Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਵਿੱਚ ਐਤਵਾਰ ਨੂੰ 9 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਏ ਮੁਹਾਲੀ ਜ਼ਿਲ੍ਹੇ ਵਿੱਚ ਪੀੜਤ ਮਰੀਜ਼ਾਂ ਦੀ ਗਿਣਤੀ ਹੁਣ 107 ’ਤੇ ਪੁੱਜੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ: ਮੁਹਾਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ 9 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਉਣ ਕਾਰਨ ਇਕ ਵਾਰ ਫਿਰ ਤੋਂ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਇਹ ਸਾਰੇ ਪੀੜਤ ਵਿਅਕਤੀ ਸਰਕਾਰੀ ਹਸਪਤਾਲ ਰੂਪਨਗਰ ਵਿੱਚ ਤਾਇਨਾਤ ਹਨ ਅਤੇ ਕਰੋਨਾਵਾਇਰਸ ਦੇ ਖ਼ਿਲਾਫ਼ ਮੂਹਰਲੀ ਕਤਾਰ ਵਿੱਚ ਜੰਗ ਲੜ ਰਹੇ ਹਨ। ਪੀੜਤ ਡਾਕਟਰ ਅਤੇ ਮੈਡੀਕਲ ਸਟਾਫ਼ ਮੈਂਬਰ ਮੁਹਾਲੀ, ਖਰੜ, ਕੁਰਾਲੀ ਅਤੇ ਨਿਊਂ ਚੰਡੀਗੜ੍ਹ ਦੇ ਵਸਨੀਕ ਦੱਸੇ ਜਾ ਰਹੇ ਹਨ। ਅੱਜ ਦੇਰ ਸ਼ਾਮ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਵੈਸੇ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਸਥਿਤ ਪੂਰੀ ਤਰ੍ਹਾਂ ਕਾਬੂ ਹੇਠ ਹੈ ਪ੍ਰੰਤੂ ਅੱਜ ਸਰਕਾਰੀ ਹਸਪਤਾਲ ਰੂਪਨਗਰ ਦੇ ਵੱਡੀ ਗਿਣਤੀ ਵਿੱਚ ਸਟਾਫ਼ ਮੈਂਬਰਾਂ ਦੇ ਪਾਜ਼ੇਟਿਵ ਜਾਣ ਵਾਲਿਆਂ ਵਿੱਚ 9 ਡਾਕਟਰ ਅਤੇ ਮੈਡੀਕਲ ਸਟਾਫ਼ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਨਵਜੋਤ ਕੌਰ (28) ਵਾਸੀ ਐਸਬੀਪੀ ਹੋਮਜ਼, ਸੈਕਟਰ-126, ਮੁਹਾਲੀ, ਗੁਰਪ੍ਰੀਤ ਸਿੰਘ (51) ਵਾਸੀ ਆਦਰਸ਼ ਨਗਰ, ਡਾ. ਗੌਰਵ ਅਹੂਜਾ (33) ਵਾਸੀ ਓਮੈਕਸ (ਨਿਊ ਚੰਡੀਗੜ੍ਹ), ਹਰਿੰਦਰ ਸਿੰਘ (47) ਵਾਸੀ ਦੀਪ ਨਗਰ (ਖਰੜ), ਪ੍ਰਿਆ (32) ਵਾਸੀ ਅਮਨ ਸਿਟੀ ਖਰੜ, ਕੁਲਵਿੰਦਰ ਸਿੰਘ (41) ਵਾਸੀ ਪਿੰਡ ਮਾਣਕਪੁਰ ਸ਼ਰੀਫ਼, ਪਰਮਜੀਤ ਸਿੰਘ (34) ਵਾਸੀ ਪਿੰਡ ਕੁੱਬਾਹੇੜੀ, ਅਮਨਪ੍ਰੀਤ ਕੌਰ (32) ਅਤੇ ਲਖਵੀਰ ਸਿੰਘ (46) ਦੋਵੇਂ ਵਾਸੀ ਕੁਰਾਲੀ ਦੇ ਨਮੂਨਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਹੁਣ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 107 ’ਤੇ ਪਹੁੰਚ ਗਈ ਹੈ। ਇਨ੍ਹਾਂ ’ਚੋਂ ਤਿੰਨ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 54 ਪੀੜਤ ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਇਸ ਸਮੇਂ 50 ਐਕਟਿਵ ਕੇਸ ਹਨ। ਇਹ ਸਾਰੇ ਮਰੀਜ਼ ਪੀਜੀਆਈ ਅਤੇ ਗਿਆਨ ਸਾਗਰ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਨ੍ਹਾਂ ਦਾ ਵਧੀਆ ਢੰਗ ਨਾਲ ਇਲਾਜ ਚੱਲ ਰਿਹਾ ਹੈ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਹੈ। ਸਿਵਲ ਸਰਜਨ ਨੇ ਦੱਸਿਆ ਕਿ ਭਲਕੇ ਸੋਮਵਾਰ ਨੂੰ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਨੇੜਲੇ ਘਰਾਂ ਦਾ ਸਰਵੇ ਕਰਕੇ ਮੈਡੀਕਲ ਜਾਂਚ ਕੀਤੀ ਜਾਵੇਗੀ ਅਤੇ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ। ਇਸ ਤੋਂ ਇਲਾਵਾ ਸਬੰਧਤ ਵਿਅਕਤੀਆਂ ਨੂੰ 14 ਦਿਨਾਂ ਲਈ ਇਕਾਂਤਵਾਸ ਤਹਿਤ ਆਪੋ ਆਪਣੇ ਘਰਾਂ ਵਿੱਚ ਨਜ਼ਰਬੰਦ ਰਹਿਣ ਲਈ ਹਦਾਇਤਾਂ ਦਿੱਤੀਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ