Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਹੁਣ ਅਧਿਆਪਕ ਆਪਣੇ ਘਰ ਬੈਠ ਕੇ ਕਰਨਗੇ ਉੱਤਰ ਪੱਤਰੀਆਂ ਦਾ ਮੁਲਾਂਕਣ ਸਕੂਲ ਮੁਖੀ, ਅਧਿਆਪਕ ਤੇ ਮਾਪੇ ਵੱਸਟਐਪ ਗਰੁੱਪ\ਸੋਸ਼ਲ ਮੀਡੀਆ ਰਾਹੀਂ ਕਰੋਨਾਵਾਇਰਸ ਬਾਰੇ ਦੇਣ ਜਾਗਰੂਕਤਾ ਦਾ ਸੰਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ: ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਕਰੋਨਾਵਾਇਰਸ ਕਾਰਨ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਹਿਲਾਂ ਹੀ 31 ਮਾਰਚ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ। ਅੱਜ ਦਸਵੀਂ ਅਤੇ ਬਾਰ੍ਹਵੀਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੇ ਨਾਲ-ਨਾਲ ਸਕੂਲਾਂ ਵਿੱਚ ਚੱਲ ਰਹੀਆਂ ਹੋਰ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਵੀ 31 ਮਾਰਚ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਕੂਲਾਂ ਵਿੱਚ ਸਾਲਾਨਾ ਪ੍ਰੀਖਿਆਵਾਂ ਕਾਰਨ ਬੱਚਿਆਂ ਦਾ ਇਕੱਠ ਹੁੰਦਾ ਹੈ। ਜਿਸ ਕਾਰਨ ਇਸ ਵਾਇਰਸ ਦੇ ਫੈਲਣ ਦੀ ਸੰਭਾਵਨਾ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਜਿਹੜੀਆਂ ਸ਼੍ਰੇਣੀਆਂ ਦੀਆਂ ਹੁਣ ਤੱਕ ਪ੍ਰੀਖਿਆਵਾਂ ਹੋ ਚੁੱਕੀਆਂ ਹਨ। ਉਨ੍ਹਾਂ ਦੀਆਂ ਉੱਤਰ-ਪੱਤਰੀਆਂ ਦਾ ਮੁਲਾਂਕਣ ਅਧਿਆਪਕ ਆਪਣੇ ਘਰ ਬੈਠ ਕੇ ਹੀ ਕਰਨਗੇ ਅਤੇ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣਗੇ। ਸਿੱਖਿਆ ਬੋਰਡ ਵੱਲੋਂ ਵੀ ਹਦਾਇਤ ਜਾਰੀ ਕੀਤੀ ਗਈ ਹੈ ਕਿ ਬੋਰਡ ਦੀਆਂ ਜਮਾਤਾਂ ਦੇ ਜਿਹੜੇ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਹੋ ਚੁੱਕੀਆਂ ਹਨ, ਉਨ੍ਹਾਂ ਦੀਆਂ ਉੱਤਰ-ਪੱਤਰੀਆਂ ਦਾ ਮੁਲਾਂਕਣ ਕਰਨ ਲਈ ਜਿਨ੍ਹਾਂ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ। ਉਹ ਉੱਤਰ-ਪੱਤਰੀਆਂ ਆਪਣੇ ਘਰ ਲਿਜਾ ਕੇ ਮੁਲਾਂਕਣ ਕਰਨਗੇ। ਸਿੱਖਿਆ ਸਕੱਤਰ ਨੇ ਕਿਹਾ ਕਿ ਸਮੂਹ ਸਕੂਲ ਮੁਖੀ ਅਤੇ ਅਧਿਆਪਕ ਵਿਦਿਆਰਥੀਆਂ ਦੇ ਮਾਪਿਆਂ ਦੇ ਬਣੇ ਵਟਸਐਪ ਗਰੁੱਪਾਂ ਜਾਂ ਸੋਸ਼ਲ ਮੀਡੀਆ ਰਾਹੀਂ ਕਰੋਨਾਵਾਇਰਸ ਦੇ ਪ੍ਰਭਾਵ ਤੋਂ ਬਚਾਅ ਲਈ ਜਾਗਰੂਕਤਾ ਸੰਦੇਸ਼ ਦੇ ਕੇ ਆਪਣੀ ਸਮਾਜਿਕ ਜ਼ਿੰਮੇਵਾਰੀ ਵੀ ਨਿਭਾਉਣ। (ਬਾਕਸ ਆਈਟਮ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ਾਮ ਦੇ ਸੈਸ਼ਨ ਵਿੱਚ ਬਾਰ੍ਹਵੀਂ ਸ਼੍ਰੇਣੀ ਦੇ ਐੱਨਐੱਸ਼ਕਿਊਐੱਫ਼ ਦੇ ਵਿਸ਼ਿਆਂ ਪਰਚੂਨ, ਆਟੋਮੋਬਾਈਲ, ਸਿਹਤ ਸੰਭਾਲ, ਸੂਚਨਾ ਤਕਨਾਲੋਜੀ, ਸੁਰੱਖਿਆ, ਖ਼ੂਬਸੂਰਤੀ ਤੇ ਤੰਦਰੁਸਤੀ, ਯਾਤਰਾ ਤੇ ਸੈਰ ਸਪਾਟਾ, ਸਰੀਰਕ ਸਿੱਖਿਆ ਅਤੇ ਖੇਡਾਂ ਤੇ ਖੇਤੀਬਾੜੀ ਦੀਆਂ ਪ੍ਰੀਖਿਆਵਾਂ ਕਰਵਾਈਆਂ ਗਈਆਂ। ਪ੍ਰਾਪਤ ਵੇਰਵਿਆਂ ਅਨੁਸਾਰ ਵੀਰਵਾਰ ਨੂੰ ਸ਼ਾਮ ਦੇ ਸੈਸ਼ਨ ਵਿੱਚ ਬਾਰ੍ਹਵੀਂ ਸ਼੍ਰੇਣੀ ਦੇ ਐੱਨਐੱਸ਼ਕਿਊਐੱਫ਼ ਵਿਸ਼ਿਆਂ, ਪਰਚੂਨ ਵਿਸ਼ੇ ਦੇ 740 ਪ੍ਰੀਖਿਆਰਥੀਆਂ ਲਈ 70, ਆਟੋਮੋਬਾਈਲ ਵਿਸ਼ੇ ਦੇ 502 ਪ੍ਰੀਖਿਆਰਥੀਆਂ ਲਈ 40, ਸਿਹਤ ਸੰਭਾਲ ਵਿਸ਼ੇ ਦੇ 2,083 ਪ੍ਰੀਖਿਆਰਥੀਆਂ ਲਈ170, ਸੂਚਨਾ ਤਕਨਾਲੋਜੀ ਵਿਸ਼ੇ ਦੇ 1,534 ਪ੍ਰੀਖਿਆਰਥੀਆਂ ਲਈ119, ਸੁਰੱਖਿਆ ਵਿਸ਼ੇ ਦੇ 1,633 ਪ੍ਰੀਖਿਆਰਥੀਆਂ ਲਈ140, ਖ਼ੂਬਸੂਰਤੀ ਤੇ ਤੰਦਰੁਸਤੀ ਵਿਸ਼ੇ ਦੇ 1,358 ਪ੍ਰੀਖਿਆਰਥੀਆਂ ਲਈ 123, ਯਾਤਰਾ ਤੇ ਸੈਰ ਸਪਾਟਾ ਵਿਸ਼ੇ ਦੇ 130 ਪ੍ਰੀਖਿਆਰਥੀਆਂ ਲਈ 13, ਸਰੀਰਕ ਸਿੱਖਿਆ ਅਤੇ ਖੇਡਾਂ ਵਿਸ਼ੇ ਦੇ 186 ਪ੍ਰੀਖਿਆਰਥੀਆਂ ਲਈ 15 ਅਤੇ ਖੇਤੀਬਾੜੀ ਵਿਸ਼ੇ ਦੇ 856 ਪ੍ਰੀਖਿਆਰਥੀਆਂ ਦੀ ਪ੍ਰੀਖਿਆ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੁੱਲ 89 ਪ੍ਰੀਖਿਆ ਕੇਂਦਰਾਂ ਤੇ ਇੰਤਜ਼ਾਮ ਕੀਤੇ ਗਏ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ