Nabaz-e-punjab.com

ਕਰੋਨਾਵਾਇਰਸ: ਡੇਰਾਬੱਸੀ ਤੇ ਜ਼ੀਰਕਪੁਰ ਵਿੱਚ 6 ਹੋਰ ਨਵੇਂ ਮਰੀਜ਼ ਸਾਹਮਣੇ ਆਏ

ਪਿੰਡ ਬੇਹੜਾ ਮੀਟ ਪਲਾਂਟ ਦੀਆਂ ਪੰਜ ਮਹਿਲਾ ਕਰਮੀਆਂ ਦੀ ਰਿਪੋਰਟ ਪਾਜ਼ੇਟਿਵ ਆਈ

ਵਿਕਰਮ ਜੀਤ
ਨਬਜ਼-ਏ-ਪੰਜਾਬ ਬਿਊਰੋ, ਡੇਰਾਬੱਸੀ, 26 ਜੂਨ:
ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਅਤੇ ਜ਼ੀਰਕਪੁਰ ਇਲਾਕੇ ਵਿੱਚ ਅੱਜ ਕਰੋਨਾਵਾਇਰਸ ਦੇ 6 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ’ਚੋਂ ਪੰਜ ਡੇਰਾਬੱਸੀ ਦੇ ਪਿੰਡ ਬੇਹੜਾ ਵਿਖੇ ਸਥਿਤ ਮੀਟ ਪਲਾਂਟ ਦੀਆਂ ਮਹਿਲਾ ਕਰਮਚਾਰਨਾਂ ਹਨ ਅਤੇ ਇਕ ਜ਼ੀਰਕਪੁਰ ਦੇ ਪਿੰਡ ਬਲਟਾਣਾ ਦੀ ਵਸਨੀਕ 29 ਸਾਲਾ ਦੀ ਲੜਕੀ ਸ਼ਾਮਲ ਹੈ, ਜੋ ਚੰਡੀਗੜ੍ਹ ਪੀਜੀਆਈ ਵਿੱਚ ਨੌਕਰੀ ਕਰਦੀ ਹੈ।
ਜ਼ਿਲ੍ਹਾ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਡੇਰਾਬੱਸੀ ਨੇੜਲੇ ਪਿੰਡ ਬੇਹੜਾ ਸਥਿਤ ਮੀਟ ਪਲਾਂਟ ਦਾ ਜੀਐਮ ਅਤੇ ਉੱਥੇ ਕੰਮ ਕਰਦੀ ਲੜਕੀ ਜੋ ਬੇਹੜਾ ਦੀ ਵਸਨੀਕ ਹੈ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਮਗਰੋਂ ਸਿਹਤ ਵਿਭਾਗ ਵੱਲੋਂ ਕੰਪਨੀ ਦੇ ਜੀਐਮ ਦੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸੀ। ਇਸ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਇਸ ਮਗਰੋਂ ਲੰਘੇ ਕੱਲ ਸਿਹਤ ਵਿਭਾਗ ਵੱਲੋਂ ਮੀਟ ਪਲਾਂਟ ਵਿੱਚ ਕੰਮ ਕਰਦੇ 10 ਕਰਮਚਾਰੀਆਂ ਦੇ ਸੈਂਪਲ ਲਏ ਸੀ। ਜਿਨ੍ਹਾਂ ’ਚੋਂ ਪੰਜ ਮੁਲਾਜ਼ਮਾਂ ਦੀ ਰਿਪੋਰਟ ਅੱਜ ਦੇਰ ਸ਼ਾਮ ਪਾਜ਼ੇਟਿਵ ਆਈ ਹੈ। ਇਨ੍ਹਾਂ ਵਿੱਚ 18 ਸਾਲਾ ਦੀ ਹੇਮਾ, 18 ਸਾਲਾ ਦੀ ਮੰਤਾਸ਼ਾ, 25 ਸਾਲਾਂ ਦੀ ਬੀਨਾ, 19 ਸਾਲਾ ਦੀ ਹਾਮਾ ਅਤੇ 34 ਸਾਲ ਦੀ ਸੁੰਨੋ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ੀਰਕਪੁਰ ਦੇ ਬਲਟਾਣਾ ਦੀ ਵਸਨੀਕ 29 ਸਾਲਾ ਪਾਰੁਲ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਪਾਰੁਲ ਚੰਡੀਗੜ੍ਹ ਦੇ ਪੀਜੀਆਈ ਵਿੱਚ ਰਿਸਰਚ ਸਕਾਲਰ ਹੈ। ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਨੂੰ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਸਾਰੇ ਮਰੀਜ਼ਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…