ਕਰੋਨਾਵਾਇਰਸ: ਸਿਹਤ ਵਿਭਾਗ ਨੂੰ 550 ਕਿੱਟਾਂ, 550 ਫੇਸ ਸ਼ੀਲਡਾਂ ਤੇ 300 ਫੇਸ ਮਾਸਕ ਦਿੱਤੇ

ਵਾਈਪੀਐਸ ਸਕੂਲ ਨੇ ਕਰੋਨਾ ਵਿਰੁੱਧ ਜੰਗ ਵਿੱਚ ਦਿੱਤਾ ਯੋਗਦਾਨ, ਦਾਨ ਕੀਤੇ ਸੁਰੱਖਿਆ ਉਪਕਰਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਕਰੋਨਾਵਾਇਰਸ ਦੀ ਮਹਾਮਾਰੀ ਵਿਰੁੱਧ ਜੰਗ ਵਿੱਚ ਯਾਦਵਿੰਦਰਾ ਪਬਲਿਕ ਸਕੂਲ (ਵਾਈਪੀਐਸ) ਨੇ ਵੀ ਆਪਣਾ ਯੋਗਦਾਨ ਪਾਇਆ ਹੈ। ਸਕੂਲ ਮੈਨੇਜਮੈਂਟ ਨੇ ਜ਼ਿਲ੍ਹਾ ਸਿਹਤ ਵਿਭਾਗ ਨੂੰ ਵੱਖ-ਵੱਖ ਤਰ੍ਹਾਂ ਦੇ ਸੁਰੱਖਿਆ ਉਪਕਰਨ ਦਾਨ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਅਤੇ ਵਿੱਤ ਕਮੇਟੀ ਦੇ ਚੇਅਰਮੈਨ ਮੇਜਰ ਜਨਰਲ ਟੀਪੀਐਸ ਵੜੈਚ ਨੇ ਤਮਾਮ ਸੁਰੱਖਿਆ ਉਪਕਰਨ ਅੱਜ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਸ਼ਿਕਾ ਜੈਨ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਦੇ ਸਪੁਰਦ ਕਰਨ ਮਗਰੋਂ ਦੱਸਿਆ ਕਿ ਉਨ੍ਹਾਂ ਆਪਣੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਸਿਹਤ ਵਿਭਾਗ ਨੂੰ 550 ਪੀਪੀਈ ਕਿੱਟਾਂ, 300 ਫੇਸ ਮਾਸਕ ਅਤੇ 550 ਫੇਸ ਸ਼ੀਲਡਾਂ ਦਿੱਤੀਆਂ ਹਨ। ਸ੍ਰੀਮਤੀ ਜੈਨ ਨੇ ਸਕੂਲ ਮੈਨੇਜਮੈਂਟ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਈਪੀਐਸ ਸਕੂਲ ਦੀ ਪ੍ਰਾਈਵੇਟ ਸਿੱਖਿਆ ਸੈਕਟਰ ਵਿੱਚ ਵੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਸਿੱਖਿਆ ਅਦਾਰਿਆਂ, ਸਕੂਲਾਂ ਤੇ ਕਾਲਜਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ।
ਜ਼ਿਕਰਯੋਗ ਹੈ ਕਿ ਵਾਈਪੀਐਸ ਸਕੂਲ ਦੇ ਚੇਅਰਮੈਨ ਰਾਜਾ ਮਲਵਿੰਦਰ ਸਿੰਘ ਹਨ। ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰਾ ਹਨ। ਸ੍ਰੀ ਵੜੈਚ ਨੇ ਕਿਹਾ ਕਿ ਸੰਕਟ ਦੇ ਇਸ ਦੌਰ ਵਿੱਚ ਅਸੀਂ ਆਪਣਾ ਸਮਾਜਿਕ ਅਤੇ ਨੈਤਿਕ ਫਰਜ਼ ਸਮਝਦਿਆਂ ਯੋਗਦਾਨ ਪਾਇਆ ਹੈ। ਹਰ ਕਿਸੇ ਨੂੰ ਆਪੋ ਅਪਣੇ ਵਸੀਲਿਆਂ ਮੁਤਾਬਕ ਇਸ ਮਹਾਮਾਰੀ ਨਾਲ ਸਿੱਝਣ ਵਿੱਚ ਸਰਕਾਰ ਦੀ ਮਦਦ ਕਰਨੀ ਚਾਹੀਦੀ ਹੈ। ਇਸ ਬਿਮਾਰੀ ਨਾਲ ਅੱਗੇ ਹੋ ਕੇ ਲੜ ਰਹੇ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ਼ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ, ਜਿਸ ਨੂੰ ਦੇਖਦਿਆਂ ਅਸੀਂ ਸੁਰੱਖਿਆ ਉਪਕਰਨ ਦਿੱਤੇ ਹਨ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਸਕੂਲ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੇਲੇ ਹਰ ਕੋਈ ਕਿਸੇ ਨਾ ਕਿਸੇ ਤਰੀਕੇ ਨਾਲ ਇਸ ਬਿਮਾਰੀ ਨੂੰ ਕਾਬੂ ਕਰਨ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਈਪੀਐਸ ਸਕੂਲ ਦਾ ਉਦਮ ਹੋਰਨਾਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਰਿਆਂ ਦੀਆਂ ਮਿਲੀਆਂ-ਜੁਲੀਆਂ ਕੋਸ਼ਿਸ਼ਾਂ ਸਦਕਾ ਇਸ ਬਿਮਾਰੀ ’ਤੇ ਛੇਤੀ ਹੀ ਕਾਬੂ ਪਾ ਲਿਆ ਜਾਵੇਗਾ।
ਇਸ ਮੌਕੇ ਸਕੂਲ ਦੇ ਪ੍ਰਸ਼ਾਸਕੀ ਵਿਭਾਗ ਦੇ ਮੁਖੀ ਲੈਫ਼ਟੀਨੈਂਟ ਕਰਨਲ (ਸੇਵਾਮੁਕਤ) ਆਰਪੀਐਸ ਬਰਾੜ, ਸਿਹਤ ਵਿਭਾਗ ਤੋਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਡਾਹਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …