Share on Facebook Share on Twitter Share on Google+ Share on Pinterest Share on Linkedin ਭ੍ਰਿਸ਼ਟਾਚਾਰ ਦਾ ਮਾਮਲਾ: ਈਓ ਗਿਰੀਸ਼ ਵਰਮਾ ਦਾ 5 ਰੋਜ਼ਾ ਪੁਲੀਸ ਰਿਮਾਂਡ, ਪਤਨੀ ਤੇ ਬੇਟਾ ਵੀ ਨਾਮਜ਼ਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਭਿੱਖੀਵਿੰਡ ਦੇ ਕਾਰਜਸਾਧਕ ਅਫ਼ਸਰ (ਈਓ) ਗਿਰੀਸ਼ ਵਰਮਾ ਨੂੰ ਅੱਜ ਮੁਹਾਲੀ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਸ ਨੂੰ 18 ਅਕਤੂਬਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਕੁਮਾਰ ਨੇ ਦੱਸਿਆ ਕਿ ਈਓ ਗਿਰੀਸ਼ ਵਰਮਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਅਧਿਕਾਰੀ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰ ਜਾਣਕਾਰਾਂ ਦੇ ਨਾਮ ’ਤੇ ਫਰਜ਼ੀ ਕੰਪਨੀਆਂ ਬਣ ਕੇ ਵੱਡੀ ਮਾਤਰਾਂ ਵਿੱਚ ਪੈਸਿਆਂ ਦਾ ਅਦਾਨ-ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਈਓ ਦੀ ਪਤਨੀ ਸੰਗੀਤਾ ਵਰਮਾ ਅਤੇ ਬੇਟੇ ਵਿਕਾਸ ਵਰਮਾ ਸਮੇਤ ਹੋਰਨਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮ ਦੀ ਪਤਨੀ ਅਤੇ ਬੇਟਾ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਏਆਈਜੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਥਾਨਕ ਸਰਕਾਰਾਂ ਵਿਭਾਗ, ਵੈਰੇਨਿਊ ਵਿਭਾਗ ਦੇ ਸਬੰਧਤ ਅਫ਼ਸਰਾਂ ਅਤੇ ਸਟਾਫ਼ ਦੀ ਸ਼ੱਕੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਕਿਉਂਕਿ ਐਨੇ ਪੱਧਰ ’ਤੇ ਜ਼ਮੀਨ ਜਾਇਦਾਦਾਂ ਦੀ ਵੇਚ-ਖਰੀਦ ਈਓ ਇਕੱਠਾ ਨਹੀਂ ਕਰ ਸਕਦਾ ਹੈ। ਇਸ ਵਿੱਚ ਹੋਰ ਵੀ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ। ਮੁੱਢਲੀ ਵਿੱਚ ਪਤਾ ਲੱਗਾ ਹੈ ਕਿ ਈਓ ਨੇ ਆਪਣੇ ਨਾਂ ਤੋਂ ਇਲਾਵਾ ਆਪਣੀ ਪਤਨੀ ਅਤੇ ਬੇਟੇ ਦੇ ਨਾਂ ’ਤੇ ਸੰਪਤੀ ਬਣਾਈ ਹੈ। ਇਸ ਤੋਂ ਇਲਾਵਾ ਉਸ ਨੇ ਆਪਣੇ ਬੇਟੇ ਦੇ ਨਾਂ ’ਤੇ ਦੋ ਪ੍ਰਾਪਰਟੀ ਡਿਵੈਲਪਰ ਫਰਮਾਂ ਵਿੱਚ 1 ਕਰੋੜ 32 ਲੱਖ ਰੁਪਏ ਦਾ ਨਿਵੇਸ਼ ਵੀ ਕੀਤਾ ਹੋਇਆ ਹੈ। ਵਿਜੀਲੈਂਸ ਉਨ੍ਹਾਂ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਵਿੱਚ ਜੁੱਟ ਗਿਆ ਹੈ, ਜਿਨ੍ਹਾਂ ਨੇ ਗਿਰੀਸ਼ ਵਰਮਾ ਦੇ ਪਰਿਵਾਰਕ ਮੈਂਬਰਾਂ ਦੇ ਖਾਤਿਆਂ ਵਿੱਚ ਵੱਡੀਆਂ ਰਕਮਾਂ ਟਰਾਂਸਫਰ ਕੀਤੀਆਂ ਸਨ। (ਬਾਕਸ ਆਈਟਮ) ਅਧਿਕਾਰੀ ਦੀਆਂ ਜਾਇਦਾਦਾਂ ਦਾ ਵੇਰਵਾ: ਇੱਕ ਸ਼ੋਅਰੂਮ ਨੰਬਰ-136, ਸੈਕਟਰ-14, ਅਰਬਨ ਅਸਟੇਟ ਪੰਚਕੂਲਾ ਵਿੱਚ ਖਰੀਦਿਆ, ਕੋਠੀ ਨੰਬਰ-432, ਸੈਕਟਰ-12, ਅਰਬਨ ਅਸਟੇਟ ਪੰਚਕੂਲਾ ਵਿੱਚ ਖਰੀਦੀ, ਪਤਨੀ ਸ਼੍ਰੀਮਤੀ ਸੰਗੀਤਾ ਵਰਮਾ ਦੇ ਨਾਮ ’ਤੇ ਪਲਾਟ ਨੰਬਰ-21, ਡਬਲਯੂ. ਡਬਲਯੂ. ਆਰ. ਡਬਲਯੂ. ਸੁਸਾਇਟੀ, ਬਲਾਕ-ਬੀ, ਪਿੰਡ ਕਾਂਸਲ ਵਿੱਚ ਖਰੀਦਣ ਲਈ ਬਿਆਨਾ ਕੀਤਾ ਹੋਇਆ ਹੈ। ਸੰਗੀਤਾ ਵਰਮਾ ਦੇ ਨਾਂ ’ਤੇ ਹੋਰ ਵਿਅਕਤੀਆਂ ਨਾਲ ਰਲਕੇ ਮਕਾਨ ਨੰਬਰ ਬੀ-4, 2047/1, ਚੌੜਾ ਬਾਜ਼ਾਰ ਲੁਧਿਆਣਾ ਵਿੱਚ ਖਰੀਦਿਆ, ਸੰਗੀਤਾ ਵਰਮਾ ਦੇ ਨਾਂ ’ਤੇ ਇੱਕ ਕਮਰਸ਼ੀਅਲ ਪਲਾਟ ਨੰਬਰ-14, ਰਕਬਾ 150 ਵਰਗ ਗਜ ਯੂਐਸ ਅਸਟੇਟ ਢਕੋਲੀ, ਜ਼ੀਰਕਪੁਰ ਵਿੱਚ ਖਰੀਦਿਆ, ਸੰਗੀਤਾ ਵਰਮਾ ਦੇ ਨਾਂ ’ਤੇ ਹਾੀ ਪਿੰਡ ਖੁਡਾਲ ਕਲਾਂ ਵਿੱਚ 19 ਕਨਾਲ 16 ਮਰਲੇ ਜ਼ਮੀਨ ਖਰੀਦੀ, ਸੰਗੀਤਾ ਵਰਮਾ ਵੱਲੋਂ ਸ਼ੋਅਰੂਮ ਨੰਬਰ-25, ਗਰਾਉਂਡ ਫਲੋਰ, ਸੁਸ਼ਮਾ ਇੰਪੀਰੀਅਲ, ਜ਼ੀਰਕਪੁਰ ਵਿੱਚ 51 ਲੱਖ ਰੁਪਏ ਦੇ ਕੇ ਬੁੱਕ ਕਰਵਾਇਆ ਹੋਇਆ ਹੈ। ਈਓ ਦੇ ਪੁੱਤ ਵਿਕਾਸ ਵਰਮਾ ਵੱਲੋਂ 51 ਲੱਖ ਰੁਪਏ ਦੇ ਕੇ ਸ਼ੋਅਰੂਮ ਨੰਬਰ-26, ਗਰਾਉਂਡ ਫਲੋਰ, ਸੁਸ਼ਮਾ ਇੰਪੀਰੀਅਲ, ਜ਼ੀਰਕਪੁਰ ਵਿੱਚ ਬੁੱਕ ਕਰਵਾਇਆ, ਵਿਕਾਸ ਵਰਮਾ ਦੇ ਨਾਂ ’ਤੇ ਇੱਕ ਕਮਰਸ਼ੀਅਲ ਪਲਾਟ ਨੰਬਰ-16, ਰਕਬਾ 142.50 ਵਰਗ ਗਜ ਯੂਐਸ ਅਸਟੇਟ ਢਕੋਲੀ ਵਿੱਚ ਖਰੀਦਿਆ, ਵਿਕਾਸ ਵਰਮਾ ਦੇ ਨਾਂ ’ਤੇ ਹੀ ਇੱਕ ਹੋਰ ਕਮਰਸ਼ੀਅਲ ਪਲਾਟ ਨੰਬਰ-17, ਰਕਬਾ 142.50 ਵਰਗ ਗਜ ਯੂਐਸ ਅਸਟੇਟ ਢਕੋਲੀ ਵਿਖੇ ਖਰੀਦਿਆ, ਵਿਕਾਸ ਵਰਮਾ ਵੱਲੋਂ ਬਾਲਾਜੀ ਇੰਟਫਰਾ ਬਿਲਡਟੈਕ ਫਰਮ ਵਿੱਚ 56 ਲੱਖ ਰੁਪਏ ਦਾ ਨਿਵੇਸ਼ ਕੀਤਾ। ਬਾਲਾਜੀ ਡਿਵੈਲਰਪਰ ਖਰੜ ਵਿੱਚ ਵਿਕਾਸ ਵਰਮਾ ਨੇ 76 ਲੱਖ ਰੁਪਏ ਨਿਵੇਸ਼ ਕੀਤੇ ਗਏ ਹਨ। ਏਆਈਜੀ ਨੇ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਈਓ ਤੋਂ ਪੁੱਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਕਿ ਐਨਾ ਪੈਸਾ ਉਸ ਕੋਲ ਕਿੱਥੋਂ ਆਇਆ। ਕਿਉਂਕਿ ਤਨਖ਼ਾਹ ਨਾਲ ਇਹ ਸਭ ਸੰਭਵ ਨਹੀਂ ਹੈ। ਜਿਸ ਕਾਰਨ ਅਧਿਕਾਰੀ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਥਿਤ ਭ੍ਰਿਸ਼ਟਾਚਾਰ ਤਰੀਕਿਆਂ ਨਾਲ ਇਕੱਠਾ ਕੀਤਾ ਗਿਆ ਜਾਪਦਾ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ