ਕੌਂਸਲਰ ਰਵਿੰਦਰ ਸਿੰਘ ਨੇ ਸਰਕਾਰੀ ਸਕੂਲ ਵਿੱਚ ਵਾਟਰ ਕੂਲਰ ਲਗਾਇਆ

ਨਬਜ਼-ਏ-ਪੰਜਾਬ, ਮੁਹਾਲੀ, 5 ਜੁਲਾਈ:
ਸ਼ਹਿਰ ਦੇ ਉੱਘੇ ਸਮਾਜ ਸੇਵੀ ਅਤੇ ਪਿੰਡ ਮੁਹਾਲੀ ਦੇ ਕੌਂਸਲਰ ਰਵਿੰਦਰ ਸਿੰਘ (ਪੰਜਾਬ ਮੋਟਰ ਵਾਲੇ) ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੁਹਾਲੀ ਵਿੱਚ ਪੜ੍ਹਦੇ ਬੱਚਿਆਂ ਨੂੰ ਪੀਣ ਵਾਲੇ ਸਾਫ਼ ਅਤੇ ਠੰਢੇ ਪਾਣੀ ਲਈ ਵਾਟਰ ਕੂਲਰ ਦਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਵਿਚ ਵਾਟਰ ਕੂਲਰ ਫਿੱਟ ਕਰਵਾ ਦਿੱਤਾ ਹੈ। ਇਸ ਨਾਲ ਹੁਣ ਸਕੂਲੀ ਬੱਚਿਆਂ ਨੂੰ ਠੰਢੇ ਪਾਣੀ ਦੀ ਸਹੂਲਤ ਮਿਲੇਗੀ। ਰਵਿੰਦਰ ਸਿੰਘ ਨੇ ਕਿਹਾ ਕਿ ਉਹ ਸਕੂਲ ਕਮੇਟੀ ਦੇ ਵੀ ਮੈਂਬਰ ਹਨ ਅਤੇ ਪਿਛਲੇ ਸਮੇਂ ਦੌਰਾਨ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਸਕੂਲੀ ਬੱਚਿਆਂ ਲਈ ਪੀਣ ਵਾਲੇ ਠੰਢੇ ਪਾਣੀ ਦਾ ਪ੍ਰਬੰਧ ਨਾ ਹੋਣ ਕਾਰਨ ਅਤਿ ਦੀ ਗਰਮੀ ਵਿੱਚ ਬੱਚਿਆਂ ਨੂੰ ਕਾਫ਼ੀ ਮੁਸ਼ਕਲ ਆ ਰਹੀ ਸੀ। ਇਸ ਮੌਕੇ ਸਮਾਜ ਸੇਵੀ ਗੁਰਿੰਦਰ ਸਿੰਘ ਵੀ ਮੌਜੂਦ ਸਨ। ਸਕੂਲ ਦੇ ਸਟਾਫ਼ ਨੇ ਕੌਂਸਲਰ ਰਵਿੰਦਰ ਸਿੰਘ ਵੱਲੋਂ ਵਾਟਰ ਕੂਲਰ ਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਵੀ ਰਵਿੰਦਰ ਸਿੰਘ ਹਮੇਸ਼ਾ ਦਸਵੰਧ ਕੱਢ ਕੇ ਗਰੀਬ ਬੱਚਿਆਂ ਅਤੇ ਹੋਰ ਲੋੜਵੰਦਾਂ ਦੀ ਮਦਦ ਕਰਦੇ ਰਹਿੰਦੇ ਹਨ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…