nabaz-e-punjab.com

ਭ੍ਰਿਸ਼ਟਾਚਾਰ ਦਾ ਮਾਮਲਾ: ਵਿਜੀਲੈਂਸ ਵੱਲੋਂ ਸੁਨਾਮ ਡਿੱਪੂ ਦਾ ਸਹਾਇਕ ਤੇ ਤਕਨੀਕੀ ਮੈਨੇਜਰ ਸਣੇ 4 ਮੁਲਜ਼ਮ ਗ੍ਰਿਫ਼ਤਾਰ

ਇਸ ਮਾਮਲੇ ਵਿੱਚ ਸ਼ਾਮਲ ਐਫ਼ਸੀਆਈ ਦੇ ਭਗੌੜੇ ਕੁਆਲਿਟੀ ਮੈਨੇਜਰ ਦੀ ਭਾਲ ’ਚ ਛਾਪੇਮਾਰੀ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਮਈ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਐਫ਼ਸੀਆਈ ਦੇ ਡਿੱਪੂ ਸੁਨਾਮ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਿੰਨ ਕਰਮਚਾਰੀਆਂ ਤੇ ਉਨ੍ਹਾਂ ਦੇ ਸਾਥੀ ਇੱਕ ਆਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਇੱਕ ਤਕਨੀਕੀ ਸਹਾਇਕ, ਇੱਕ ਸਹਾਇਕ ਮੈਨੇਜਰ ਅਤੇ ਪ੍ਰਾਇਵੇਟ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਇਸੇ ਕੇਸ ਵਿੱਚ ਸ਼ਾਮਲ ਐਫ਼ਸੀਆਈ ਦੇ ਕੁਆਲਿਟੀ ਮੈਨੇਜਰ ਦੀ ਭਾਲ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਐਫ਼ਸੀਆਈ ਸੁਨਾਮ ਵਿਖੇ ਤਾਇਨਾਤ ਤਕਨੀਕੀ ਸਹਾਇਕ ਓਮ ਪ੍ਰਕਾਸ਼, ਸਹਾਇਕ ਮੈਨੇਜਰ ਅਮਿਤ ਕੁਮਾਰ ਅਤੇ ਪ੍ਰਾਇਵੇਟ ਵਿਅਕਤੀ ਪਰਮਜੀਤ ਸ਼ਰਮਾ ਨੂੰ ਸ਼ਿਕਾਇਤ ਕਰਤਾ ਪਟਿਆਲਾ ਨਿਵਾਸੀ ਸਿਕੰਦਰਜੀਤ ਸਿੰਘ ਸ਼ਿਕਾਇਤ ਉੱਤੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਮੁਲਜ਼ਮਾਂ ਵੱਲੋਂ ਐਸਸੀਆਈ ਸੁਨਾਮ ਦੇ ਗੁਦਾਮ ਵਿਖੇ ਚੋਲਾਂ ਦੀ ਸਟੋਰੇਜ ਕਰਨ ਅਤੇ ਕੁਆਲਟੀ ਚੈਕਿੰਗ ਕਰਨ ਦੇ ਇਵਜ ਵਿਚ 25 ਹਜ਼ਾਰ ਰੁਪਏ ਪ੍ਰਤੀ ਟ੍ਰਕ ਰਿਸ਼ਵਤ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਤੱਥਾਂ ਪੜਤਾਲ ਉਪਰੰਤ ਉਕਤ ਮੁਲਜ਼ਮ ਤਕਨੀਕੀ ਸਲਾਹਕਾਰ ਓਮ ਪ੍ਰਕਾਸ਼ ਅਤੇ ਪ੍ਰਾਇਵੇਟ ਵਿਅਕਤੀ ਪਰਮਜੀਤ ਸ਼ਰਮਾ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 58 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਪਰੰਤ ਐਫ਼ਸੀਆਈ ਡਿੱਪੂ ਦੇ ਸਹਾਇਕ ਮੈਨੇਜਰ ਅਮਿਤ ਕੁਮਾਰ ਨੂੰ ਵੀ ਸਹਿ ਮੁਲਜ਼ਮ ਵਜੋਂ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਕੁਆਲਟੀ ਮੈਨੇਜਰ ਨਰੇਸ਼ ਕੁਮਾਰ ਦੀ ਭਾਲ ਜਾਰੀ ਹੈ। ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਪਟਿਆਲਾ ਸਥਿਤ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…