nabaz-e-punjab.com

ਦੀਵਾਲੀ ਮੌਕੇ ਰਾਜਨੇਤਾਵਾਂ ਤੇ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਤੋਹਫ਼ਿਆਂ ਦੇ ਰੂਪ ਵਿੱਚ ਹੁੰਦਾ ਹੈ ਕਰੋੜਾਂ ਦਾ ਭ੍ਰਿਸ਼ਟਾਚਾਰ: ਧਾਲੀਵਾਲ

ਦੀਵਾਲੀ ਮੌਕੇ ਮੰਤਰੀਆਂ, ਰਾਜਸੀ ਆਗੂਆਂ ਤੇ ਉੱਚ ਅਫ਼ਸਰਾਂ ’ਤੇ ਤੋਹਫ਼ੇ ਲੈਣ ਦੇਣ ’ਤੇ ਰੋਕ ਲਗਾਉਣ ਦੀ ਮੰਗ ਉੱਠੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ:
ਆਲ ਇੰਡੀਆ ਲਾਇਰਜ਼ ਯੂਨੀਅਨ ਅਤੇ ਇੰਡੀਅਨ ਲਾਇਰਜ਼ ਐਸੋਸੀਏਸ਼ਨ ਦੀਆ ਸੂਬਾ ਇਕਾਈਆ ਦੀ ਮੀਟਿੰਗ ਆਲ ਇੰਡੀਆ ਲਾਇਰਜ਼ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਜਸਪਾਲ ਸਿੰਘ ਦੱਪਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਤੋੱ ਮੰਗ ਕੀਤੀ ਗਈ ਕਿ ਸੂਬੇ ਵਿੱਚ ਸਰਕਾਰੀ ਅਦਾਰਿਆਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਦੀਵਾਲੀ ਮੌਕੇ ਮੰਤਰੀਆਂ, ਵਿਧਾਇਕਾਂ, ਸਰਕਾਰੀ ਮੁਲਾਜਮਾਂ, ਅਧਿਕਾਰੀਆਂ ਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਰਿਸ਼ਵਤ ਦੇ ਤੌਰ ਤੇ ਤੋਹਫੇ ਲੈਣ ਤੋੱ ਰੋਕਣ ਲਈ ਤੁਰੰਤ ਹੁਕਮ ਜਾਰੀ ਕੀਤੇ ਜਾਣ।
ਆਲ ਇੰਡੀਆ ਲਾਇਰਜ਼ ਯੂਨੀਅਨ ਦੇ ਮੀਤ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਨ ਕਿ ਜਦੋਂ ਪੰਜਾਬ ਵਿੱਚ 2017 ਵਿੱਚ ਅਸੈਂਬਲੀ ਚੋਣਾਂ ਹੋਈਆਂ ਸਨ ਤਾਂ ਕਾਂਗਰਸ ਪਾਰਟੀ ਵੱਲੋੱ ਚੋਣ ਮਨੋਰਥ ਪੱਤਰ ਵਿੱਚ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਸੂਬੇ ਦੇ ਸਰਕਾਰੀ ਅਦਾਰਿਆਂ ਵਿੱਚ ਫੈਲਿਆ ਭ੍ਰਿਸ਼ਟਾਚਾਰ ਖਤਮ ਕਰਨ ਦੀ ਗੱਲ ਕੀਤੀ ਗਈ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਵਿੱਚ ਪਿਛਲੇ 10 ਸਾਲਾਂ ਤੋੱ ਸਰਕਾਰ ਚਲਾ ਰਹੀ ਅਕਾਲੀ-ਭਾਜਪਾ ਪਾਰਟੀਆਂ ਤੋੱ ਤੰਗ ਆ ਕੇ ਅਤੇ ਕਾਂਗਰਸ ਤੇ ਭਰੋਸਾ ਕਰਕੇ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਦਿੱਤਾ ਸੀ। ਉਹਨਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣੀ ਨੂੰ ਤਕਰੀਬਨ ਪੌਣੇ ਦੋ ਸਾਲ ਹੋ ਚੁੱਕੇ ਹਨ ਪਰ ਭ੍ਰਿਸ਼ਟਾਚਾਰ ਪਹਿਲੀ ਸਰਕਾਰ ਵਾਂਗ ਹੀ ਲਗਾਤਾਰ ਜਾਰੀ ਹੈ ਸਗੋੱ ਕਈ ਮਹਿਕਮਿਆਂ ਵਿੱਚ ਤਾਂ ਪਹਿਲਾਂ ਤੋਂ ਵੀ ਜ਼ਿਆਦਾ ਭ੍ਰਿਸ਼ਟਾਚਾਰ ਹੋ ਗਿਆ ਹੈ।
ਉਹਨਾਂ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਉਹ ਇਕ ਹੁਕਮ ਜਾਰੀ ਕਰਨ ਕਿ ਜੋ ਵੀ ਮੰਤਰੀ, ਵਿਧਾਇਕ, ਸਰਕਾਰੀ ਮੁਲਾਜ਼ਮ, ਅਧਿਕਾਰੀ ਅਤੇ ਇਨ੍ਹਾਂ ਦਾ ਕੋਈ ਵੀ ਰਿਸ਼ਤੇਦਾਰ ਦਿਵਾਲੀ ਮੌਕੇ ਕੋਈ ਤੋਹਫ਼ਾ ਪ੍ਰਾਪਤ ਕਰੇਗਾ ਤਾਂ ਉਸ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਕੇਸ ਦਰਜ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਦਿਵਾਲੀ ਮੌਕੇ ਸੂਬੇ ਵਿੱਚ ਕਰੋੜਾਂ ਰੁਪਏ ਦੀ ਰਿਸ਼ਵਤ ਤੋਹਫ਼ਿਆਂ ਦੇ ਤੌਰ ’ਤੇ ਦਿੱਤੀ ’ਤੇ ਲਈ ਜਾਂਦੀ ਹੈ। ਉਹਨਾਂ ਕਿਹਾ ਕਿ ਸਰਕਾਰੀ ਨਿਯਮਾਂ ਅਨੁਸਾਰ ਕੋਈ ਵੀ ਮੰਤਰੀ, ਵਿਧਾਇਕ, ਸਰਕਾਰੀ ਮੁਲਾਜਮ ਜਾਂ ਅਧਿਕਾਰੀ ਜਾਂ ਇਨ੍ਹਾਂ ਦਾ ਕੋਈ ਵੀ ਰਿਸ਼ਤੇਦਾਰ ਰਿਸ਼ਵਤ ਦੇ ਤੌਰ ’ਤੇ ਤੋਹਫ਼ਾ ਨਹੀਂ ਲੈ ਸਕਦਾ ਕਿਉਂਕਿ ਇਹ ਕਾਨੂੰਨੀ ਜੁਰਮ ਹੈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਲੌਂਗੀਆਂ, ਐਡਵੋਕੇਟ ਤਾਰਾ ਸਿੰਘ ਚਾਹਲ, ਹਰਚੰਦ ਸਿੰਘ ਬਾਠ, ਸਰਬਜੀਤ ਸਿੰਘ ਵਿਰਕ, ਨਵਲ ਕਿਸ਼ੋਰ ਛਿੱਬਰ ਅਤੇ ਸੰਪੂਰਨ ਸਿੰਘ ਛਾਜਲੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…