Nabaz-e-punjab.com

ਕਰੋਨਾਵਾਇਰਸ: ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਨੂੰ ਸੈਨੇਟਾਈਜ਼ ਕਰਨ ਲਈ ਦਵਾਈ ਦਾ ਛਿੜਕਾਅ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਮੁਹਾਲੀ ਨਗਰ ਨਿਗਮ ਨੇ ਕਰੋਨਾਵਾਇਰਸ ਦੀ ਖ਼ਤਰਨਾਕ ਬਿਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਉਪਰਾਲਿਆਂ ਵਜੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨੂੰ ਸੈਨੇਟਾਈਜ਼ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਨੇ ਦੱਸਿਆ ਕਿ ਇਸ ਵਿਸ਼ੇਸ਼ ਸਵੱਛਤਾ ਮੁਹਿੰਮ ਤਹਿਤ ਅੱਜ ਲਗਭਗ ਸਾਰੇ ਸੈਕਟਰਾਂ ਵਿੱਚ ਦਵਾਈ ਦਾ ਛਿੜਕਾਅ ਕਰਕੇ ਰਿਹਾਇਸ਼ੀ ਇਲਾਕਾ ਅਤੇ ਮਾਰਕੀਟਾਂ ਨੂੰ ਸੈਨੇਟਾਈਜ਼ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਇੱਥੋਂ ਦੇ ਫੇਜ਼-7, ਫੇਜ਼-3ਬੀ2, ਫੇਜ਼-3ਏ, ਫੇਜ਼-3ਬੀ1, ਫੇਜ਼-9, ਫੇਜ਼-10 ਅਤੇ ਫੇਜ਼-11 ਸਮੇਤ ਪਿੰਡ ਕੁੰਭੜਾ, ਫੇਜ਼-1 ਅਤੇ ਫੇਜ਼-4, ਸੈਕਟਰ-66, ਸੈਕਟਰ-67, ਸੈਕਟਰ-68 ਅਤੇ ਸੈਕਟਰ-69 ਵਿੱਚ ਚਲਾਈ ਗਈ ਸੀ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਸਮੂਹ ਧਾਰਮਿਕ ਸਥਾਨਾਂ, ਬਾਜ਼ਾਰਾਂ, ਪਾਰਕਾਂ, ਜਨਤਕ ਪਖਾਨਿਆਂ ਨੂੰ ਵੀ ਸੈਨੇਟਾਈਜ਼ ਕੀਤਾ ਗਿਆ ਹੈ। ਸ੍ਰੀ ਗਰਗ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਸੈਨੇਟਾਈਜ਼ ਦੀ ਲੋੜ ਮਹਿਸੂਸ ਹੋਵੇ ਜਾਂ ਜਿੱਥੇ ਸ਼ਹਿਰ ਵਾਸੀ ਚਾਹੁੰਣਗੇ ਕਿ ਉੱਥੇ ਸਪਰੇਅ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿੱਚ ਚੱਲ ਰਹੀ ਕੋਰਨਾਵਾਇਰਸ ਦੀ ਮਹਾਂਮਾਰੀ ਦੇ ਫੈਲਾਅ ਦੀ ਰੋਕਥਾਮ ਲਈ ਬੀਤੀ 23 ਮਾਰਚ ਨੂੰ ਮੇਅਰ ਕੁਲਵੰਤ ਸਿੰਘ ਨੇ ਵਿੱਤ ਅਤੇ ਠੇਕਾ ਕਮੇਟੀ ਦੀ ਐਮਰਜੈਂਸੀ ਮੀਟਿੰਗ ਸੱਦੀ ਗਈ ਸੀ ਅਤੇ ਕੈਮੀਕਲ, ਦਵਾਈਆਂ, ਮਾਸਕ, ਸੈਨੇਟਾਈਜ਼ਰ ਖ਼ਰੀਦਣ ਲਈ 15 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ। ਉਨ੍ਹਾਂ ਇਸ ਮਹਾਂਮਾਰੀ ਦੇ ਪ੍ਰਕੋਪ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਸੀ ਕਿ ਮੁਹਾਲੀ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਜਾਵੇ। ਇਸ ਤੋਂ ਇਲਾਵਾ ਨਾਲ ਲੱਗਦੇ ਪਿੰਡ ਅਤੇ ਕਲੋਨੀਆਂ ਵਿੱਚ ਵੀ ਦਵਾਈ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਸੀ ਕਿ ਸੈਨੇਟਾਈਜ਼ਰ ਦਾ ਸਪਰੇਅ ਕਰਨ ਲਈ ਮੈਨੂਅਲ ਦੇ ਨਾਲ-ਨਾਲ ਮਕੈਨੀਕਲ ਮਸ਼ੀਨਾਂ ਜਿਵੇਂ ਕਿ ਸਫ਼ਾਈ ਮਸ਼ੀਨ ਅਤੇ ਫਾਇਰ ਟੈਂਡਰਾਂ ਦੀ ਵੀ ਮਦਦ ਲਈ ਜਾਵੇ ਤਾਂ ਜੋ ਬਿਨਾਂ ਕਿਸੇ ਦੇਰੀ ਦੇ ਸ਼ਹਿਰ ਨੂੰ ਸੈਨੇਟਾਈਜ਼ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…