ਕੌਸਲ ਪ੍ਰਧਾਨ ਵੱਲੋਂ ਸੰਨੀ ਇਨਕਲੇਵ ਵਿੱਚ 40 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਦਾ ਕੰਮ ਸ਼ੁਰੂ ਕਰਵਾਇਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 8 ਅਪਰੈਲ:
ਨਗਰ ਕੌਸਲ ਖਰੜ ਦੀ ਪ੍ਰਧਾਨ ਅੰਜੂ ਚੰਦਰ ਨੇ ਅੱਜ ਸੰਨੀ ਇਨਕਲੇਵ ਖਰੜ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਟਿਊਬਵੈਲ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ। ਉਨ੍ਹਾਂ ਇਸ ਮੋਕੇ ਬੋਲਦਿਆ ਕਿਹਾ ਕਿ ਕੌਸਲ ਖਰੜ ਵਲੋਂ ਸ਼ਹਿਰ ਨਿਵਾਸੀਆਂ ਨੂੰ ਗਰਮੀਆਂ ਦੇ ਮੌਸ਼ਮ ਵਿਚ ਪਾਣੀ ਦੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੌਸਲ ਖਰੜ ਦੀ ਕੋਸ਼ਿਸ ਹੈ ਕਿ ਸ਼ਹਿਰ ਦੇ ਹਰ ਵਸਨੀਕ ਨੂੰ ਸਾਫ ਸੁੱਥਰਾ ਪਾਣੀ ਮਿਲੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਹੋਰ ਵਾਰਡਾਂ ਵਿਚ ਵੀ ਟਿਊਬਵੈਲ ਲਗਾਏ ਜਾਣਗੇ। ਇਸ ਮੌਕੇ ਕੌਸਲਰ ਕੁਲਦੀਪ ਸਿੰਘ ਸਮੇਤ ਸੰਨੀ ਇਨਕਲੇਵ ਦੇ ਵਸਨੀਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…