ਉਦਯੋਗਿਕ ਵਿਕਾਸ ਲਈ ਭ੍ਰਿਸ਼ਟਾਚਾਰ ਮੁਕਤ ਸਿੰਗਲ ਵਿੰਡੋ ਸਿਸਟਮ ਸਥਾਪਿਤ ਕੀਤਾ ਜਾਵੇਗਾ: ਸੰਜੀਵ ਵਸ਼ਿਸ਼ਟ

ਮੁਹਾਲੀ ਵਿੱਚ ਅਮਰੀਕਾ ਤੇ ਯੂਰਪ ਸਮੇਤ ਵੱਡੇ ਮੁਲਕਾਂ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਕਰਵਾ ਕੇ ਸਨਅਤੀ ਵਿਕਾਸ ਨੂੰ ਦੇਵਾਂਗੇ ਹੁਲਾਰਾ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਆਰਥਿਕ ਪੱਖੋਂ ਕਮਜ਼ੋਰ, ਭ੍ਰਿਸ਼ਟਾਚਾਰ ਅਤੇ ਮਾਫ਼ੀਆ ਦੀ ਮਾਰ ਹੇਠ ਆਏ ਪੰਜਾਬ ਨੂੰ ਬਚਾਉਣ ਅਤੇ ਇਕ ਸਵੈ ਨਿਰਭਰ, ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬੇ ਵਜੋਂ ਨਵੇਂ ਪੰਜਾਬ ਦੀ ਸਥਾਪਨਾ ਲਈ ਸੂਬੇ ਵਿੱਚ ਭਾਜਪਾ ਗੱਠਜੋੜ ਸਰਕਾਰ ਲਿਆਉਣਾ ਸਮੇਂ ਦੀ ਮੁੱਖ ਮੰਗ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਤੋਂ ਭਾਜਪਾ, ਅਕਾਲੀ ਦਲ (ਸੰਯੁਕਤ) ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਅੱਜ ਇੰਡਸਟਰੀ ਬਿਜ਼ਨਸ ਓਨਰ ਐਸੋਸੀਏਸ਼ਨ ਵੱਲੋਂ ਸੈਕਟਰ-82 ਵਿੱਚ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ 5 ਸਾਲ ਵਿੱਚ ਉਦਯੋਗਾਂ, ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਲਈ ਕੁੱਝ ਨਹੀਂ ਕੀਤਾ। ਜਿਸ ਕਾਰਨ ਵੱਡੀ ਗਿਣਤੀ ਵਿੱਚ ਉਦਯੋਗ ਮੁਹਾਲੀ ਤੋਂ ਪਲਾਇਨ ਕਰਕੇ ਭਾਜਪਾ ਸਰਕਾਰ ਵਾਲੇ ਸੂਬਿਆਂ ਵਿੱਚ ਚਲੇ ਗਏ। ਜਿੱਥੇ ਉਨ੍ਹਾਂ ਨੂੰ ਬਿਹਤਰੀਨ ਸਹੂਲਤਾਂ ਮਿਲ ਰਹੀਆਂ ਹਨ।
ਵਸ਼ਿਸ਼ਟ ਨੇ ਕਿਹਾ ਕਿ ਭਾਜਪਾ ਇਹ ਚੰਗੀ ਤਰ੍ਹਾਂ ਸਮਝਦੀ ਹੈ ਕਿ ਸੂਬਿਆਂ ਨੂੰ ਆਤਮ-ਨਿਰਭਰ ਬਣਾਉਣ ਤੋਂ ਬਿਨਾਂ ਦੇਸ਼ ਤਰੱਕੀ ਨਹੀਂ ਕਰ ਸਕਦਾ ਹੈ। ਇਸੇ ਲਈ ਭਾਜਪਾ ਸਰਕਾਰ ਵਾਲੇ ਹਰ ਰਾਜ ਵਿੱਚ ਉਦਯੋਗ ਲਗਾਤਾਰ ਤਰੱਕੀ ਅਤੇ ਰੁਜ਼ਗਾਰ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਅਮਰੀਕਾ, ਯੂਰਪ ਅਤੇ ਹੋਰ ਵੱਡੇ ਮੁਲਕਾਂ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਕਰਕੇ ਕੌਮਾਂਤਰੀ ਕੰਪਨੀਆਂ ਪੰਜਾਬ ਵਿੱਚ ਉਦਯੋਗ ਲਗਾਉਣ ਲਈ ਆਕਰਸ਼ਿਤ ਕੀਤਾ ਜਾਵੇਗਾ।

ਸੰਜੀਵ ਵਿਸ਼ਿਸ਼ਟ ਨੇ ਕਿਹਾ ਕਿ ਕੁੱਝ ਦਿਨਾਂ ਪਹਿਲਾਂ ਭਾਜਪਾ ਸਹਿਯੋਗੀ ਪਾਰਟੀਆਂ ਵੱਲੋਂ 11 ਸੂਤਰੀ ਪ੍ਰੋਗਰਾਮ ਤਹਿਤ ਉਦਯੋਗਾਂ ਲਈ ਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਸਥਾਪਿਤ ਕਰ ਕੇ ਸਾਰੀਆਂ ਲੋੜੀਂਦੀਆਂ ਰਸਮਾਂ ਮਹਿਜ਼ 15 ਦਿਨਾਂ ਵਿੱਚ ਪੂਰੀਆਂ ਕੀਤੀਆਂ ਜਾਣਗੀਆਂ। ਇਸ ਨਾਲ ਕਾਂਗਰਸ ਰਾਜ ਵਿੱਚ ਮਿਲ ਰਹੀ ਮਹਿੰਗੀ ਬਿਜਲੀ ਨੂੰ ਘੱਟ ਕਰਕੇ ਛੋਟੇ, ਲਘੂ ਅਤੇ ਮੱਧਮ ਉਦਯੋਗਾਂ ਲਈ ਚਾਰ ਰੁਪਏ ਪ੍ਰਤੀ ਯੂਨਿਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਈਐਸਆਈ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਪਰਾਲੇ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …