Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 88 ਹੋਰ ਨਵੇਂ ਮਾਮਲੇ, 1 ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਮੁਹਾਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਕਰੋਨਾ ਮਹਾਮਾਰੀ ਦੇ 88 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 13 ਹਜ਼ਾਰ 574 ’ਤੇ ਪਹੁੰਚ ਗਈ ਹੈ। ਉਂਜ ਨਾਲ ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 83 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਕ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋ ਗਈ ਅਤੇ ਹੁਣ ਤੱਕ 254 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਅੱਜ 88 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 57 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਕੁਰਾਲੀ, ਬਨੂੜ ਤੇ ਡੇਰਾਬੱਸੀ ਵਿੱਚ 2-2 ਅਤੇ ਲਾਲੜੂ ਵਿੱਚ 3, ਘੜੂੰਆਂ ਵਿੱਚ 5, ਢਕੋਲੀ ਵਿੱਚ 7 ਅਤੇ ਖਰੜ ਵਿੱਚ 10 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ ਇਕ ਹਜ਼ਾਰ ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 12 ਹਜ਼ਾਰ 320 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਫਿਰ ਤੋਂ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…