਵਿੱਚ 5 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 17 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2320 ਨਵੇਂ ਕੇਸ ਐਕਟਿਵ ਹਨ। ਜਦੋਂਕਿ 4660 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ