ਸਿਹਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਬ੍ਰਹਮ ਮਹਿੰਦਰਾ

ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ,ਐਮਰਜੈਂਸੀ ਸੇਵਾਵਾਂ ਪ੍ਰਤੀ ਵਿਸ਼ੇਸ਼ ਧਿਆਨ ਦੇਣ ਦੇ ਆਦੇਸ਼

ਅਮਰਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਸਿਹਤ ਵਿਭਾਗ ਵਿੱਚ ਕਿਸੇ ਵੀ ਤਰਾਂ ਦਾ ਅਤੇ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਕਤ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਇਥੇ ਸਿਹਤ ਵਿਭਾਗ ਦੇ ਵੱਖ-ਵੱਖ ਵਿੰਗ ਦੇ ਮੁੱਖੀਆਂ ਅਤੇ ਸਿਵਲ ਸਰਜਨਾਂ ਨਾਲ ਪਲੇਠੀ ਮੀਟਿੰਗ ਦੌਰਾਨ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਹ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਇਸ ਲਈ ਅਧਿਕਾਰੀ ਵਿਭਾਗ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੁਰਜੋਰ ਯਤਨ ਕਰਨ ਅਤੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਲਿਆਉਣ। ਉਨਾਂ ਕਿਹਾ ਕਿ ਸੂਬੇ ਭਰ ਵਿਚ ਚਲ ਰਹੇ ਨਸ਼ਾ ਛਡਾਊ ਕੇਂਦਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਇਨ੍ਹਾਂ ਵਿਚ ਕਿਸੇ ਵੀ ਕਿਸਮ ਦੀ ਊਣਤਾਈ ਲਈ ਸਬੰਧਤ ਜਿਲ੍ਹੇ ਦਾ ਸਿਵਲ ਸਰਜਨ ਜਿੰਮੇਵਾਰ ਹੋਵੇਗਾ। ਉਨਾਂ ਕਿਹਾ ਕਿ ਹਰੇਕ ਸਿਵਲ ਸਰਜਨ ਨਸ਼ਾ ਛੂਡਾਊ ਕੇਂਦਰਾਂ ਦੀ ਲਗਾਤਾਰ ਨਿਗਰਾਨੀ ਕਰਨਗੇ ਅਤੇ ਜਿਸ ਦੀ ਰਿਪੋਰਟ ਸਿੱਧੇ ਤੌਰ ’ਤੇ ਮੈਨੂੰ ਭੇਜਣਗੇ।
ਸਿਹਤ ਮੰਤਰੀ ਨੇ ਫੀਲਡ ਅਫਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਦੇਣ ਵਾਲੇ ਮੈਡੀਕਲ ਅਫਸਰਾਂ ਦੀ ਡਿਊਟੀ ਰੋਸਟਰ 15 ਦਿਨ ਪਹਿਲਾਂ ਹੀ ਜਾਰੀ ਕੀਤਾ ਜਾਵੇ ਤਾਂ ਜੋ ਗੈਰ-ਹਾਜਰੀਆਂ ਅਤੇ ਅਨੁਸਾਸ਼ਨਹੀਨਤਾ ਨੂੰ ਘਟਾਇਆ ਜਾ ਸਕੇ। ਉਨਾਂ ਕਿਹਾ ਕਿ ਸਿਵਲ ਸਰਜਨਾਂ ਹਸਪਤਾਲਾਂ ’ਚ ਮਿਲਣ ਵਾਲੀਆਂ ਅਤਿ ਜਰੂਰੀ ਦਵਾਈਆਂ ਅਤੇ ਇਸ ਸਬੰਧੀ ਘਾਟ ਲਈ ਮੁਕੰਮਲ ਤੌਰ ’ਤੇ ਜਿੰਮੇਵਾਰ ਹੋਣਗੇ। ਸਿਵਲ ਸਰਜਨਾਂ ਨੂੰ 108 ਐਂਬੂਲੈਂਸ ਸੇਵਾ ਦੀ ਵੀ ਅਚਨਚੇਤ ਚੈਕਿੰਗ ਕਰਨ ਅਤੇ ਇਸ ਦੀ ਰਿਪੋਰਟ ਵੀ ਪੇਸ਼ ਕਰਨ ਲਈ ਕਿਹਾ ਗਿਆ।ਉਨਾਂ ਨੇ ਅਧਿਕਾਰੀਆਂ ਨੂੰ ਮਰੀਜਾਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਵੀ ਕਿਹਾ। ਸਿਹਤ ਮੰਤਰੀ ਨੇ 104 ਹੈਲਪ ਲਾਈਨ ਦੀ 2 ਮਹੀਨਿਆਂ ਦੀ ਰਿਪੋਰਟ ਵੀ ਪੇਸ਼ ਕਰਨ ਦੇ ਆਦੇਸ਼ ਦਿੱਤੇ । ਉਨ੍ਹਾਂ ਸਿਵਲ ਸਰਜਨਾਂ ਨੂੰ ਕਿਹਾ ਕਿ ਹਸਪਤਾਲਾਂ ਦੇ ਸਾਰੇ ਜਰੂਰੀ ਉਪਕਰਣਾ ਚਾਲੂ ਹਾਲਤ ਵਿਚ ਰੱਖਣਾ ਯਕੀਨੀ ਬਣਾਇਆ ਜਾਵੇ। ਉਨਾਂ ਪੰਜਾਬ ਦੇ ਲੋਕਾਂ ਨੂੰ ਯਕੀਨ ਦਿਵਾਉਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਅਧਿਕਾਰੀਆਂ ਨੂੰ ਪੰਜਾਬ ਰਾਜ ਦੇ ਲੋਕਾਂ ਦੀ ਉਮੀਦਾਂ ’ਤੇ ਖਰ੍ਹਾ ਉਤਰਣ ਲਈ ਸਿਹਤ ਸੇਵਾਵਾਂ ਨੂੰ ਯਕੀਨੀ ਤੌਰ ’ਤੇ ਮੁਹੱਈਆ ਕਰਵਾਉਣ ਦੇ ਆਦੇਸ਼ ਵੀ ਦਿੱਤੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…