Nabaz-e-punjab.com

ਕੌਂਸਲਰ ਸਤਵੀਰ ਧਨੋਆ ਵੱਲੋਂ ਸੰਤ ਬਾਬਾ ਮਹਿੰਦਰ ਸਿੰਘ ਦੇ ਸਹਿਯੋਗ ਨਾਲ ਖੇਡ ਮੈਦਾਨ ਵਿਕਸਤ ਕਰਨ ਦਾ ਕੰਮ ਆਰੰਭਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਵੱਲੋਂ ਗੁਰਦੁਆਰਾ ਅੰਗੀਠਾ ਸਾਹਿਬ ਲੰਬਿਆ ਵਾਲੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਮਹਿੰਦਰ ਸਿੰਘ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਸਾਹਮਣੇ ਪਈ ਖਾਲੀ ਜ਼ਮੀਨ ਨੂੰ ਖੇਡ ਮੈਦਾਨ ਵਜੋਂ ਵਿਕਸਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇੱਥੇ ਇਹ ਦੱਸਣਯੋਗ ਹੈ ਕਿ ਗਮਾਡਾ ਨੇ ਕੁਝ ਸਮਾਂ ਪਹਿਲਾਂ ਇੱਥੋਂ ਦੇ ਫੇਜ਼-8 ਸਥਿਤ ਖੇਡ ਗਰਾਉਂਡ ਵਾਲੀ ਜ਼ਮੀਨ ਖੁੱਲ੍ਹੀ ਨਿਲਾਮੀ ਰਾਹੀਂ ਅੱਗੇ ਵੇਚ ਦਿੱਤਾ ਗਿਆ ਹੈ। ਜਿਸ ਕਾਰਨ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਣ ਅਤੇ ਵੱਖ ਵੱਖ ਖੇਡਾਂ ਸਬੰਧੀ ਪ੍ਰੈਕਟਿਸ ਕਰਨ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਗੁਰਦੁਆਰਾ ਅੰਗੀਠਾ ਸਾਹਿਬ ਲੰਬਿਆ ਦੇ ਸਾਹਮਣੇ ਕਈ ਸਾਲਾਂ ਤੋਂ ਖਾਲੀ ਥਾਂ ਪਈ ਹੈ। ਜਿਸ ਵਿੱਚ ਲੋਕ ਮਲਬਾ ਸੁੱਟ ਰਹੇ ਹਨ ਅਤੇ ਹੋਰ ਕੂੜਾ ਕਬਾੜ ਪਿਆ ਹੈ। ਹੁਣ ਉਨ੍ਹਾਂ ਨੇ ਇਲਾਕੇ ਦੇ ਨੌਜਵਾਨਾਂ ਦੀ ਸਹੂਲਤ ਨੂੰ ਦੇਖਦਿਆਂ ਇਸ ਥਾਂ ਨੂੰ ਪੱਧਰਾ ਕਰਵਾ ਕੇ ਇਸ ਨੂੰ ਖੇਡ ਮੈਦਾਨ ਬਣਾਉਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਲਾਕੇ ਦੇ ਖਿਡਾਰੀ ਫੇਜ਼-8 ਦੇ ਖੇਡ ਮੈਦਾਨ, ਜਿਸ ਨੂੰ ਫੁਟਬਾਲ ਮੈਦਾਨ ਵੀ ਕਹਿੰਦੇ ਹਨ, ਵਿੱਚ ਪ੍ਰੈਕਟਿਸ ਕਰਦੇ ਸਨ ਪਰ ਹੁਣ ਇਸ ਥਾਂ ਨੂੰ ਪ੍ਰਸ਼ਾਸਨ ਵੱਲੋਂ ਵੇਚ ਦਿੱਤਾ ਗਿਆ ਹੈ, ਜਿਸ ਕਰਕੇ ਹੁਣ ਖਿਡਾਰੀਆਂ ਨੂੰ ਖੇਡ ਮੈਦਾਨ ਦੀ ਕਮੀ ਨਾਲ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਫੇਜ਼-8 ਦੀ ਖੇਡ ਮੈਦਾਨ ਵਿਚ ਪ੍ਰੈਕਟਿਸ ਕਰਕੇ ਕਈ ਖਿਡਾਰੀ ਨੈਸ਼ਨਲ ਪੱਧਰ ਤੱਕ ਦੇ ਖਿਡਾਰੀ ਬਣ ਚੁੱਕੇ ਹਨ, ਇਸ ਦੇ ਬਾਵਜੂਦ ਇਸ ਖੇਡ ਮੈਦਾਨ ਦੀ ਥਾਂ ਨੂੰ ਪ੍ਰਸ਼ਾਸ਼ਨ ਵੱਲੋਂ ਵੇਚ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਆਉਂਦੀ ਦਿੱਕਤ ਨੂੰ ਦੇਖਦਿਆਂ ਹੁਣ ਉਨ੍ਹਾਂ ਨੇ ਗੁਰਦੁਆਰਾ ਅੰਗੀਠਾ ਸਾਹਿਬ ਲੰਬਿਆ ਦੇ ਸਾਹਮਣੇ ਖਾਲੀ ਪਈ ਥਾਂ ਨੂੰ ਪੱਧਰਾ ਕਰਕੇ ਉੱਥੇ ਖੇਡ ਮੈਦਾਨ ਬਣਾਉਣ ਦਾ ਯਤਨ ਸ਼ੁਰੂ ਕੀਤਾ ਹੈ ਤਾਂ ਕਿ ਖਿਡਾਰੀਆਂ ਨੂੰ ਸਹੂਲਤ ਮਿਲ ਸਕੇ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…