nabaz-e-punjab.com

ਭ੍ਰਿਸ਼ਟਾਚਾਰ: ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਥਾਣੇਦਾਰ ਵਿਰੁੱਧ ਕੇਸ ਦਰਜ

ਨਬਜ਼-ਏ-ਪੰਜਾਬ, ਮੁਹਾਲੀ, 19 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਪੁਲੀਸ ਦੇ ਏਐਸਆਈ ਕਰਮਵੀਰ ਸਿੰਘ ਵਿਰੁੱਧ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਵਿਜੀਲੈਂਸ ਦੇ ਉਡਣ ਦਸਤਾ-1, ਮੁਹਾਲੀ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਥਾਣੇਦਾਰ ਖਰੜ ਸਦਰ ਥਾਣੇ ਵਿੱਚ ਤਾਇਨਾਤ ਹੈ।
ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਮਲੋਆ ਕਲੋਨੀ (ਚੰਡੀਗੜ੍ਹ) ਦੇ ਵਸਨੀਕ ਸੁਖਵਿੰਦਰ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਸੁਖਵਿੰਦਰ ਸਿੰਘ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਦੀ ਮੁੱਢਲੀ ਜਾਂਚ ਦੇ ਆਧਾਰ ’ਤੇ ਥਾਣੇਦਾਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਪਰਚਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਅਨੁਸਾਰ ਪੀੜਤ ਸੁਖਵਿੰਦਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਕਰਮਵੀਰ ਸਿੰਘ ਨੇ ਖਰੜ ਦੇ ਸਦਰ ਥਾਣੇ ਵਿਖੇ ਦਰਜ ਇੱਕ ਕੇਸ ਵਿੱਚ ਉਸ ਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ।
ਵਿਜੀਲੈਂਸ ਦੀ ਜਾਣਕਾਰੀ ਮੁਤਾਬਕ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਥਾਣੇਦਾਰ ’ਤੇ 15000 ਰੁਪਏ ਦੀ ਰਿਸ਼ਵਤ ਲੈਣ ਦੇ ਲੱਗੇ ਦੋਸ਼ ਸਹੀ ਪਾਏ ਗਏ ਹਨ। ਮੁੱਢਲੀ ਜਾਂਚ ਰਿਪੋਰਟ ਦੇ ਆਧਾਰ ’ਤੇ ਉਕਤ ਥਾਣੇਦਾਰ ਵਿਰੁੱਧ ਕੇਸ ਦਰਜ ਕਰਕੇ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…