Share on Facebook Share on Twitter Share on Google+ Share on Pinterest Share on Linkedin ਭ੍ਰਿਸ਼ਟਾਚਾਰ ਦਾ ਮਾਮਲਾ: ਸੀਬੀਆਈ ਅਦਾਲਤ ਵੱਲੋਂ ਸੇਵਾਮੁਕਤ ਆਈਏਐਸ ਅਧਿਕਾਰੀ ਦੀ ਅਰਜ਼ੀ ਮੁੱਢੋਂ ਰੱਦ ਸੇਵਾਮੁਕਤ ਆਈਏਐਸ ਅਧਿਕਾਰੀ ਨੇ ਸੀਬੀਆਈ ਅਦਾਲਤ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਖ਼ਤਮ ਕਰਨ ਲਈ ਦਿੱਤੀ ਸੀ ਅਰਜ਼ੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ: ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਮਨਦੀਪ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਦੀ ਸੀਬੀਆਈ ਦੀ ਅਦਾਲਤ ਨੇ ਸੇਵਾਮੁਕਤ ਅਧਿਕਾਰੀ ਦੀ ਭ੍ਰਿਸ਼ਟਾਚਾਰ ਦਾ ਕੇਸ ਖ਼ਤਮ ਕਰਨ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਹੈ। ਅਧਿਕਾਰੀ ਨੇ ਆਪਣੇ ਵਕੀਲ ਰਾਹੀਂ ਸੀਬੀਆਈ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਪੰਜਾਬ ਵਿਜੀਲੈਂਸ ਬਿਊਰੋ ਦਰਜ ਭ੍ਰਿਸ਼ਟਾਚਾਰ ਕੇਸ ’ਚੋਂ ਡਿਸਚਾਰਜ ਕਰਨ ਦੀ ਫਰਿਆਦ ਕੀਤੀ ਗਈ ਸੀ। ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਧਿਕਾਰੀ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਕਿਉਂ ਜੋ ਉਨ੍ਹਾਂ ਖ਼ਿਲਾਫ਼ ਮੁਹਾਲੀ ਅਦਾਲਤ ਵੱਲੋਂ ਪਹਿਲਾਂ ਹੀ ਦੋਸ਼ ਤੈਅ ਕੀਤੇ ਜਾ ਚੁੱਕੇ ਹਨ। ਲਿਹਾਜ਼ਾ ਅਧਿਕਾਰੀ ਨੂੰ ਕੇਸ ਦੀ ਸੁਣਵਾਈ ਦੋਸ਼ਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਇਸ ਸਬੰਧੀ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਦੇ ਫੈਸਲੇ ਮੁਤਾਬਕ ਇਸ ਮਾਮਲੇ ਵਿੱਚ ਅਗਲੀ ਪੇਸ਼ੀ ’ਤੇ ਗਵਾਹੀਆਂ ਸ਼ੁਰੂ ਹੋ ਜਾਣਗੀਆਂ, ਕਿਉਂਕਿ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਇਸ ਮਾਮਲੇ ਵਿੱਚ ਪਹਿਲਾਂ ਹੀ ਸੇਵਾਮੁਕਤ ਆਈਏਐਸ ਅਧਿਕਾਰੀ ਮਨਦੀਪ ਸਿੰਘ ਸਮੇਤ ਜ਼ੀਰਕਪੁਰ ਨੇੜਲੇ ਪਿੰਡ ਢਕੌਲੀ ਦੇ ਹੋਟਲ ਮਾਲਕ ਅਵਤਾਰ ਸਿੰਘ ਅਤੇ ਮੱਖਣ ਸਿੰਘ ਵਾਸੀ ਮਾਲੋਵਾਲ ਚਮਕੌਰ ਸਾਹਿਬ ਖ਼ਿਲਾਫ਼ ਦੋਸ਼ ਤੈਅ ਕੀਤੇ ਜਾ ਚੁੱਕੇ ਹਨ। ਪੰਜਾਬ ਵਿਜੀਲੈਂਸ ਦਾ ਦੋਸ਼ ਹੈ ਕਿ ਮਨਦੀਪ ਸਿੰਘ ਨੇ ਆਪਣੀ ਪਤਨੀ ਅਤੇ ਦੋ ਬੇਟਿਆਂ ਦੇ ਨਾਂ ’ਤੇ ਕਥਿਤ ਬੇਨਾਮੀ ਜਾਇਦਾਦ ਬਣਾਈ ਗਈ ਹੈ ਅਤੇ ਮਾਲਕ ਹੋਟਲ ਅਵਤਾਰ ਸਿੰਘ ਦੀ ਮਿਲੀ ਭੁਗਤ ਨਾਲ ਸਾਬਕਾ ਅਧਿਕਾਰੀ ਉਕਤ ਹੋਟਲ ਵਿੱਚ ਹਿੱਸੇਦਾਰ ਹੈ। ਮੱਖਣ ਸਿੰਘ ਦੀ ਸ਼ਮੂਲੀਅਤ ਬਾਰੇ ਵਿਜੀਲੈਂਸ ਦਾ ਕਹਿਣਾ ਹੈ ਕਿ ਉਸ ਨੇ ਮਨਦੀਪ ਸਿੰਘ ਨਾਲ ਮਿਲੀਭੁਗਤ ਕਰਕੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਨਾਂਅ ਜਾਇਦਾਦਾਂ ਖਰੀਦੀਆਂ, ਵੇਚੀਆਂ ਅਤੇ ਬੈਂਕ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾਉਣ ਅਤੇ ਕਢਾਉਣ ਲਈ ਬੈਂਕ ਗਰੰਟਰ ਵਜੋਂ ਆਪਣੀ ਭੂਮਿਕਾ ਨਿਭਾਈ ਗਈ ਸੀ। ਜਾਣਕਾਰੀ ਅਨੁਸਾਰ 31 ਮਈ 2015 ਵਿੱਚ ਆਪਣੇ ਅਹੁਦੇ ਤੋਂ ਸੇਵਾਮੁਕਤ ਹੋਏ ਮਨਦੀਪ ਸਿੰਘ ਦੇ ਖ਼ਿਲਾਫ਼ ਆਮਦਨ ਸਰੋਤਾਂ ਤੋਂ ਵੱਧ ਸੰਪਤੀ ਬਣਾਉਣ ਦਾ ਦੋਸ਼ ਹੈ। ਵਿਜੀਲੈਂਸ ਵੱਲੋਂ 27 ਫਰਵਰੀ 2017 ਨੂੰ ਮਨਦੀਪ ਸਿੰਘ ਨੂੰ ਇੱਥੋਂ ਦੇ ਹੋਟਲ ਮੈਜਿਸਟਿਕ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ। ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਮੱਖਣ ਸਿੰਘ ਅਤੇ ਅਵਤਾਰ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ। ਇਹ ਵੀ ਪਤਾ ਲੱਗਿਆ ਹੈ ਕਿ ਮਨਦੀਪ ਸਿੰਘ ਆਪਣੀ ਸਰਵਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਮੋਗਾ, ਟਰਾਂਸਪੋਰਟ ਵਿਭਾਗ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਦੇ ਅਹੁਦਿਆਂ ’ਤੇ ਰਹਿ ਚੁੱਕਾ ਹੈ। ਇਸ ਦੌਰਾਨ ਅਧਿਕਾਰੀ ਨੇ ਕਥਿਤ ਭ੍ਰਿਸ਼ਟਾਚਾਰ ਤਰੀਕਿਆਂ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਵਿਜੀਲੈਂਸ ਦੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਨੇ ਚਮਕੌਰ ਸਾਹਿਬ ਵਿੱਚ ਕਰੀਬ 100 ਏਕੜ ਜ਼ਮੀਨ, ਜ਼ੀਰਕਪੁਰ ਵਿੱਚ ਇੱਕ ਹੋਟਲ ਵਿੱਚ ਹਿੱਸੇਦਾਰੀ, ਸ਼ਿਮਲਾ ਵਿੱਚ ਇੱਕ ਫਲੈਟ, ਚੰਡੀਗੜ੍ਹ ਦੇ ਸੈਕਟਰ-33 ਅਤੇ ਸੈਕਟਰ-34 ਵਿੱਚ 1-1 ਕਨਾਲ ਦੀ ਕੋਠੀ, ਸੈਕਟਰ-22 ਵਿੱਚ ਦੋ ਸ਼ੋਅਰੂਮ ਆਦਿ ਸੰਪਤੀਆਂ ਬਣਾਉਣ ਬਾਰੇ ਪਤਾ ਲੱਗਿਆ ਹੈ। ਵਿਜੀਲੈਂਸ ਮੁਤਾਬਕ ਇਸ ਮਾਮਲੇ ਦੀ ਲੰਮੀ ਜਾਂਚ ਪੜਤਾਲ ਦੌਰਾਨ ਉਕਤ ਸਾਰੇ ਦੋਸ਼ ਸਹੀ ਪਾਏ ਜਾਣ ’ਤੇ ਅਧਿਕਾਰੀ ਦੀ ਗ੍ਰਿਫ਼ਤਾਰੀ ਪਾਈ ਗਈ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ