Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 128 ਨਵੇਂ ਕੇਸ ਸਾਹਮਣੇ ਆਏ, 1 ਅੌਰਤ ਦੀ ਮੌਤ

ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3165 ’ਤੇ ਪੁੱਜੀ, 1415 ਐਕਟਿਵ ਕੇਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਮੁਹਾਲੀ ਜ਼ਿਲ੍ਹੇ ਵਿੱਚ ਅੱਜ 128 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3165 ’ਤੇ ਪਹੁੰਚ ਗਈ ਹੈ। ਅੱਜ ਇਕ ਅੌਰਤ ਦੀ ਮੌਤ ਹੋ ਗਈ ਹੈ। ਹੁਣ ਤੱਕ 68 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 45 ਦਿਨਾਂ ਵਿੱਚ 2770 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 41 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਮੁਹਾਲੀ ਵਿੱਚ 63 ਸਾਲਾ ਬਜ਼ੁਰਗ ਅੌਰਤ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਉਹ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਇੱਥੋਂ ਦੇ ਮਾਇਓ ਹਸਪਤਾਲ ਵਿੱਚ ਜੇਰੇ ਇਲਾਜ ਸੀ। ਇਸ ਦੌਰਾਨ ਜ਼ਖ਼ਮੀ ਅੌਰਤ ਦਾ ਨਮੂਨਾ ਲੈ ਕੇ ਜਾਂਚ ਲਈ ਭੇਜਿਆ ਗਿਆ ਅਤੇ ਉਸ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 128 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰ ਅਤੇ ਆਸ ਪਾਸ ਇਲਾਕੇ ਦੇ 29 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 22, ਬਨੂੜ ਵਿੱਚ 3, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 36, ਕੁਰਾਲੀ ਵਿੱਚ 10, ਲਾਲੜੂ ਵਿੱਚ ਦੋ ਅਤੇ ਢਕੌਲੀ ਵਿੱਚ 19 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ ਸੱਤ ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1415 ਨਵੇਂ ਕੇਸ ਐਕਟਿਵ ਹਨ। ਜਦੋਂਕਿ 1682 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…