Share on Facebook Share on Twitter Share on Google+ Share on Pinterest Share on Linkedin ਸ਼ਹਿਰ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਵਚਨਬੱਧ: ਅਮਨ ਅਰੋੜਾ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸ਼ਹਿਰੀ ਵਿਕਾਸ ਅਥਾਰਟੀਆਂ ਨਾਲ ਕੀਤੀਆਂ ਮੈਰਾਥਨ ਮੀਟਿੰਗਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰੀਆਂ ਸੇਵਾਵਾਂ ਦੇ ਨਾਲ ਸੂਬੇ ਦੇ ਵੱਡੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਵਚਨਬੱਧ ਹੈ। ਸ਼ਹਿਰੀ ਵਿਕਾਸ ਵਿਭਾਗ ਦੇ ਵੱਖ-ਵੱਖ ਵਿੰਗ ਇਸ ਟੀਚੇ ਨੂੰ ਪੂਰਾ ਕਰਨਾ ਹਰ ਹੀਲੇ ਯਕੀਨੀ ਬਣਾਉਣ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਵਿਭਾਗ ਨਾਲ ਸਬੰਧਤ ਵੱਖ-ਵੱਖ ਸ਼ਹਿਰਾਂ ਦੀਆਂ ਅਥਾਰਟੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਆਖੀ। ਸ੍ਰੀ ਅਰੋੜਾ ਨੇ ਅੱਜ ਇੱਥੇ ਮੈਰਾਥਨ ਚੱਲੀਆਂ ਮੀਟਿੰਗਾਂ ਵਿੱਚ ਪੁੱਡਾ, ਗਮਾਡਾ, ਗਲਾਡਾ, ਪਟਿਆਲਾ ਵਿਕਾਸ ਅਥਾਰਟੀ (ਪੀਡੀਏ), ਬਠਿੰਡਾ ਵਿਕਾਸ ਅਥਾਰਟੀ (ਬੀਡੀਏ) ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਕੰਮਕਾਜ ਦੀ ਸਮੀਖਿਆ ਕੀਤੀ। ਹਰ ਅਥਾਰਟੀ ਨਾਲ ਵੱਖੋ-ਵੱਖਰੀ ਕੀਤੀ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਤਾਂ ਸਬੰਧਤ ਅਥਾਰਟੀ ਸਬੰਧੀ ਪੇਸ਼ਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਅਰਸੇ ਤੋਂ ਪਿੰਡਾਂ ਅਤੇ ਛੋਟੇ ਸ਼ਹਿਰਾਂ ’ਚੋਂ ਵੱਡੇ ਸ਼ਹਿਰਾਂ ਵੱਲ ਵਸੋਂ ਦਾ ਪਰਵਾਸ ਹੋਇਆ ਹੈ। ਸ਼ਹਿਰਾਂ ਦੀ ਆਬਾਦੀ ਕਾਫੀ ਵਧ ਗਈ ਹੈ ਪ੍ਰੰਤੂ ਸ਼ਹਿਰਾਂ ਵਿੱਚ ਸਹੂਲਤਾਂ ਬਦ ਤੋਂ ਬਦਤਰ ਹੋਈਆਂ ਹਨ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਆਧੁਨਿਕ ਸਥਿਤੀਆਂ ਦੇ ਮੱਦੇਨਜ਼ਰ ਵਸੋਂ ਨੂੰ ਧਿਆਨ ਵਿੱਚ ਰੱਖਦਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ। ਪੰਜਾਬ ਸ਼ਹਿਰੀ ਵਿਕਾਸ ਯੋਜਨਾਬੰਦੀ ਅਧੀਨ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਜਿਵੇਂ ਕਿ ਸਾਫ ਸੁਥਰੇ ਪੀਣ ਵਾਲੇ ਪਾਣੀ, ਸੀਵਰੇਜ, ਸਟੀਰਟ ਲਾਈਟਾਂ, ਪਾਰਕਾਂ ਦੇ ਰੱਖ-ਰਖਾਵ ਦੇ ਨਾਲ ਬਰਸਾਤਾਂ ਵਿੱਚ ਮੀਂਹ ਦੇ ਪਾਣੀ ਦੀ ਤੁਰੰਤ ਨਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕੀਤੇ ਜਾਣ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਸਾਰੇ ਵੱਡੇ ਸ਼ਹਿਰਾਂ ਦਾ ਨਿੱਜੀ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣਨਗੇ। ਸਾਰੇ ਸ਼ਹਿਰਾਂ ਦੀਆਂ ਵਿਕਾਸ ਅਥਾਰਟੀਆਂ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕੋਈ ਸਮੱਸਿਆ ਨਾ ਆਵੇ। ਮੀਟਿੰਗਾਂ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਏ.ਕੇ.ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਅਰਸ਼ਦੀਪ ਸਿੰਘ ਥਿੰਦ, ਗਲਾਡਾ ਦੇ ਮੁੱਖ ਪ੍ਰਸ਼ਾਸਕ, ਸੁਰਭੀ ਮਲਿਕ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ