ਕੌਂਸਲਰ ਸਰਬਜੀਤ ਸਿੰਘ ਵੱਲੋਂ ਸਿਲਵੀ ਪਾਰਕ ਵਿੱਚ ਜੌਗਿੰਗ ਟਰੈਕ ਦੇ ਕੰਮ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਸਿਲਵੀ ਪਾਰਕ ਦੀ ਖੂਬਸੂਰਤੀ ਨੂੰ ਹੋਰ ਚਾਰ ਚੰਨ ਲਗਾਉਣ ਦੇ ਮੰਤਵ ਨਾਲ ਅੱਜ ਯੁਵਾ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਪਾਰਕ ਵਿੱਚ ਨਵੇਂ ਬਣ ਰਹੇ ਜੌਗਿੰਗ ਟਰੈਕ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਸ ਕੰਮ ਉਪਰ ਚਾਰ ਲੱਖ ਰੁਪਏ ਦੀ ਲਾਗਤ ਆਵੇਗੀ। ਉਹਨਾਂ ਕਿਹਾ ਕਿ ਨਗਰ ਨਿਗਮ ਵੱਲੋਂ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਇਸ ਵਾਰਡ ਦੇ ਵਿੱਚ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਇਲਾਕਾ ਵਾਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਸਿਲਵੀ ਪਾਰਕ ਵਿੱਚ ਆਧੁਨਿਕ ਪਬਲਿਕ ਲਾਇਬਰੇਰੀ ਵੀ ਬਣੀ ਹੋਈ ਹੈ। ਜਿੱਥੇ ਲੋਕਾਂ ਨੂੰ ਰੋਜ਼ਾਨਾ ਵੱਖ ਵੱਖ ਅਖ਼ਬਾਰਾਂ ਵਿੱਚ ਤਾਜੀਆਂ ਖ਼ਬਰਾਂ ਪੜ੍ਹਨ ਨੂੰ ਮਿਲਦੀਆਂ ਹਨ ਅਤੇ ਦੇਸ਼ ਵਿਦੇਸ਼ ਦਾ ਹਾਲ ਪਤਾ ਚਲਦਾ ਹੈ। ਉੱਥੇ ਦੇਸ਼ ਭਗਤੀ ਅਤੇ ਧਾਰਮਿਕ ਅਤੇ ਇਤਿਹਾਸ ਤੇ ਪੰਜਾਬੀ ਸਾਹਿਤ ਨਾਲ ਸਬੰਧਤ ਕਿਤਾਬਾਂ ਅਤੇ ਮੈਗਜ਼ੀਨ ਵੀ ਪੜ੍ਹਨ ਨੂੰ ਮਿਲਦੇ ਹਨ। ਇਸ ਮੌਕੇ ਮੋਹਨ ਸਿੰਘ ਪ੍ਰਧਾਨ ਮੰਦਰ ਫੇਜ਼-10, ਗਿਰੀ, ਮਿਹਰ ਸਿੰਘ, ਰੌਬਿਨ ਸਿੰਘ, ਐਨ.ਆਰ. ਸ਼ਰਮਾ, ਐਸ.ਐਸ. ਸੂਦ, ਲਾਲੀ ਮੁਹਾਲੀ , ਸਾਹਿਬ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…