Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਰਿਸ਼ਵਤ ਮੰਗਣ ਵਾਲੇ ਚਾਰ ਪੁਲੀਸ ਮੁਲਾਜ਼ਮ ਮੁਅੱਤਲ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਰਫਾ-ਦਫਾ ਕਰਨ ਲਈ ਮੰਗ ਰਹੇ ਸੀ ਰਿਸ਼ਵਤ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ,30 ਜੂਨ: ਪੰਜਾਬ ਵਿਜੀਲੈਸ ਬਿਊਰੋ ਨੇ ਜਿੱਥੇ ਸਰਕਾਰੀ ਦਫਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਉਥੇ ਹੀ ਬਿਊਰੋ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ-ਕਾਜ ‘ਤੇ ਵੀ ਬਾਜ ਅੱਖ ਰੱਖਦਿਆਂ ਰਿਸ਼ਵਤਖੋਰ ਮੁਲਾਜਮਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ ਜਿਸ ਤਹਿਤ ਅੱਜ ਇੱਕ ਇੰਸਪੈਕਟਰ, ਦੋ ਹੌਲਦਾਰ ਅਤੇ ਇੱਕ ਸਿਪਾਹੀ ਨੂੰ ਮੁਅੱਤਲ ਕਰਕੇ ਉਨਾਂ ਵਿਰੁੱਧ ਵਿਭਾਗੀ ਜਾਂਚ ਆਰੰਭ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ-ਕਮ-ਏ.ਡੀ.ਜੀ.ਪੀ. ਸ਼੍ਰੀ ਵੀ.ਕੇ. ਉੱਪਲ ਆਈ.ਪੀ.ਐਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਬਿਊਰੋ ਨੇ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਵਿਰੁੱਧ ਮੁਹਿੰਮ ਚਲਾਈ ਹੋਈ ਹੈ ਉੱਥੇ ਵਿਜੀਂਲੈਸ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਬਾਰੇ ਵੀ ਇਸ ਸਬੰਧੀ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਉਨਾਂ ਕਿਹਾ ਕਿ ਕਿਸੇ ਵੀ ਚੌਕਸੀ ਮੁਲਾਜ਼ਮ ਨੂੰ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਿਸੇ ਵੀ ਵਿਅਕਤੀ ਤੋਂ ਰਿਸ਼ਵਤ ਮੰਗਣ ਜਾਂ ਕੋਈ ਨਿੱਜੀ ਲਾਭ ਲੈਣ ਦੀ ਕਦਾਚਿਤ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀ ਸ਼ਿਕਾਇਤ ਮਿਲਣ ‘ਤੇ ਦੋਸ਼ੀ ਮੁਲਾਜ਼ਮਾਂ ਵਿਰੁੱਧ ਤੁਰੰਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਦੱਸਿਆ ਕਿ ਜੰਗਲਾਤ ਮਹਿਕਮਾ ਫਿਰੋਜ਼ਪੁਰ ਦੇ ਸਾਬਕਾ ਸੁਪਰਡੈਂਟ ਸਹਿਜਤਾ ਰਾਮ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਪਿਛਲੇ ਸਾਲ ਅਕਤੂਬਰ ਮਹੀਨੇ ਵਿਜੀਂਲੈਸ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਨੰਬਰ 15 ਦਰਜ ਕੀਤਾ ਗਿਆ ਸੀ। ਉਸਨੇ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਬਿਊਰੋ ਦੇ ਫਿਰੋਜ਼ਪੁਰ ਰੇਂਜ ਵਿਖੇ ਤਾਇਨਾਤ ਚਾਰ ਮੁਲਾਜ਼ਮਾਂ ਨੇ ਉਸ ਕੋਲੋਂ ਡੇਢ ਲੱਖ ਰੁਪਏ ਇਹ ਕਹਿਕੇ ਲੈ ਲਏ ਕਿ ਉਹ ਉਸ ਦੇ ਕੇਸ ਵਿੱਚ ਤਰਫ਼ਦਾਰੀ ਕਰਦੇ ਹੋਏ ਅਦਾਲਤ ਵਿੱਚ ਮੁਕੱਦਮੇ ਦੀ ਖਾਰਜ ਰਿਪੋਰਟ ਭੇਜ ਦੇਣਗੇ। ਸ੍ਰੀ ਉੱਪਲ ਨੇ ਦੱÎਸਆ ਕਿ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ਾਂ ਦੀ ਪੜਤਾਲ ਉਪਰੰਤ ਇੰਸਪੈਕਟਰ ਕੁਲਦੀਪ ਸਿੰਘ, ਹੌਲਦਾਰ ਚਰਨ ਸਿੰਘ ਤੇ ਸਤਨਾਮ ਸਿੰਘ ਸਮੇਤ ਸਿਪਾਹੀ ਨਵਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਪੜਤਾਲ ਵੀ ਆਰੰਭ ਦਿੱਤੀ ਹੈ। ਉਹਨਾਂ ਦੱਸਿਆ ਕਿ ਵਿਜੀਂਲੈਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਐਸ.ਐਸ.ਪੀ. ਨੂੰ ਵੀ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਤਫਤੀਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਹੋਰ ਤੱਥ ਸਾਹਮਣੇ ਆ ਸਕਣ। ਉਨਾਂ ਦੱਸਿਆ ਕਿ ਪਿਛਲੇ ਮਹੀਨੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਜੀਲੈਂਸ ਬਿਊਰੋ ਯੂਨਿਟ ਵਿਚ ਤਾਇਨਾਤ ਇੰਸਪੈਕਟਰ ਪ੍ਰੇਮ ਨਾਥ ਨੂੰ ਵੀ ਉਸ ਦੇ ਸ਼ੱਕੀ ਕਿਰਦਾਰ ਦੇ ਅਧਾਰ ’ਤੇ ਮੁਅੱਤਲ ਕਰ ਦਿੱਤਾ ਗਿਆ ਸੀ ਕਿਉਂਕਿ ਉਸਨੇ ਇਕ ਪੜਤਾਲੀਆ ਰਿਪੋਰਟ ਸਹੀ ਤਰੀਕੇ ਨਾਲ ਤਿਆਰ ਨਹੀਂ ਕੀਤੀ। ਵਿਜੀਲੈਂਸ ਬਿਓਰੋ ਦੇ ਮੁਖੀ ਨੇ ਆਪਣੇ ਸਮੂਹ ਮੁਲਾਜਮਾਂ ਨੂੰ ਡਿਊਟੀ ਪ੍ਰਤੀ ਇਮਾਨਦਾਰੀ, ਜਿੰਮੇਵਾਰੀ ਅਤੇ ਪ੍ਰਤੀਬੱਧਤਾ ਕਾਇਮ ਰੱਖਣ ਦੀ ਤਾਕੀਦ ਕਰਦਿਆਂ ਮੁੜ ਚਿਤਾਵਨੀ ਦਿੱਤੀ ਹੈ ਕਿ ਸ਼ੱਕੀ ਕਿਰਦਾਰ ਵਾਲੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸ੍ਰੀ ਉਪਲ ਨੇ ਆਮ ਜਨਤਾ ਅਤੇ ਇਮਾਨਦਾਰ ਸਰਕਾਰੀ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਵੱਲੋਂ ਚਲਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਡਟਕੇ ਸਾਥ ਦੇਣ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕੰਮ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਉਹ ਬਿਓਰੋ ਦੇ ਟੋਲ ਫ਼ਰੀ ਹੈਲਪਲਾਈਨ ਨੰਬਰ 1800-1800-1000 ’ਤੇ ਸ਼ਿਕਾਇਤ ਦਰਜ ਕਰਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ