Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ ਦੋ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ, 111 ਨਵੇਂ ਮਰੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਅੱਜ ਮੁਹਾਲੀ ਵਿੱਚ ਦੋ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦੋਂਕਿ ਹੁਣ ਤੱਕ 388 ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਦੇ 111 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਜਦੋਂਕਿ 19 ਮਰੀਜ਼ਾਂ ਨੂੰ ਤੰਦਰੁਸਤ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਪਾਜ਼ੇਟਿਵ ਕੁੱਲ ਕੇਸ 20601 ਮਿਲੇ ਹਨ। ਜਿਨ੍ਹਾਂ ’ਚੋਂ 19412 ਮਰੀਜ਼ ਠੀਕ ਹੋ ਗਏ ਅਤੇ ਇਸ ਸਮੇਂ 801 ਕੇਸ ਐਕਟਿਵ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਅਤੇ ਆਸਪਾਸ ਇਲਾਕਿਆਂ ਵਿੱਚ ਅੱਜ 80 ਨਵੇਂ ਕੇਸ ਮਿਲੇ ਹਨ ਜਦੋਂਕਿ ਡੇਰਾਬੱਸੀ ਵਿੱਚ 17, ਢਕੌਲੀ ਵਿੱਚ 4 ਕੇਸ, ਖਰੜ ਵਿੱਚ 9 ਕੇਸ ਅਤੇ ਕੁਰਾਲੀ ’ਚ 1 ਕੇਸ ਮਿਲਿਆ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…