Nabaz-e-punjab.com

ਭ੍ਰਿਸ਼ਟਾਚਾਰ ਦਾ ਮਾਮਲਾ: ਥਾਣਾ ਮੁਖੀ ਤੇ ਰੀਡਰ ਮੁਅੱਤਲ, ਵਿਭਾਗੀ ਜਾਂਚ ਸ਼ੁਰੂ

ਜੇ ਕੋਈ ਪੁਲੀਸ ਅਫ਼ਸਰ ਜਾਂ ਕਰਮਚਾਰੀ ਲੋਕਾਂ ਤੋਂ ਰਿਸ਼ਵੰਤ ਮੰਗਦਾ ਹੈ ਤਾਂ ਤੁਰੰਤ ਸੂਚਨਾ ਦਿੱਤੀ ਜਾਵੇ: ਐਸਐਸਪੀ ਭੁੱਲਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ:
ਮੁਹਾਲੀ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਥਾਣਾ ਫੇਜ਼-1 ਦੇ ਐਸਐਚਓ ਜਸਵੀਰ ਸਿੰਘ ਅਤੇ ਉਨ੍ਹਾਂ ਦੇ ਰੀਡਰ ਹੌਲਦਾਰ ਰਾਜ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਨ੍ਹਾਂ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ, ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਥਾਣਾ ਮੁਖੀ ਅਤੇ ਰੀਡਰ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋਵਾਂ ਦੇ ਖ਼ਿਲਾਫ਼ ਵਿਭਾਂਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪੁਲੀਸ ਦੇ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਤੇ ਦਫ਼ਤਰੀ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਪੁਲੀਸ ਦਫ਼ਤਰਾਂ ਅਤੇ ਥਾਣਿਆਂ ਵਿੱਚ ਦੇ ਕੰਮ ਬਦਲੇ ਕਿਸੇ ਵੀ ਤਰ੍ਹਾਂ ਹੈਰਾਨ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਕਿਸੇ ਵੀ ਮੁਲਾਜ਼ਮ ਦੀ ਰਿਸ਼ਵਤ ਸਬੰਧੀ ਕੋਈ ਸ਼ਿਕਾਇਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਸਮੂਹ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਚਿਤਾਵਨੀ ਵੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਕਿਸੇ ਕਰਮਚਾਰੀ ਵਿਰੁੱਧ ਰਿਸ਼ਵਤ ਦੀ ਮੰਗ ਸਬੰਧੀ ਕੋਈ ਸ਼ਿਕਾਇਤ ਮਿਲੀ ਤਾਂ ਕਸੂਰਵਾਰ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਐਸਐਸਪੀ ਸ੍ਰੀ ਭੁੱਲਰ ਨੇ ਕਿਹਾ ਕਿ ਪੁਲੀਸ ਵੱਲੋਂ ਹਰੇਕ ਮਾਮਲੇ ਵਿੱਚ ਨਿਰੋਲ ਮੈਰਿਟ ਅਤੇ ਤੱਥਾਂ ਦੇ ਆਧਾਰਿਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਕਿਸੇ ਪ੍ਰਕਾਰ ਦੀ ਪੱਖਪਾਤੀ ਜਾਂ ਕਾਨੂੰਨ ਤੇ ਨਿਯਮਾਂ ਦੇ ਉਲਟ ਕਾਰਵਾਈ ਕਰਨ ਦੀ ਸੂਰਤ ਵਿੱਚ ਸਬੰਧਤ ਕਸੂਰਵਾਰ ਕਰਮਚਾਰੀ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇਗਾ। ਐਸਐਸਪੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਪੁਲੀਸ ਮੁਲਾਜ਼ਮਾਂ ਵੱਲੋਂ ਕੰਮ ਕਰਨ ਬਦਲੇ ਕਿਸੇ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਤੁਰੰਤ ਊਨ੍ਹਾਂ ਨੂੰ ਮੋਬਾਈਲ ਫੋਨ ਨੰਬਰ 8558866777 ਅਤੇ ਲੈਂਡਲਾਈਨ ਨੰਬਰ 172-2219211-12 ’ਤੇ ਇਤਲਾਹ ਦਿੱਤੀ ਜਾਵੇ ਤਾਂ ਜੋ ਸਬੰਧਤ ਪੁਲੀਸ ਮੁਲਾਜ਼ਮ ਖ਼ਿਲਾਫ਼ ਤੁਰੰਤ ਕਾਰਵਾਈ ਕਰਕੇ ਪੀੜਤ ਨੂੰ ਇਨਸਾਫ਼ ਦਿੱਤਾ ਜਾ ਸਕੇ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …