Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਵਿੱਚ 5 ਹੋਰ ਮਰੀਜ਼ਾਂ ਦੀ ਮੌਤ, 117 ਹੋਰ ਨਵੇਂ ਕੇਸ ਸਾਹਮਣੇ ਆਏ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2819 ’ਤੇ ਪੁੱਜੀ, 1247 ਐਕਟਿਵ ਕੇਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕ ਕਾਫੀ ਭੈਅਭੀਤ ਹਨ। ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ 117 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2819 ’ਤੇ ਪਹੁੰਚ ਗਈ ਹੈ। ਅੱਜ ਇਕ ਬਜ਼ੁਰਗ ਅੌਰਤ ਸਮੇਤ ਪੰਜ ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਗਈ ਹੈ। ਹੁਣ ਤੱਕ 57 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 42 ਦਿਨਾਂ ਵਿੱਚ 2424 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਇਸ ਤਰ੍ਹਾਂ ਕਰੋਨਾ ਮੁਕਤ ਐਲਾਨਿਆ ਜਾ ਚੁੱਕਾ ਮੁਹਾਲੀ ਇਕ ਵਾਰ ਫਿਰ ਤੋਂ ਹੌਟਸਪਾਟ ਬਣਦਾ ਜਾ ਰਿਹਾ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 106 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿੱਚ ਅੱਜ ਇਕ ਅੌਰਤ ਸਮੇਤ ਪੰਜ ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਥੋਂ ਦੇ ਸੈਕਟਰ-80 ਸਥਿਤ ਪਿੰਡ ਮੌਲੀ ਬੈਦਵਾਨ ਦੀ 70 ਸਾਲਾ ਅੌਰਤ ਸਮੇਤ ਸੈਕਟਰ-68 ਦਾ 38 ਸਾਲਾ ਪੁਰਸ਼, ਮਟੌਰ ਵਿੱਚ 30 ਸਾਲਾ ਪੁਰਸ਼, ਬਲਟਾਣਾ ਵਿੱਚ 65 ਸਾਲਾ ਪੁਰਸ਼ ਅਤੇ ਡੇਰਾਬੱਸੀ ਵਿੱਚ 56 ਸਾਲਾ ਪੁਰਸ਼ ਦੀ ਮੌਤ ਹੋ ਗਈ ਹੈ। ਮਰਨ ਵਾਲੇ ਇਹ ਸਾਰੇ ਮਰੀਜ਼ ਪਹਿਲਾਂ ਤੋਂ ਹੀ ਸ਼ੂਗਰ ਅਤੇ ਹੋਰ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਪੀੜਤ ਸਨ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 141 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰ ਅਤੇ ਆਸ ਪਾਸ ਇਲਾਕੇ ਦੇ 40 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 30, ਜ਼ੀਰਕਪੁਰ ਵਿੱਚ 13, ਡੇਰਾਬੱਸੀ ਵਿੱਚ ਤਿੰਨ ਕੇਸ, ਲਾਲੜੂ ਵਿੱਚ 4, ਬਨੂੜ ਵਿੱਚ 5, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 15 ਅਤੇ ਕੁਰਾਲੀ ਤੇ ਮਾਜਰੀ ਬਲਾਕ ਵਿੱਚ ਸੱਤ ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1247 ਨਵੇਂ ਕੇਸ ਐਕਟਿਵ ਹਨ। ਜਦੋਂਕਿ 1515 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ