nabaz-e-punjab.com

ਕਰੋਨਾਵਾਇਰਸ ਦਾ ਖੌਫ਼: ਸਿਹਤ ਮੰਤਰੀ ਸਿੱਧੂ ਵੀ ਘਬਰਾਏ, ਪਬਲਿਕ ਡੀਲਿੰਗ ਕੀਤੀ ਬੰਦ

ਘਰ ਦੇ ਬਾਹਰ ਮੁੱਖ ਗੇਟ ’ਤੇ ਚਿਪਕਾਈ ਕੰਪਿਊਟਰ ਪ੍ਰਿੰਟ ਸਲਿਪ

ਮੰਤਰੀ ਨੇ ਰੱਖਿਆ ਪੱਖ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਲਿਆ ਲੋਕਾਂ ਨੂੰ ਨਾ ਮਿਲਣ ਦਾ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਕਰੋਨਾਵਾਇਰਸ ਦੇ ਖ਼ੌਫ਼ ਦਾ ਅਸਰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਵੀ ਦੇਖਣ ਨੂੰ ਮਿਲਿਆ ਹੈ। ਮੰਤਰੀ ਵੱਲੋਂ ਕਰੋਨਾਵਾਇਰਸ ਦੇ ਬਚਾਅ ਦੇ ਮੱਦੇਨਜ਼ਰ ਪਬਲਿਕ ਡੀਲਿੰਗ ਤੋਂ ਪ੍ਰਹੇਜ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਦੇ ਬਾਹਰ ਮੁੱਖ ਗੇਟ ’ਤੇ ਕੰਪਿਊਟਰਰਾਈਜ਼ ਇਕ ਨੋਟਿਸ ਲਗਾਇਆ ਗਿਆ ਹੈ। ਜਿਸ ’ਤੇ ਲਿਖਿਆ ਗਿਆ ਹੈ ਕਿ ਕਰੋਨਾਵਾਇਰਸ ਦੇ ਚੱਲਦਿਆਂ ਇਸ ਰਿਹਾਇਸ਼ ’ਤੇ 31 ਮਾਰਚ ਤੱਕ ਕਿਸੇ ਤਰ੍ਹਾਂ ਦੀ ਪਬਲਿਕ ਡੀਲਿੰਗ ਨਹੀਂ ਕੀਤੀ ਜਾਵੇਗੀ।
ਇਸ ਸਬੰਧੀ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਨ੍ਹੀ ਬਰਾੜ, ਯੂਥ ਆਗੂ ਜਰਨੈਲ ਸਿੰਘ ਬੈਂਸ, ਆਪ ਦੇ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਅਤੇ ਦਲਿਤ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਜਦੋਂ ਵਿਸ਼ਵ ਭਰ ਵਿੱਚ ਕਰੋਨਾਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਸਿਹਤ ਮੰਤਰੀ ਦੇ ਸ਼ਹਿਰ ਵਿੱਚ ਵੀ ਇਸ ਖ਼ਤਰਨਾਕ ਵਾਇਰਸ ਨੇ ਦਸਤਕ ਦੇ ਦਿੱਤੀ ਤਾਂ ਅਜਿਹੇ ਹਾਲਾਤਾਂ ਵਿੱਚ ਸ੍ਰੀ ਸਿੱਧੂ ਨੂੰ ਅੰਦਰ ਵੜ ਕੇ ਬੈਠਣ ਦੀ ਬਜਾਏ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਹੌਸਲਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਹਤ ਮੰਤਰੀ ਖ਼ੁਦ ਆਪਣੇ ਘਰ ਵਿੱਚ ਬੰਦ ਹੋ ਜਾਣਗੇ ਤਾਂ ਲੋਕਾਂ ਦਾ ਦਰਦ ਕੌਣ ਸੁਣੇਗਾ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਦਾ ਆਮ ਲੋਕਾਂ ਨੂੰ ਨਾ ਮਿਲਣ ਦਾ ਫੈਸਲਾ ਕਿਸੇ ਵੀ ਪੱਖੋਂ ਜਾਇਜ਼ਾ ਨਹੀਂ ਹੈ। ਉਨ੍ਹਾਂ ਨੂੰ ਆਪਣੇ ਇਸ ਨਿਰਣੇ ’ਤੇ ਮੁੜ ਗੌਰ ਕਰਨੀ ਚਾਹੀਦੀ ਹੈ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਲੋਕਹਿੱਤ ਵਿੱਚ ਹੀ ਆਮ ਲੋਕਾਂ ਨੂੰ ਨਾ ਮਿਲਣ ਦਾ ਫੈਸਲਾ ਲਿਆ ਗਿਆ ਹ ਕਿਉਂਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲੈਣਾ ਬਹੁਤ ਜ਼ੂਰੀ ਸੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਮਿਲਣ ਆਉਂਦੇ ਹਨ। ਜ਼ਿਆਦਾ ਭੀੜ ਹੋਣ ਕਾਰਨ ਉਨ੍ਹਾਂ ਨੇ ਪਬਲਿਕ ਡੀਲਿੰਗ ਬੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਕੰਮ ਫੋਨ ’ਤੇ ਹੋ ਸਕਦੇ ਹਨ ਅਤੇ ਹੋ ਰਹੇ ਤਾਂ ਫਿਰ ਮਿਲਣ ਦੀ ਕੀ ਲੋੜ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਰੋਨਾਵਾਇਰਸ ਤੋਂ ਬਚਾਅ ਹੀ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਣ। ਮੰਤਰੀ ਨੇ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਜੇਕਰ ਕਿਸੇ ਦਾ ਕੋਈ ਕੰਮ ਹੋਵੇ ਤਾਂ ਉਹ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਮੋਬਾਈਲ ਫੋਨ ’ਤੇ ਸੰਪਰਕ ਕਰ ਸਕਦੇ ਹਨ। ਵੱਸਟਐਪ ’ਤੇ ਮੈਜਿਸ ਭੇਜ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਸਿਆਸੀ ਸਕੱਤਰ ਅਤੇ ਹੋਰ ਦਫ਼ਤਰੀ ਸਟਾਫ਼ ਦੇ ਮੋਬਾਈਲ ਫੋਨ ’ਤੇ ਵੀ ਸ਼ਿਕਾਇਤ ਜਾਂ ਮੰਗ ਪੱਤਰ ਭੇਜੇ ਜਾ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…