Share on Facebook Share on Twitter Share on Google+ Share on Pinterest Share on Linkedin ਬਿਜਲੀ ਤੇ ਪਾਣੀ ਦੀਆਂ ਕੀਮਤਾਂ ਵਧਾਉਣ ਖ਼ਿਲਾਫ਼ ਅਕਾਲੀ-ਭਾਜਪਾ ਦੇ ਕੌਂਸਲਰਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕਾਂਗਰਸ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਕਾਰਨ ਲੋਕਾਂ ਵਿੱਚ ਰੋਸ ਫੈਲਿਆ: ਪਰਮਜੀਤ ਕਾਹਲੋਂ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ: ਨਗਰ ਨਿਗਮ ਮੁਹਾਲੀ ਦੇ ਅਕਾਲੀ ਦਲ ਤੇ ਭਾਜਪਾ ਨਾਲ ਸਬੰਧਿਤ ਕੌਂਸਲਰਾਂ ਅਤੇ ਨਾਗਰਿਕ ਭਲਾਈ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅਕਾਲੀ ਦਲ ਜਿਲਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਬਿਜਲੀ ਪਾਣੀ ਦੇ ਬਿੱਲਾਂ ’ਚ ਵਾਧੇ ਵਿਰੁੱਧ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਡੀਸੀ ਨੂੰ ਮੰਗ ਪੱਤਰ ਦੇ ਕੇ ਬਿਜਲੀ ਤੇ ਪਾਣੀ ਦੀਆਂ ਦਰਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਸ੍ਰੀ ਕਾਹਲੋਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਅਤੇ ਪਾਣੀ ਦੇ ਰੇਟਾਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਜਿਸ ਕਾਰਨ ਮਹਿੰਗਾਈ ਦੀ ਚੱਕੀ ਵਿਚ ਪੀਸੇ ਜਾ ਰਹੇ ਲੋਕਾਂ ਉਪਰ ਹੋਰ ਵੀ ਵਿਤੀ ਬੋਝ ਪੈ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਬਿਲਾਂ ਵਿਚ 12 ਫੀਸਦੀ ਵਾਧਾ ਕਰ ਦਿੱਤਾ ਹੈ, ਜਦੋਂਕਿ ਗਮਾਡਾ ਨੇ ਮੁਹਾਲੀ ਵਿਚ ਪਾਣੀ ਦੇ ਰੇਟ 4 ਗੁਣਾ ਵਧਾ ਦਿਤੇ ਹਨ ਜਿਸ ਕਾਰਨ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਅਜਿਹੇ ਲੋਕ ਵਿਰੋਧੀ ਫੈਸਲਿਆਂ ਕਾਰਨ ਹੀ ਆਮ ਲੋਕਾਂ ਵਿਚ ਰੋਸ ਦੀ ਲਹਿਰ ਫੈਲ ਗਈ ਹੈ। ਉਹਨਾਂ ਮੰਗ ਕੀਤੀ ਕਿ ਬਿਜਲੀ ਅਤੇ ਪਾਣੀ ਦੇ ਬਿਲਾਂ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ। ਉਹਨਾਂ ਚਿਤਾਵਨੀ ਦਿੱਤੀ ਕਿ ਜੇ ਇਕ ਮਹੀਨੇ ਤਕ ਬਿਜਲੀ ਅਤੇ ਪਾਣੀ ਦੇ ਬਿਲਾਂ ਵਿਚ ਕੀਤਾ ਵਾਧਾ ਵਾਪਸ ਨਾ ਲਿਆ ਤਾਂ ਇਕ ਮਹੀਨੇ ਬਾਅਦ ਨਵੀਂ ਰਣਨੀਤੀ ਬਣਾ ਕੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਮੁਹਾਲੀ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸਤਵੀਰ ਸਿੰਘ ਧਨੋਆ, ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਪਰਮਿੰਦਰ ਸਿੰਘ ਤਸਿੰਬਲੀ, ਅਰੁਣ ਸ਼ਰਮਾ, ਅਸ਼ੋਕ ਝਾਅ, ਬੌਬੀ ਕੰਬੋਜ, ਸੈਹਬੀ ਆਨੰਦ, ਹਰਦੀਪ ਸਰਾਓ, ਪ੍ਰਕਾਸ਼ਵਤੀ (ਸਾਰੇ ਕੌਂਸਲਰ), ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰ ਗਿੱਲ, ਸਾਬਕਾ ਕੌਂਸਲਰ ਮਨਜੀਤ ਕੌਰ, ਹਰਵਿੰਦਰ ਸਿੰਘ ਫੇਜ 1, ਜਸਪਾਲ ਸਿੰਘ ਮਟੌਰ, ਸਿਟੀਜਨ ਡਿਵੈਲਪਮੈਂਟ ਐਂਡ ਵੈਲਫੇਅਰ ਫੋਰਮ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ, ਜਨਰਲ ਸਕੱਤਰ ਕੇਐਨ ਸ਼ਰਮਾ, ਕੁਲਵਿੰਦਰ ਸਿੰਘ ਫੇਜ 11, ਦਿਆਲ ਸਿੰਘ ਫੇਜ 7, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ, ਕਰਮਜੀਤ ਸਿੰਘ ਬੈਦਵਾਨ ਜਨਰਲ ਸਕੱਤਰ, ਸੁੱਚਾ ਸਿੰਘ ਕਲੌੜ, ਇੰਡਸਟਰੀ ਐਸੋਸੀਏਸ਼ਨ ਸੈਕਟਰ-82 ਦੇ ਪ੍ਰਧਾਨ ਰਾਜੀਵ ਵਸਿਸਟ, ਹਰਪਾਲ ਸਿੰਘ ਸੈਕਟਰ 57, ਸਤਨਾਮ ਲਾਂਡਰਾ, ਨਸੀਬ ਸਿੰਘ ਸੰਧੂ, ਹਰਿੰਦਰ ਸਿੰਘ ਖਹਿਰਾ, ਰਾਮਗੜੀਆ ਸਭਾ ਦੇ ਜਨਰਲ ਸਕੱਤਰ ਸ ਕਰਮ ਸਿੰਘ ਬਬਰਾ,ਜਗਦੀਸ਼ ਸਿੰਘ, ਕਰਮ ਸਿੰਘ ਮਾਵੀ, ਗੁਰਮੇਲ ਸਿੰਘ ਮੋਜੋਵਾਲ, ਨਰਿੰਦਰ ਸਿੰਘ ਲਾਂਬਾ, ਤੇਜਿੰਦਰ ਸਿੰਘ ਉਬਰਾਏ, ਤੇਜਿੰਦਰ ਸਿੰਘ ਸ਼ੇਰਗਿਲ, ਜਸਮੇਰ ਬਾਠ ਵਿੱਕੀ ਖੈਰਪੁਰ, ਸੰਨੀ ਕੰਡਾ ਅਤੇ ਵੱਡੀ ਗਿਣਤੀ ਅਕਾਲੀ ਭਾਜਪਾ ਆਗੂ ਤੇ ਵਰਕਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ