ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨਿਰਪੱਖਤਾ ਅਤੇ ਪੇਸ਼ੇਵਾਰਨਾ ਢੰਗ ਨਾਲ ਨਿਭਾਉਣ ਡਿਊਟੀ

ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਦੀ ਅਗਵਾਈ ਵਿੱਚ ਹੋਈ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਉਚ ਪੱਧਰੀ ਮੀਟਿੰਗ

ਅਮਰਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਮਾਰਚ:
ਪੰਜਾਬ ਵਿਜੀਲੈਂਸ ਬਿਊਰੋ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਵਿੱਚ ਤਾਇਨਾਤ ਐਸਐਸਪੀਜ਼, ਵਿਜੀਲੈਂਸ ਬਿਊਰੋ ਰੇਂਜ ਦੇ ਅਧਿਕਾਰੀਆਂ, ਉਡਣ ਦਸਤਿਆਂ ਅਤੇ ਆਰਥਿਕ ਅਪਰਾਧ ਰੋਕੂ ਵਿੰਗ ਦੇ ਅਧਿਕਾਰੀਆਂ ਦੀ ਉਚ ਪੱਧਰੀ ਮੀਟਿੰਗ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਬੀ.ਕੇ. ਉਪਲ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮਿਸ. ਵੀ. ਨੀਰਜਾ, ਡਾਇਰੈਕਟਰ, ਵਿਜੀਲੈਂਸ ਬਿਊਰੋ, ਏ.ਐਸ. ਰਾਏ, ਈ.ਜੀ.ਪੀ., ਵਿਜੀਲੈਂਸ ਬਿਊਰੋ ਅਤੇ ਸ਼ਿਵੇ ਕੁਮਾਰ ਵਰਮਾ, ਆਈ.ਜੀ.ਪੀ., ਆਰਥਿਕ ਅਪਰਾਧ ਵਿੰਗ, ਵਿਜੀਲੈਂਸ ਬਿਊਰੋ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਵਿਜੀਲੈਂਂਸ ਬਿਊਰੋ ਕੋਲ ਜਾਂਚ ਅਧੀਨ ਅਤੇ ਲੰਬਿਤ ਮਾਮਲਿਆਂ ਨੂੰ ਤਫਸੀਲ ਵਿਚ ਵਿਚਾਰਿਆ ਗਿਆ ਅਤੇ ਇਨ੍ਹਾਂ ਮਾਮਲਿਆਂ ਦਾ ਤੇਜੀ ਅਤੇ ਪਾਰਦਰਸ਼ਤਾ ਨਾਲ ਨਿਪਟਾਰਾ ਕਰਨ ਬਾਰੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਚੀਫ ਡਾਇਰੈਕਟਰ ਨੇ ਫੀਲਡ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਭ੍ਰਿਸ਼ਟਾਚਾਰ ਵਿਰੁਧ ਪੁਖਤਾ ਲੜਾਈ ਜਾਰੀ ਰੱਖਣ ਤਾਂ ਜੋ ਲੋਕਾਂ ਨੂੰ ਭ੍ਰਿਸ਼ਟਾਚਾਰ ਰਹਿਤ ਸਰਕਾਰੀ ਸੇਵਾਵਾਂ ਮਿਲਣ। ਵਿਜੀਲੈਂਸ ਅਧਿਕਾਰੀਆਂ ਨੂੰ ਉਚੇਚੇ ਤੌਰ ਤੇ ਹਦਾਇਤ ਕੀਤੀ ਗਈ ਕਿ ਉਹ ਵੱਖ ਵੱਖ ਵਿਭਾਗਾਂ ਦੇ ਭ੍ਰਿਸ਼ਟ ਅਧਿਕਾਰੀਆਂ/ ਕਰਮਚਾਰੀਆਂ ਦੀ ਸੂਚਨਾ ਮੁਹੱੱਈਆ ਕਰਵਾਉਣ ਤਾਂ ਜੋ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਦੀ ਜਾ ਸਕੇ।
ਸ੍ਰੀ ਉਪਲ ਨੇ ਹਦਾਇਤ ਕੀਤੀ ਕਿ ਵਿਜੀਲੈਂਸ ਅਫਸਰ ਕਿਸੇ ਰਿਪੋਰਟ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਨਿੱਜੀ ਤੌਰ ਤੇ ਸਾਰ ਦਸਤਾਵੇਜ ਜਾਂਚ ਕੇ ਇਹ ਯਕੀਨੀ ਬਣਾ ਲੈਣ ਕਿ ਕੋਈ ਨਿਰਦੋਸ਼ ਕਰਮਚਾਰੀ ਤੰਗ ਪ੍ਰੇਸ਼ਾਨ ਨਾ ਹੋਵੇ ਅਤੇ ਕਸੂਰਵਾਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਾ ਸਕੇ। ਉਨ੍ਹਾਂ ਇਸ ਗੱਲ ਉਤੇ ਖਾਸ ਜ਼ੋਰ ਦਿੱਤਾ ਕਿ ਸਰਕਾਰ ਦੀ ਮੁੱਢਲੀ ਤਰਜੀਹ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਨਾ ਹੈ ਇਸ ਲਈ ਵਿਜੀਲੈਂਸ ਬਿਊਰੋ ਦੀ ਇਕਾਈਆਂ ਦੇ ਅਧਿਕਾਰੀ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਹੋਰ ਜਿਆਦਾ ਸੁਚੇਤ ਹੋਣ ਅਤੇ ਭ੍ਰਿਸ਼ਟਾਚਾਰ ਰੋਕੂ ਰਣਨੀਤੀ ਅਪਨਾਉਣ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਆਪਣੀ ਡਿਊਟੀ ਵਿੱਚ ਹੋਰ ਨਿਰਪੱਖਤਾ ਲਿਆ ਕੇ ਪੇਸ਼ੇਵਾਰਨਾ ਢੰਗ ਨਾਲ ਕੰਮ ਕਰਨ।
ਜ਼ਿਲ੍ਹਾ ਇਕਾਈਆਂ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਸ਼੍ਰੀ ਉਪਲ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਟੀਚੇ ਸਰ ਕਰਨ ਵੱਲ ਧਿਆਨ ਦੇਣ ਤੇ ਜੋਰ ਦਿੱਤਾ। ਫੀਲਡ ਅਧਿਕਾਰੀਆਂ ਨੂੰ ਉਚੇਚੇ ਤੋਰ ਤੇ ਹਦਾਇਤ ਕੀਤੀ ਗਈ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਖ ਵੱਖ ਵਿਭਾਗਾਂ ਦਾ ਸੰਪੂਰਨ ਸਹਿਯੋਗ ਲੈਣ। ਵਿਜੀਲੈਂਸ ਬਿਊਰੋ ਦੇ ਟੋਲ ਫਰੀ ਹੈਲਪਲਾਈਨ ਨੰਬਰ 1800-1800-1000 ਉਤੇ ਮਿਲਦੀਆਂ ਸ਼ਿਕਾਇਤਾਂ ਉੇਤੇ ਵਿਚਾਰ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਨਿਰਪੱਖ ਅਤੇ ਪੇਸ਼ੇਵਾਰਾਨਾ ਢੰਗ ਨਾਲ ਸਮਾਂਬੱਧ ਢੰਗ ਨਾਲ ਜਾਂਚ ਕਰਨ ਲਈ ਕਿਹਾ। ਉਨ੍ਹਾਂ ਇਸ ਗੱਲ ਉਤੇ ਖਾਸ ਜੋਰ ਦਿੱਤਾ ਕਿ ਵਿਜੀਲੈਂਸ ਬਿਊਰੋ ਦੇ ਕਿਸੇ ਵੀ ਅਧਿਕਾਰੀ/ਕਰਮਚਾਰੀ ਵਿਰੁੱਧ ਕਿਸੇ ਸ਼ਿਕਾਇਤ/ ਭ੍ਰਿਸ਼ਟਾਚਾਰ ਦੇ ਦੋਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…