Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 880 ਨਵੇਂ ਮਾਮਲੇ, 3 ਮੌਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਲਗਾਤਾਰ ਕਰੋਨਾ ਮਾਮਲਿਆਂ ’ਚ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਅੱਜ ਇਕੱਠੇ 880 ਵਿਅਕਤੀਆਂ ਦੇ ਨਮੂਨਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਕਰੋਨਾ ਮਹਾਮਾਰੀ ਦੇ 880 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 36073 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 448 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਤਿੰਨ ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 502 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 370 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਬਨੂੜ ਵਿੱਚ 5, ਕੁਰਾਲੀ ਵਿੱਚ 11, ਲਾਲੜੂ ਵਿੱਚ 20, ਬੂਥਗੜ੍ਹ ਵਿੱਚ 32, ਘੜੂੰਆਂ ਵਿੱਚ 55, ਡੇਰਾਬੱਸੀ ਵਿੱਚ 57, ਢਕੋਲੀ ਵਿੱਚ 136 ਅਤੇ ਖਰੜ ਵਿੱਚ 194 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 6211 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 29 ਹਜ਼ਾਰ 360 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਕੋਵਿਡ ਨਿਯਮਾਂ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …