Nabaz-e-punjaab.com

ਕਰੋਨਾਵਾਇਰਸ: ਲੋਕ ਨੁਮਾਇੰਦੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਨੂੰ ਸੈਨੇਟਾਈਜ਼ ਤੇ ਰਾਸ਼ਨ ਵੰਡਣ ’ਚ ਜੁਟੇ

ਪੁਲੀਸ ਮੁਲਾਜ਼ਮਾਂ ਨੇ ਲਾਵਾਰਿਸ ਪਸ਼ੂਆਂ ਨੂੰ ਚਾਰਾ ਪਾਇਆ ਅਤੇ ਬੱਚਿਆਂ ਨੂੰ ਕੇਲੇ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਾਰਚ:
ਕਰੋਨਾਵਾਇਰਸ ਦੇ ਚੱਲਦਿਆਂ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਮੁਹਾਲੀ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਸੈਨੇਟਾਈਜ਼ ਕਰਨ ਅਤੇ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੇ ਕੰਮ ਵਿੱਚ ਜੁੱਟ ਗਏ ਹਨ। ਉਧਰ, ਸਨਅਤੀ ਏਰੀਆ ਪੁਲੀਸ ਚੌਕ ਦੇ ਇੰਚਾਰਜ ਬਲਜਿੰਦਰ ਸਿੰਘ ਮੰਡ ਅਤੇ ਹੋਰਨਾਂ ਪੁਲੀਸ ਮੁਲਾਜ਼ਮਾਂ ਨੇ ਅੱਜ ਸ਼ਹਿਰ ਵਿੱਚ ਘੁੰਮਦੇ ਲਾਵਾਰਿਸ਼ ਪਸ਼ੂਆਂ ਨੂੰ ਚਾਰਾ ਪਾਇਆ ਅਤੇ ਲੋੜਵੰਦ ਬੱਚਿਆਂ ਨੂੰ ਫਲ ਫਰੂਟ ਵੰਡੇ ਗਏ। ਉਨ੍ਹਾਂ ਦੱਸਿਆ ਕਿ ਸ਼ਹੀਦ ਊਧਮ ਸਿੰਘ ਕਲੋਨੀ ਵਿੱਚ ਵਿਧਵਾ ਅਤੇ ਅੰਗਹੀਣਾਂ ਨੂੰ 10 ਦਿਨਾਂ ਦਾ ਰਾਸ਼ਨ ਦਿੱਤਾ ਗਿਆ।
ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਕਰਫਿਊ ਦੇ ਮੱਦੇਨਜ਼ਰ ਆਪਣੀ ਜੱਦੀ ਪਿੰਡ ਸੋਹਾਣਾ ਅਤੇ ਨੇੜਲੇ ਪਿੰਡ ਲਖਨੌਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ ਨੇ ਆਪਣੇ ਵਾਰਡ ਨੂੰ ਸੈਨੇਟਾਈਜ਼ ਕਰਨ ਲਈ ਮਾਰਕੀਟਾਂ ਅਤੇ ਰਿਹਾਇਸ਼ੀ ਇਲਾਕੇ ਵਿੱਚ ਦਵਾਈ ਦਾ ਛਿੜਕਾਅ ਕੀਤਾ ਗਿਆ।
ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਇੱਥੋਂ ਦੇ ਸੈਕਟਰ-69 ਅਤੇ ਸੈਕਟਰ-68 ਸਥਿਤ ਸਿੱਖਿਆ ਬੋਰਡ ਰਿਹਾਇਸ਼ੀ ਕੰਪਲੈਕਸ ਵਿੱਚ ਘਰਾਂ ਨੂੰ ਸੈਨੇਟਾਈਜ਼ ਕਰਨ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ। ਇਸ ਤੋਂ ਇਲਾਵਾ ਪਾਰਕਾਂ ਵਿੱਚ ਓਪਨ ਏਅਰ ਜਿਮਾਂ ਦੀਆਂ ਮਸ਼ੀਨਾਂ ਅਤੇ ਬੈਂਚਾਂ ਨੂੰ ਸੈਨੇਟਾਈਜ਼ ਕੀਤਾ ਗਿਆ ਹੈ। ਰਿਹਾਇਸ਼ੀ ਖੇਤਰ ਵਿੱਚ ਫੌਗਿੰਗ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਲਕੇ ਸੋਮਵਾਰ ਨੂੰ ਇੱਥੋਂ ਦੇ ਸੈਂਟਰਲ ਥਾਣਾ ਫੇਜ਼-8, ਪੁਲੀਸ ਰਿਹਾਇਸ਼ੀ ਕੰਪਲੈਕਸ, ਪਿੰਡ ਲੰਬਿਆਂ ਅਤੇ ਫੇਜ਼-9 ਸਮੇਤ ਵਾਈਪੀਐਸ ਸਕੂਲ, ਲਾਰੈਂਸ ਸਕੂਲ ਅਤੇ ਗੁਰਦੁਆਰਾ ਧੰਨਾ ਭਗਤ ਜੀ ਇਲਾਕੇ ਵਿੱਚ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ। ਅਕਾਲੀ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਅੱਜ ਸੈਕਟਰ-70 ਦੇ ਸਮੁੱਚੇ ਰਿਹਾਇਸ਼ੀ ਇਲਾਕੇ ਨੂੰ ਸੈਨੇਟਾਈਜ਼ ਕੀਤਾ ਗਿਆ। ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲ ਅਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਅਤੇ ਅਸ਼ੋਕ ਝਾਅ ਅਤੇ ਬੌਬੀ ਕੰਬੋਜ ਨੇ ਆਪਣੇ ਇਲਾਕਿਆਂ ਨੂੰ ਸੈਨੇਟਾਈਜ਼ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…