ਕੌਂਸਲਰ ਰਵਿੰਦਰ ਸਿੰਘ ਪਹਿਲਵਾਨ ਨੇ ਪੇਵਰ ਬਲਾਕ ਲਗਾਉਣ ਦੇ ਕੰਮ ਸ਼ੁਰੂ ਕਰਵਾਇਆ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਅਕਾਲੀ ਦਲ ਦੇ ਕੌਂਸਲਰ ਰਵਿੰਦਰ ਸਿੰਘ ਉਰਫ਼ ਬਿੰਦਰਾ ਪਹਿਲਵਾਨ ਨੇ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਅੱਜ ਪਿੰਡ ਕੁੰਭੜਾ ਦੇ ਫੁੱਟਪਾਥਾਂ ਦੇ ਨਿਰਮਾਣ ਲਈ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੇਅਰ ਕੁਲਵੰਤ ਸਿੰਘ ਦੀ ਪਹਿਲਕਦਮੀ ਸਦਕਾ ਕੁੰਭੜਾ ਦੇ ਵਿਕਾਸ ਲਈ ਕਰੀਬ 3 ਕਰੋੜ ਰੁਪਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫੁੱਟਪਾਥਾਂ ਦੇ ਨਿਰਮਾਣ ਲਈ 25 ਲੱਖ ਰੁਪਏ ਖ਼ਰਚੇ ਜਾਣਗੇ। ਜਦੋਂ ਕਿ ਇਸ ਤੋਂ ਪਹਿਲਾਂ ਸਮੁੱਚੇ ਕੁੰਭੜਾ ਪਿੰਡ ਵਿੱਚ 35 ਲੱਖ ਦੀ ਲਾਗਤ ਨਾਲ ਐਲਈਡੀ ਲਾਈਟਾਂ ਲਗਾਈਆਂ ਗਈਆਂ ਹਨ।
ਪਹਿਲਵਾਨ ਬਿੰਦਰਾ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਦੂਸ਼ਿਤ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਲਈ ਸਵਾ ਦੋ ਕਰੋੜ ਰੁਪਏ ਖ਼ਰਚੇ ਜਾਣਗੇ। ਇਸ ਸਬੰਧੀ ਮੇਅਰ ਵੱਲੋਂ ਕੁੰਭੜਾ ਵਿੱਚ ਜਲ ਸਪਲਾਈ ਦੀਆਂ ਨਵੀਆਂ ਪਾਈਪਲਾਈਨਾਂ ਵਿਛਾਉਣ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਨਵੇਂ ਸਾਲ ਦੇ ਸ਼ੁਰੂਆਤੀ ਦਿਨਾਂ ਵਿੱਚ ਹੀ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁੰਭੜਾ ਵਿੱਚ ਵਾਟਰ ਸਪਲਾਈ ਦੀ ਪਾਈਪਲਾਈਨ ਕਾਫੀ ਪੁਰਾਣੀ ਹੋਣ ਕਾਰਨ ਅਕਸਰ ਥਾਂ ਥਾਂ ਤੋਂ ਲੀਕੇਜ ਹੁੰਦੀ ਰਹਿੰਦੀ ਹੈ। ਜਿਸ ਕਾਰਨ ਪਿੱਛੇ ਜਿਹੇ ਲੋਕਾਂ ਦੇ ਘਰਾਂ ਵਿੱਚ ਦੂਸ਼ਿਤ ਪਾਣੀ ਸਪਲਾਈ ਹੋਣ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣਦੀਆਂ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਦੀਆਂ ਨਵੀਆਂ ਪਾਈਪਲਾਈਨਾਂ ਪਾਉਣ ਤੋਂ ਤੁਰੰਤ ਬਾਅਦ ਪਿੰਡ ਦੀ ਫਿਰਨੀ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…