Share on Facebook Share on Twitter Share on Google+ Share on Pinterest Share on Linkedin ਕੌਂਸਲਰ ਆਰਪੀ ਸ਼ਰਮਾ ਵੱਲੋਂ ਮੁਹਾਲੀ ਦੇ ਫੇਜ਼-6 ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ: ਅਕਾਲੀ ਦਲ ਦੇ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਨੇ ਇੱਥੋਂ ਦੇ ਮੁਹਾਲੀ ਫੇਜ਼-6 ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੇਅਰ ਕੁਲਵੰਤ ਸਿੰਘ ਸ਼ਹਿਰ ਦੇ ਸਰਬਪੱਖੀ ਵਿਕਾਸ਼ ਲਈ ਯਤਨਸ਼ੀਲ ਹਨ। ਇਸ ਸਬੰਧੀ ਵੱਖ-ਵੱਖ ਵਾਰਡਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਖੇਤਰ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਲਗਾ ਕੇ ਪਾਰਕਾਂ ਅਤੇ ਘਰਾਂ ਦੇ ਅਗਲੇ ਹਿੱਸੇ ਨੂੰ ਖੂਬਸੂਰਤ ਬਣਾਇਆ ਜਾਵੇਗਾ। ਇਸ ਮੌਕੇ ਰੈਜ਼ੀਡੈਟਸ ਵੈਲਫੇਅਰ ਕਮੇਟੀ ਫੇਜ਼-6 ਦੇ ਸਰਪ੍ਰਸਤ ਬੀਐਸ ਪੂਨੀਆ, ਪ੍ਰਧਾਨ ਜਸਮੇਰ ਸਿੰਘ ਬਾਠ, ਗੁਰਦੁਆਰਾ ਸਾਹਿਬ ਦੇ ਸਕੱਤਰ ਭੁਪਿੰਦਰ ਸਿੰਘ, ਕੈਸ਼ੀਅਰ ਅਜੀਤ ਸਿੰਘ, ਜਸਪਾਲ ਸਿੰਘ, ਸਵਰਨ ਸਿੰਘ ਬੈਦਵਾਨ, ਮਹਿੰਦਰ ਸਿੰਘ, ਸੁਰਿੰਦਰ ਸਿੰਘ ਕੋਹਲੀ ਅਤੇ ਆਟੋ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ